Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਚੋਣਾਂ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ ‘ਚ, ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਰਜ

ਜੇਐੱਨਐੱਨ, ਚੰਡੀਗੜ੍ਹ : ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਹੁਣ ਇਕ ਹੋਰ ਵਿਵਾਦ ਜੁੜ ਗਿਆ ਹੈ। ਇਸ ਵਾਰ ਵਕੀਲਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ। ਐਡਵੋਕੇਟ ਸੁਨੀਲ ਮੱਲ੍ਹਣ ਵੱਲੋਂ ਜ਼ਿਲ੍ਹਾ ਅਦਾਲਤ ‘ਚ ਮੂਸੇਵਾਲਾ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਇਹ ਵਿਵਾਦ ਪੰਜਾਬੀ ਗਾਇਕ ਆਪਣੇ ਸੁਭਾਅ ਤੇ ਗਾਇਕੀ ਦੇ ਅੰਦਾਜ਼ ਨੂੰ ਲੈ ਕੇ ਕਈ ਵਾਰ ਵਿਵਾਦਾਂ ‘ਚ ਘਿਰ ਚੁੱਕੇ ਹਨ। ਐਡਵੋਕੇਟ ਮੱਲ੍ਹਣ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਸੰਜੂ ਗੀਤ ‘ਚ ਵਕੀਲਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤੀ ਹੈ। ਉਨ੍ਹਾਂ ਨੇ ਜਾਣਬੁੱਝ ਕੇ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਦਾ ਕੰਮ ਕੀਤਾ ਹੈ।

ਮੂਸੇਵਾਲਾ ਨੇ ਇਸ ਗੀਤ ਨੂੰ ਜਾਣਬੁੱਝ ਕੇ ਗਲਤ ਇਰਾਦੇ ਨਾਲ ਰਿਲੀਜ਼ ਕਰਕੇ ਨਿਆਂ ਪ੍ਰਣਾਲੀ ਦਾ ਅਕਸ ਖ਼ਰਾਬ ਕਰਨ ਦਾ ਕੰਮ ਕੀਤਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਤੇ ਵਿਵਾਦਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਫਸ ਗਏ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਉਨ੍ਹਾਂ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਾਇਰ ਕੀਤਾ ਗਿਆ ਹੈ।

ਨੌਜਵਾਨਾਂ ਨੂੰ ਕਰ ਰਿਹੈ ਹਿੰਸਾ ਅਤੇ ਦੰਗਿਆਂ ਵੱਲ ਪ੍ਰੇਰਿਤ

ਐਡਵੋਕੇਟ ਮੱਲ੍ਹਣ ਨੇ ਕਿਹਾ ਕਿ ਮੂਸੇਵਾਲਾ ਆਪਣੇ ਗੀਤਾਂ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਤੇ ਦੰਗਿਆਂ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਮੂਸੇਵਾਲਾ ‘ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਦੇ ਵੀ ਦੋਸ਼ ਲਗਏ ਹਨ। ਉਹ ਗੀਤ ‘ਚ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਾ ਨਜ਼ਰ ਆ ਰਿਹਾ ਹੈ।ਮੂਸੇਵਾਲਾ ਦਾ ਇਹ ਐਕਟ ਆਈ.ਪੀ.ਸੀ., ਆਰਮਜ਼ ਐਕਟ ਅਤੇ ਆਈ.ਟੀ. ਐਕਟ ਦੀਆਂ ਧਾਰਾਵਾਂ ਅਧੀਨ ਆਉਂਦਾ ਹੈ। ਇਨ੍ਹਾਂ ‘ਚ ਦੇਸ਼ ਖਿਲਾਫ਼ ਕਾਰਵਾਈਆਂ, ਅਪਰਾਧਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹੈ। ਕਿਹਾ ਗਿਆ ਹੈ ਕਿ ਮੂਸੇਵਾਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਬਣਦੀ ਹੈ।

ਮੂਸੇਵਾਲਾ ਨੂੰ ਇਸ ਗੀਤ ਬਾਰੇ ਕਾਨੂੰਨੀ ਨੋਟਿਸ ਵੀ ਭੇਜਿਆ ਸੀ। ਇਸ ਦਾ ਮੂਸੇਵਾਲਾ ਨੇ ਕੋਈ ਜਵਾਬ ਨਹੀਂ ਦਿੱਤਾ ਸੀ। ਮੂਸੇਵਾਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਤੋਂ ਇਲਾਵਾ ਸੰਜੂ ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਪਾਉਣ ਦੀ ਮੰਗ ਕੀਤੀ ਗਈ। ਪਟੀਸ਼ਨਰ ਅਨੁਸਾਰ ਮੂਸੇਵਾਲਾ ਨੂੰ ਬਰਨਾਲਾ ਜ਼ਿਲ੍ਹੇ ‘ਚ ਏਕੇ-47 ਚਲਾਉਂਦੇ ਹੋਏ ਵੀ ਦੇਖਿਆ ਸੀ। ਉਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਸੀ।

ਮੂਸੇਵਾਲਾ ਖਿਲਾਫ਼ ਫਰਵਰੀ 2020 ‘ਚ ਮਾਨਸਾ ਵਿੱਚ ਗੀਤਾਂ ਰਾਹੀਂ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਖ਼ਿਲਾਫ਼ ਸੰਗਰੂਰ ਜ਼ਿਲ੍ਹੇ ‘ਚ ਵੀ ਕੇਸ ਦਰਜ ਹੋਇਆ ਸੀ। ਜਦੋਂ ਉਸ ਨੂੰ ਅਪਰਾਧਿਕ ਮਾਮਲੇ ਵਿਚ ਜ਼ਮਾਨਤ ਮਿਲੀ ਸੀ ਤਾਂ ਉਸ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਅਜਿਹੇ ਸ਼ਰਮਨਾਕ ਗੀਤ ਨਹੀਂ ਗਾਉਣਗੇ, ਪਰ ਜ਼ਮਾਨਤ ‘ਤੇ ਉਸ ਨੇ ਫਿਰ ਅਜਿਹੇ ਗੀਤ ਗਾਉਣੇ ਸ਼ੁਰੂ ਕਰ ਦਿੱਤੇ।

Vinkmag ad
Share Our Daily Posts

News Desk

Read Previous

ਜਲੰਧਰ ਦੇ ਸ਼ੇਖਾਂ ਬਜ਼ਾਰ ‘ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੇ ਕਈ ਲੋਕਾਂ ਦੇ ਨਾਂ

Read Next

ਬਟਾਲਾ ‘ਚ AK-47 ਰਾਈਫਲ ਡਿੱਗਣ ਕਾਰਨ ਚੱਲੀ ਗੋਲੀ, ਹੋਮਗਾਰਡ ਜਵਾਨ ਦੇ ਸਿਰ ‘ਚ ਵੱਜਣ ਕਾਰਨ ਮੌਕੇ ‘ਤੇ ਮੌਤ