Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਆਪ’ ਦੇ ਉਮੀਦਵਾਰ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਮਾਮਲਾ ਦਰਜ, ਚੋਣ ਕਮਿਸ਼ਨ ਨੂੰ ਸਹੀ ਜਾਣਕਾਰੀ ਨਾ ਦੇਣ ਦੀ ਸ਼ਿਕਾਇਤ

ਪਟਿਆਲਾ : ਹਲਕਾ ਸਨੌਰ ਦੇ ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ ‘ਤੇ ਥਾਣਾ ਸਦਰ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਰਿਟਰਨਿੰਗ ਅਫਸਰ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਹਰਮੀਤ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਹਲਫ਼ੀਆ ਬਾਂਡ ਬਿਆਨ ਵਿਚ ਉਸ ਸਬੰਧੀ ਕੋਈ ਵੀ ਪੁਲਿਸ ਕੇਸ ਲੰਬਿਤ ਨਾ ਹੋਣ ਬਾਰੇ ਲਿਖਿਆ ਗਿਆ ਸੀ। ਜਦੋਂ ਕਿ ਬਾਅਦ ਵਿੱਚ ਹਰਮੀਤ ਸਿੰਘ ਖ਼ਿਲਾਫ਼ ਬਰਨਾਲਾ ਪੁਲਿਸ ਕੋਲ ਕੇਸ ਲੰਬਿਤ ਪਾਇਆ ਗਿਆ ਅਤੇ ਬਰਨਾਲਾ ਅਦਾਲਤ ਵੱਲੋਂ ਇਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਦੀ ਜਾਣਕਾਰੀ ਵੀ ਹਾਸਲ ਹੋਈ ਹੈ। ਚੋਣ ਕਮਿਸ਼ਨ ਨੂੰ ਸਹੀ ਜਾਣਕਾਰੀ ਨਾ ਦੇਣ ਸਬੰਧੀ ਰਿਟਰਨਿੰਗ ਅਫ਼ਸਰ ਵੱਲੋਂ ਦਿੱਤੀ ਸ਼ਿਕਾਇਤ ਤੇ ਥਾਣਾ ਸਦਰ ਪੁਲਿਸ ਨੇ ਹਰਮੀਤ ਸਿੰਘ ਵਾਸੀ ਪਠਾਣ ਮਾਜਰਾ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕੜਾਕੇ ਦੀ ਠੰਢ ਤੋਂ ਰਾਹਤ, ਇੱਕ ਹਫ਼ਤੇ ਤਕ ਮੌਸਮ ਰਹੇਗਾ ਸਾਫ਼, ਸਵੇਰੇ-ਸ਼ਾਮ ਪਵੇਗੀ

Read Next

ਸੁਖਬੀਰ ਬਾਦਲ ਨੇ ਨੋਨੀ ਮਾਨ ਦੇ ਹੱਕ ‘ਚ ਕੀਤਾ ਪ੍ਰਚਾਰ, 80 ਤੋਂ ਜ਼ਿਆਦਾ ਸੀਟਾਂ ਮਿਲਣ ਦਾ ਠੋਕਿਆ ਦਾਅਵਾ