Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਨਾਜਾਇਜ਼ ਮਾਈਨਿੰਗ ਮਾਮਲੇ ’ਚ CM ਚੰਨੀ ਨੂੰ ਕਲੀਨ ਚਿੱਟ, ਬੋਲੇ- ਕੇਜਰੀਵਾਲ ਝੂਠਾ

ਰੂਪਨਗਰ : ਮੁੱਖ ਮੰਤਰੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਹਲਕੇ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਤੋਂ ਬਾਅਦ ਸੀਐੱਮ ਚੰਨੀ ਨੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠੇ ਹਨ। ਐਤਵਾਰ ਸਵੇਰੇ ਕੀਤੇ ਦੋ ਟਵੀਟਾਂ ‘ਚ ਚੰਨੀ ਨੇ ਕਿਹਾ ਕਿ ਮੇਰੇ ਖਿਲਾਫ਼ ਕਈ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੁਝ ਵੀ ਸੱਚ ਨਹੀਂ ਸੀ। ਉਨ੍ਹਾਂ ਰਾਜਪਾਲ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਜਾਂਚ ਦੇ ਹੁਕਮ ਦਿੱਤੇ, ਪਰ ਸਚਾਈ ਦੀ ਜਿੱਤ ਹੋਈ।

ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਆਮ ਆਦਮੀ ਪਾਰਟੀ (AAP) ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ 24 ਜਨਵਰੀ ਨੂੰ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਹਲਕੇ ਦੇ ਪਿੰਡ ਜ਼ਿੰਦਾਪੁਰ ’ਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ਦਾ ਮਾਮਲਾ ਚੁੱਕਿਆ ਸੀ ਤੇ ਜਾਂਚ ਦੀ ਮੰਗ ਕੀਤੀ ਸੀ। ਰਾਜਪਾਲ ਨੇ DGP ਨੂੰ ਇਸ ਮਾਮਲੇ ’ਚ ਜਾਂਚ ਲਈ ਨਿਰਦੇਸ਼ ਜਾਰੀ ਕੀਤੇ ਸਨ। ਏਡੀਜੀਪੀ ਕਮ ਇਨਫੋਰਸਮੈਂਟ ਡਾਇਰੈਕਟਰ ਮਾਈਨਿੰਗ ਪੰਜਾਬ ਨੂੰ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸੌਂਪੀ ਰਿਪੋਰਟ ’ਚ ਕਿਹਾ ਹੈ ਕਿ ਜ਼ਿੰਦਾਪੁਰ ਪਿੰਡ ’ਚ ਨਾਜਾਇਜ਼ ਮਾਈਨਿੰਗ ਨਹੀਂ ਹੋਈ ਤੇ ਨਾ ਹੀ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਦੀ ਭੂਮਿਕਾ ਸਬੰਧੀ ਕੋਈ ਸ਼ਿਕਾਇਤ ਜਾਂ ਰਿਪੋਰਟ ਹਾਸਲ ਹੋਈ ਹੈ।

