Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸੁਖਬੀਰ ਬਾਦਲ ਨੇ ਨੋਨੀ ਮਾਨ ਦੇ ਹੱਕ ‘ਚ ਕੀਤਾ ਪ੍ਰਚਾਰ, 80 ਤੋਂ ਜ਼ਿਆਦਾ ਸੀਟਾਂ ਮਿਲਣ ਦਾ ਠੋਕਿਆ ਦਾਅਵਾ

ਫਿਰੋਜ਼ਪੁਰ : ਵਿਧਾਨ ਸਭਾ ਚੋਣਾਂ 2022 ਲਈ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਜਿਥੇ ਹਰ ਪਾਰਟੀ ਪੱਬਾਂ ਭਾਰ ਹੋ ਰਹੀ ਹੈ, ਉਥੇ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜ਼ਿਲਾ ਫਿਰੋਜ਼ਪੁਰ ਦੀਆਂ ਸੀਟਾਂ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਸਭ ਤੋਂ ਪਹਿਲੋਂ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਪਹੁੰਚੇ ਅਤੇ ਪਾਰਟੀ ਉਮੀਦਵਾਰ ਨੋਨੀ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਸੁਖਬੀਰ ਬਾਦਲ ਨੇ ਆਖਿਆ ਕਿ ਅਕਾਲੀ ਦਲ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹੈ ਅਤੇ ਅੱਜ ਦੀ ਤਰੀਕ ਵਿੱਚ 80 ਤੋਂ ਵੱਧ ਸੀਟਾਂ ਅਕਾਲੀ ਦਲ ਨੂੰ ਮਿਲ ਰਹੀਆਂ ਹਨ । ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੂੰ ਸਿਰਫ਼ 11 ਸੀਟਾਂ ਹੀ ਮਿਲ ਗਈਆਂ ਹਨ ਜਦਕਿ ਆਮ ਆਦਮੀ ਪਾਰਟੀ 8-9 ਸੀਟਾਂ ਤੱਕ ਹੀ ਸਿਮਟ ਜਾਏਗੀ।

ਬਾਦਲ ਨੇ ਆਖਿਆ ਕਿ ਦਸ ਦਿਨ ਰਹਿ ਗਏ ਇਕ ਬੜੀ ਬੜੀ ਸਰਕਾਰ ਦਾ ਸਮਾਂ ਖਤਮ ਹੋ ਰਿਹਾ ਹੈ। ਪਿਛਲੇ ਪੰਜ ਸਾਲ ਵਿੱਚ ਇਨ੍ਹਾਂ ਨੇ ਝੂਠੇ ਪਰਚੇ ਕਰਵਾਏ ਅਤੇ ਲੋਕਾਂ ਨੂੰ ਲੁੱਟਿਆ। ਪੰਜਾਬ ਵਿੱਚ ਜਦੋਂ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੇਂ ਵਿੱਚ ਹੀ ਹੋਇਆ। ਉਨ੍ਹਾਂ ਅਕਾਲੀ ਆਗੂਆਂ ਨੂੰ ਆਖਿਆ ਕਿ ਦਸ ਦਿਨ ਰਹਿ ਗਏ ਹਨ ਅਤੇ ਪੂਰਾ ਜ਼ੋਰ ਲਗਾ ਕੇ ਪਾਰਟੀ ਉਮੀਦਵਾਰਾਂ ਨੂੰ ਜੇਤੂ ਬਣਾਉਣ ।ਸੁਖਬੀਰ ਬਾਦਲ ਨੇ ਆਖਿਆ ਕਿ ਅਕਾਲੀ ਦਲ ਬਾਦਲ ਦੇ ਰਾਜ ਵਿਚ ਐੱਸ ਸੀ ਵਿਦਿਆਰਥੀਆਂ ਨੂੰ ਫ੍ਰੀ ਪੜ੍ਹਾਇਆ ਜਾਂਦਾ ਸੀ ਜਦ ਕਿ ਕਾਂਗਰਸ ਦੇ ਮੰਤਰੀਆਂ ਨੇ ਐੱਸਸੀ ਸਕਾਲਰਸ਼ਿਪ ਵੀ ਖਾ ਲਿਆ। ਇਸ ਤੋਂ ਪਹਿਲੇ ਵਰਦੇਵ ਸਿੰਘ ਨੋਨੀ ਮਾਨ ਅਤੇ ਹੋਰ ਆਗੂਆਂ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ।

Vinkmag ad
Share Our Daily Posts

News Desk

Read Previous

ਆਪ’ ਦੇ ਉਮੀਦਵਾਰ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਮਾਮਲਾ ਦਰਜ, ਚੋਣ ਕਮਿਸ਼ਨ ਨੂੰ ਸਹੀ ਜਾਣਕਾਰੀ ਨਾ ਦੇਣ ਦੀ ਸ਼ਿਕਾਇਤ

Read Next

ਦਾਦਾ ਦਾਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਨਾਬਾਲਗ ਨੂੰ ਬਣਾਇਆ ਹਵਸ ਦਾ ਸ਼ਿਕਾਰ, ਅਪਮਾਨਜਣਕ ਤਸਵੀਰਾਂ ਸ਼ੇਅਰ ਕਰਨ ਦੀ ਧਮਕੀ ਦੇ ਕੀਤਾ ਬਲੈਕਮੇਲ