Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਚੰਡੀਗੜ੍ਹ ਏਅਰਪੋਰਟ ‘ਤੇ ਇਕ ਯਾਤਰੀ ਕੋਲੋਂ ਇਕ ਕਰੋੜ ਦਾ ਸੋਨਾ ਬਰਾਮਦ, ਸ਼ਾਰਜਾਹ ਤੋਂ ਮੈਡੀਕਲ ਟੇਪ ‘ਚ ਲਿਆਂਦਾ ਸੀ ਲੁਕਾ ਕੇ

JNN, ਲੁਧਿਆਣਾ। ਕਸਟਮ ਵਿਭਾਗ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਇੱਕ ਯਾਤਰੀ ਨੂੰ ਦੋ ਕਿਲੋ ਸੌ ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ। ਇਸ ਸੋਨੇ ਦੀ ਕੀਮਤ ਇੱਕ ਕਰੋੜ ਤਿੰਨ ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਕਮਿਸ਼ਨਰ ਵਰਿੰਦਬਾ ਗੋਹਿਲ ਦੀ ਦੇਖ-ਰੇਖ ਹੇਠ ਕੀਤੀ ਗਈ ਇਸ ਕਾਰਵਾਈ ਵਿੱਚ ਮੋਹਾਲੀ ਹਵਾਈ ਅੱਡੇ ’ਤੇ ਚੈਕਿੰਗ ਦੌਰਾਨ ਇਹ ਸਫਲਤਾ ਹਾਸਲ ਹੋਈ ਹੈ। ਇਹ ਜ਼ਬਤ ਵਿਭਾਗ ਦੀ ਟੀਮ ਵੱਲੋਂ ਇੱਕ ਪੁਰਸ਼ ਯਾਤਰੀ ਦੇ ਸਮਾਨ ਦੀ ਸਕਰੀਨਿੰਗ ਦੌਰਾਨ ਕੀਤੀ ਗਈ।

ਏਅਰ ਇੰਡੀਆ ਦੀ ਫਲਾਈਟ ‘ਚ ਸ਼ਾਰਜਾਹ ਤੋਂ ਆਇਆ ਸੀ ਯਾਤਰੀ 

ਇਹ ਯਾਤਰੀ ਸ਼ਾਰਜਾਹ ਤੋਂ ਏਅਰ ਇੰਡੀਆ ਦੀ ਫਲਾਈਟ ਰਾਹੀਂ ਸਫਰ ਕਰਕੇ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਜਦੋਂ ਵਿਭਾਗੀ ਅਧਿਕਾਰੀਆਂ ਨੂੰ ਸਾਮਾਨ ਦੀ ਸਕਰੀਨਿੰਗ ਦੌਰਾਨ ਸ਼ੱਕ ਹੋਇਆ ਤਾਂ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ 2100 ਗ੍ਰਾਮ ਸੋਨਾ ਜਿਸ ਦੀ ਕੀਮਤ ਕਰੀਬ ਇੱਕ ਕਰੋੜ ਤਿੰਨ ਲੱਖ ਰੁਪਏ ਬਣਦੀ ਹੈ, ਬਿਨਾਂ ਡਿਊਟੀ ਦਿੱਤੇ ਤਸਕਰੀ ਦੇ ਰੂਪ ਵਿੱਚ ਲਿਆਂਦਾ ਗਿਆ ਹੈ। ਇਹ ਸੋਨਾ ਚਿੱਟੀ ਮੈਡੀਕਲ ਟੇਪ ਵਿੱਚ ਲਪੇਟ ਕੇ ਲਿਆਂਦਾ ਗਿਆ ਸੀ। ਯਾਤਰੀ ਨੂੰ ਕਸਟਮ ਐਕਟ 1962 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਵਿਭਾਗ ਵੱਲੋਂ ਗ੍ਰਿਫਤਾਰ ਯਾਤਰੀ ਦਾ ਨਾਂ ਅਤੇ ਪਤਾ ਜਨਤਕ ਨਹੀਂ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਜਾਂਚ ਜਾਰੀ ਹੈ। ਯਾਤਰੀ ਤੋਂ ਅਜੇ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ।

ਤਸਕਰੀ ਰੋਕਣ ਲਈ ਏਅਰਪੋਰਟ ‘ਤੇ ਤਾਇਨਾਤ ਕਸਟਮ ਸਟਾਫ਼

ਜ਼ਿਕਰਯੋਗ ਹੈ ਕਿ ਤਸਕਰੀ ਨੂੰ ਰੋਕਣ ਲਈ ਪਿਛਲੇ ਇੱਕ ਮਹੀਨੇ ਤੋਂ ਚੰਡੀਗੜ੍ਹ ਏਅਰਪੋਰਟ ‘ਤੇ ਲੁਧਿਆਣਾ ਕਸਟਮ ਸਟਾਫ਼ ਤਾਇਨਾਤ ਹੈ। ਇਸ ਤੋਂ ਪਹਿਲਾਂ 28 ਜਨਵਰੀ ਨੂੰ ਵੀ 11 ਲੱਖ ਰੁਪਏ ਦਾ ਸੋਨਾ, 4 ਜਨਵਰੀ ਨੂੰ ਇਕ ਔਰਤ ਕੋਲੋਂ 4.5 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਸੀ। ਵਿਭਾਗ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਵਿਭਾਗ ਦੀਆਂ ਟੀਮਾਂ ਚੌਕਸ ਹਨ ਅਤੇ ਸਕਰੀਨਿੰਗ ਦੌਰਾਨ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਕੂਲ ਨਾ ਖੋਲ੍ਹਣ ਦਾ ਵਿਰੋਧ ਕਰਨ ਲਈ ਅੱਗੇ ਆਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

Read Next

ਪੰਜਾਬ ‘ਚ ਕੜਾਕੇ ਦੀ ਠੰਢ ਤੋਂ ਰਾਹਤ, ਇੱਕ ਹਫ਼ਤੇ ਤਕ ਮੌਸਮ ਰਹੇਗਾ ਸਾਫ਼, ਸਵੇਰੇ-ਸ਼ਾਮ ਪਵੇਗੀ