ਪ੍ਰਸ਼ਾਸਨ ਨੇ ਜੰਗਲਾਤ ਦੀ ਜ਼ਮੀਨ ’ਤੇ ਨਾਜਾਇਜ਼ ਮਾਈਨਿੰਗ, ਫਾਰੈਸਟ ਅਧਿਕਾਰੀ ਦੇ ਤਬਾਦਲੇ ਤੇ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਦੀ ਭੂਮਿਕਾ ਦੀ ਜਾਂਚ ਕੀਤੀ ਹੈ। ਮੁੱਖ ਮੰਤਰੀ ਨੇ ਚਾਰ ਦਸੰਬਰ ਨੂੰ ਆਪ ਆਗੂ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਾਇਆ ਸੀ। ਜਦਕਿ ਜੰਗਲਾਤ ਰੇਂਜ ਅਫਸਰ ਰਾਜਵੰਤ ਸਿੰਘ ਵੱਲੋਂ ਐੱਸਐੱਚਓ ਸ੍ਰੀ ਚਮਕੌਰ ਸਾਹਿਬ ਨੂੰ 18 ਨਵੰਬਰ, 2021 ਨੂੰ ਪੱਤਰ ਲਿਖਿਆ ਸੀ। ਜਿਸ ਵਿਚ ਇਕਬਾਲ ਸਿੰਘ ਲਾਲਪੁਰਾ ਤੇ ਕੁਝ ਅਣਪਛਾਤੇ ਲੋਕਾਂ ’ਤੇ ਦੋਸ਼ ਲਾਇਆ ਗਿਆ ਸੀ ਕਿ ਉਹ ਪੋਕਲੇਨ ਮਸ਼ੀਨਾਂ ਜ਼ਰੀਏ ਸਰਕਾਰੀ ਜੰਗਲਾਤ ਵਿਭਾਗ ਦੀ ਜ਼ਮੀਨ ’ਚੋਂ ਸਤਲੁਜ ਦਰਿਆ ਦੇ ਨਜ਼ਦੀਕ ਰੇਤ ਚੁੱਕ ਰਹੇ ਹਨ। ਇਸ ਨਾਜਾਇਜ਼ ਮਾਈਨਿੰਗ ਕਾਰਨ 530 ਸਪਲਿੰਗ ਨੁਕਸਾਨੀਆਂ ਗਈਆਂ ਹਨ। ਫਾਰੈਸਟ ਰੇਂਜ ਅਧਿਕਾਰੀ ਰਾਜਵੰਤ ਸਿੰਘ ਨੇ ਅਜਿਹਾ ਹੀ ਇਕ ਪੱਤਰ ਚਮਕੌਰ ਸਾਹਿਬ ਦੇ ਐੱਸਡੀਐੱਮ ਨੂੰ 22 ਨਵੰਬਰ ਨੂੰ ਲਿਖਿਆ ਸੀ ਜਿਸ ਵਿਚ ਕਿਹਾ ਗਿਆ ਕਿ ਇਸ ਮਾਮਲੇ ’ਚ ਉਸ ਦੀ ਸ਼ਿਕਾਇਤ ’ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਸ ਤੋਂ ਕੁਝ ਦਿਨ ਬਾਅਦ ਰਾਜਵੰਤ ਸਿੰਘ ਦਾ ਤਬਾਦਲਾ ਸ੍ਰੀ ਚਮਕੌਰ ਸਾਹਿਬ ਤੋਂ ਹੋ ਗਿਆ ਸੀ। ਚਾਰ ਦਸੰਬਰ ਨੂੰ ਆਪ ਆਗੂ ਰਾਘਵ ਚੱਢਾ ਪਾਰਟੀ ਵਰਕਰਾਂ ਨਾਲ ਜ਼ਿੰਦਾਪੁਰ ਪਿੰਡ ’ਚ ਸਤਲੁਜ ਦਰਿਆ ਦੇ ਕਿਨਾਰੇ ਪੁੱਜ ਕੇ ਦੋਸ਼ ਲਾਇਆ ਸੀ ਕਿ ਮੁੱਖ ਮੰਤਰੀ ਚੰਨੀ ਦੀ ਨਿਗਰਾਨੀ ’ਚ ਵੱਡੀ ਪੱਧਰ ’ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਦੋਂ ਈਡੀ ਨੇ ਸੀਐੱਮ ਦੇ ਭਾਣਜੇ ਭੁਪਿੰਦਰ ਸਿੰਘ ਹਨੀ ’ਤੇ ਛਾਪੇਮਾਰੀ ਕੀਤੀ ਤੇ ਦਸ ਕਰੋਡ਼ ਰੁਪਏ ਬਰਾਮਦ ਕਰਦੇ ਹੋਏ 18 ਜਨਵਰੀ ਨੂੰ ਐੱਫਆਈਆਰ ਦਰਜ ਕੀਤੀ ਗਈ, ਤਾਂ ਸੀਐੱਮ ਦਾ ਨਾਂ ਇਸ ਮਾਮਲੇ ’ਚ ਮੁਡ਼ ਚਰਚਾ ’ਚ ਆਇਆ। 22 ਜਨਵਰੀ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁਡ਼ ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਇਕਬਾਲ ਸਿੰਘ ਦੇ ਘਰ ਚੰਨੀ ਦੀ ਫੋਟੋ ਮੀਡੀਆ ਨੂੰ ਦਿਖਾਈ। ਏਡੀਜੀਪੀ ਨੂੰ ਭੇਜੀ ਰਿਪੋਰਟ ’ਚ ਫਾਰੈਸਟ ਗਾਰਡ ਦਲਜੀਤ ਸਿੰਘ ਨੇ ਜਾਂਚ ਕਮੇਟੀ ਨੂੰ ਦੱਸਿਆ ਕਿ ਮਾਈਨਿੰਗ ਵਾਲੀ ਸਾਈਟ ’ਤੇ ਇਕਬਾਲ ਸਿੰਘ ਮੌਜੂਦ ਨਹੀਂ ਸੀ ਤੇ ਫਾਰੈਸਟ ਰੇਂਜ ਅਧਿਕਾਰੀ ਰਾਜਵੰਤ ਸਿੰਘ ਨੂੰ ਮਸ਼ੀਨ ਡਰਾਈਵਰ ਨੇ ਇਕਬਾਲ ਸਿੰਘ ਦਾ ਨਾਂ ਦੱਸਿਆ ਸੀ। ਰਿਪੋਰਟ ’ਚ ਇਹ ਵੀ ਕਿਹਾ ਗਿਆ ਕਿ ਜੰਗਲਾਤ ਮਹਿਕਮੇ ਨੂੰ ਇਹ ਗੱਲ ਸਪਸ਼ਟ ਨਹੀਂ ਹੈ ਕਿ ਜਿੱਥੇ ਨਾਜਾਇਜ਼ ਮਾਈਨਿੰਗ ਹੋਈ ਉਹ ਜ਼ਮੀਨ ਸਰਕਾਰੀ ਹੈ ਜਾਂ ਨਹੀਂ।

Vinkmag ad
Share Our Daily Posts

News Desk

Read Previous

ਬਟਾਲਾ ‘ਚ AK-47 ਰਾਈਫਲ ਡਿੱਗਣ ਕਾਰਨ ਚੱਲੀ ਗੋਲੀ, ਹੋਮਗਾਰਡ ਜਵਾਨ ਦੇ ਸਿਰ ‘ਚ ਵੱਜਣ ਕਾਰਨ ਮੌਕੇ ‘ਤੇ ਮੌਤ

Read Next

ਪ੍ਰਿਅੰਕਾ ਗਾਂਧੀ ਬੋਲੀ- ਦਿੱਲੀ ਤੋਂ ਚੱਲ ਰਹੇ ਸੀ ਕੈਪਟਨ, ਅਸੀਂ ਬਦਲ ਦਿੱਤਾ, ਪੰਜਾਬ ਤੋਂ ਚੱਲਣ ਵਾਲੇ ਚੰਨੀ ਨੂੰ ਚੁਣੋ