Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਤਕਰਾਰ ਨੂੰ ਲੈ ਕੇ ਚੱਲੀ ਗੋਲ਼ੀ, ਇਕ ਜ਼ਖ਼ਮੀ

ਤਰਨਤਾਰਨ : ਸਰਹੱਦੀ ਪਿੰਡ ਬਾਸਰਕੇ ਵਿਖੇ ਸਰਕਾਰੀ ਕਣਕ ਨਾ ਮਿਲਣ ਬਾਰੇ ਪੁੱਛਣ ਕਾਰਨ ਹੋਈ ਤਕਰਾਰ ਤੋਂ ਬਾਅਦ ਕਥਿਤ ਤੌਰ ‘ਤੇ ਗੋਲ਼ੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਵੀ ਹੋ ਗਿਆ। ਥਾਣਾ ਖਾਲੜਾ ਦੀ ਪੁਲਿਸ ਨੇ ਇਸ ਸਬੰਧੀ ਤਿੰਨ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸੁਖਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਬਾਸਰਕੇ ਨੇ ਦੱਸਿਆ ਕਿ ਉਹ ਫ਼ੌਜ ‘ਚੋਂ ਸੇਵਾ ਮੁਕਤ ਹੋ ਕੇ ਆਇਆ ਹੈ। ਉਹ ਪਿੰਡ ਦੇ ਸਰਪੰਚ ਹਰਦੇਵ ਸਿੰਘ ਦੇ ਘਰ ਗਿਆ ਸੀ। ਜਿੱਥੇ ਗੁਰਭੇਜ ਸਿੰਘ ਪੁੱਤਰ ਕਾਬਲ ਸਿੰਘ, ਰਣਜੀਤ ਸਿੰਘ ਪੁੱਤਰ ਕਾਰਜ ਸਿੰਘ, ਗੁਰਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬਾਸਰਕੇ ਦੀ ਸਰਕਾਰੀ ਕਣਕ ਨਾ ਦਿੱਤੇ ਜਾਣ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ ਤੇ ਇੰਨੇ ਚਿਰ ਨੂੰ ਹਰਦੇਵ ਸਿੰਘ ਨੇ ਰਿਵਾਲਰ ਨਾਲ ਗੋਲੀ ਚਲਾਈ, ਜੋ ਗੁਰਜਿੰਦਰ ਸਿੰਘ ਦੇ ਪੈਰ ਦੀ ਉਂਗਲੀ ‘ਤੇ ਜਾ ਲੱਗਾ। ਜਦੋਂਕਿ ਜੋਬਨਜੀਤ ਸਿੰਘ ਨੇ ਡਾਂਗ ਗੁਰਭੇਜ ਸਿੰਘ ਦੀ ਬਾਂਹ ਅਤੇ ਅਜੀਤ ਸਿੰਘ ਨੇ ਦਾਤਰ ਰਣਜੀਤ ਸਿੰਘ ਦੀ ਬਾਂਹ ‘ਤੇ ਸੱਟਾਂ ਮਾਰ ਦਿੱਤੀਆਂ। ਜ਼ਖ਼ਮੀਆਂ ਨੂੰ ਪਹਿਲਾਂ ਘਰਿਆਲਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਸੁਰਸਿੰਘ ਰੈਫਰ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਏਐੱਸਆਈ ਰਵੀ ਸ਼ੰਕਰ ਇੰਚਾਰਜ ਚੌਂਕੀ ਰਾਜੋਕੇ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੱਸੇ ਤਿੰਨਾ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ, ਜਿਨਾਂ੍ਹ ਦੀ ਗਿ੍ਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਦਾਦਾ ਦਾਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਨਾਬਾਲਗ ਨੂੰ ਬਣਾਇਆ ਹਵਸ ਦਾ ਸ਼ਿਕਾਰ, ਅਪਮਾਨਜਣਕ ਤਸਵੀਰਾਂ ਸ਼ੇਅਰ ਕਰਨ ਦੀ ਧਮਕੀ ਦੇ ਕੀਤਾ ਬਲੈਕਮੇਲ

Read Next

ਪ੍ਰਨੀਤ ਕੌਰ ਨੇ ਕਿਹਾ- ਪਰਿਵਾਰ ਸਭ ਤੋਂ ਉੱਪਰ ਹੈ, ਇਸ ਲਈ ਘਰ ਬੈਠੀ ਹਾਂ, ਕਾਂਗਰਸ ਵੱਲੋਂ ਨਹੀਂ ਲਿਆ ਗਿਆ ਕੋਈ ਨੋਟਿਸ