Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਦਾਦਾ ਦਾਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਨਾਬਾਲਗ ਨੂੰ ਬਣਾਇਆ ਹਵਸ ਦਾ ਸ਼ਿਕਾਰ, ਅਪਮਾਨਜਣਕ ਤਸਵੀਰਾਂ ਸ਼ੇਅਰ ਕਰਨ ਦੀ ਧਮਕੀ ਦੇ ਕੀਤਾ ਬਲੈਕਮੇਲ

ਲੁਧਿਆਣਾ: ਬਜ਼ੁਰਗ ਦਾਦਾ ਦਾਦੀ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦੇ ਕੇ ਗੁਆਂਢ ਵਿਚ ਰਹਿਣ ਵਾਲੇ ਵਿਅਕਤੀ ਨੇ 17 ਵਰ੍ਹਿਆਂ ਦੀ ਲੜਕੀ ਦੀ ਆਬਰੂ ਲੁੱਟ ਲਈ। ਐਨਾ ਹੀ ਨਹੀਂ ਮੁਲਜ਼ਮ ਲੜਕੀ ਦੀਆਂ ਇਤਰਾਜ਼ਯੋਗ ਤਸਵੀਰਾਂ ਫੇਸਬੁੱਕ ਅਪਲੋਡ ਕਰਨ ਦੀ ਗੱਲ ਆਖ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ।

ਸਮਾਜ ਵਿੱਚ ਬਦਨਾਮੀ ਦੇ ਡਰ ਅਤੇ ਦਾਦਾ ਦਾਦੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਲੜਕੀ ਛੇ ਮਹੀਨੇ ਤਕ ਚੁੱਪ ਰਹੀ ,ਪਰ ਹੁਣ ਡਰ ਤੋਂ ਉੱਭਰ ਕੇ ਲੜਕੀ ਨੇ ਇਸ ਮਾਮਲੇ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਨਾਬਾਲਗ ਦੇ ਬਿਆਨਾਂ ਉਪਰ ਗੁਰੂ ਨਾਨਕ ਨਗਰ ਦੇ ਵਾਸੀ ਨੀਰਜ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਨੇ ਦੱਸਿਆ ਕਿ ਉਹ ਆਪਣੇ ਬਜ਼ੁਰਗ ਦਾਦਾ ਦਾਦੀ ਨਾਲ ਰਹਿੰਦੀ ਹੈ। ਅਕਤੂਬਰ ਮਹੀਨੇ ਗੁਆਂਢ ਵਿਚ ਰਹਿਣ ਵਾਲਾ ਨੀਰਜ ਜ਼ਬਰਦਸਤੀ ਉਸ ਦੇ ਘਰ ਆਇਆ ਅਤੇ ਦਾਦਾ ਦਾਦੀ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦੇ ਕੇ ਉਸ ਦੀ ਆਬਰੂ ਲੁੱਟ ਲਈ। ਮੁਲਜ਼ਮ ਨੇ ਲੜਕੀ ਨੂੰ ਇਹ ਕਹਿ ਕੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਸਬੰਧੀ ਕਿਸੇ ਨਾਲ ਗੱਲ ਕੀਤੀ ਤਾਂ ਉਹ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਫੇਸਬੁੱਕ ਤੇ ਅਪਲੋਡ ਕਰ ਦੇਵੇਗਾ।

ਪਿੰਡ ਬਾਣੀਆਂ ਵਿਖੇ ਸਿੱਕੀ ਨੂੰ ਮਿਲੀ ਵੱਡੀ ਹਮਾਇਤ

ਬੁਰੀ ਤਰ੍ਹਾਂ ਡਰੀ ਹੋਈ ਲੜਕੀ ਨੇ ਇਸ ਸਬੰਧੀ ਕਿਸੇ ਨੂੰ ਕੁਝ ਨਾ ਦੱਸਿਆ। ਬੀਤੀ ਸ਼ਾਮ ਲੜਕੀ ਨੇ ਹਿੰਮਤ ਕਰ ਕੇ ਕੁਝ ਵਾਕਫ਼ ਵਿਅਕਤੀਆਂ ਨੂੰ ਆਪ ਬੀਤੀ ਦੱਸੀ। ਪੂਰਾ ਮਾਮਲਾ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਇਕਬਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਨਾਬਾਲਗ ਦੇ ਬਿਆਨ ਉੱਪਰ ਨੀਰਜ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਨੂੰ ਨਾਕਾਬੰਦੀ ਦੇ ਦੌਰਾਨ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਪੁੱਛਗਿੱਛ ਕਰਨ ਵਿਚ ਜੁਟ ਗਈ ਹੈ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਨੇ ਨੋਨੀ ਮਾਨ ਦੇ ਹੱਕ ‘ਚ ਕੀਤਾ ਪ੍ਰਚਾਰ, 80 ਤੋਂ ਜ਼ਿਆਦਾ ਸੀਟਾਂ ਮਿਲਣ ਦਾ ਠੋਕਿਆ ਦਾਅਵਾ

Read Next

ਤਕਰਾਰ ਨੂੰ ਲੈ ਕੇ ਚੱਲੀ ਗੋਲ਼ੀ, ਇਕ ਜ਼ਖ਼ਮੀ