Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੇਜਰੀਵਾਲ ਦਾ ਦਾਅਵਾ- ਦੋਵਾਂ ਸੀਟਾਂ ਤੋਂ ਹਾਰ ਰਹੇ ਚੰਨੀ, ‘ਆਪ’ ਨੇ ਕਰਵਾਇਆ ਸਰਵੇ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੰਮ੍ਰਿਤਸਰ ਵਿੱਚ ਹੋਣ ਵਾਲੇ ਰੋਡ ਸ਼ੋਅ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਨ। ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਇਸ ਮੌਕੇ ਭਗਵੰਤ ਮਾਨ ਵੀ ਨਾਲ ਮੌਜੂਦ ਸਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਂਗਰਸ ਨੂੰ ਸਰਕਸ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਸਰਕਸ ਬਣ ਚੁੱਕੀ ਹੈ ਜੋ ਆਪਸ ਵਿੱਚ ਲੜਾਈ-ਝਗੜੇ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਮੀਟਿੰਗ ਕਰ ਰਹੀ ਹੈ ਜਦਕਿ ਉਹ ਕਾਂਗਰਸ ਦੀ ਐਮ.ਪੀ. ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਕਾਂਗਰਸੀ ਉਮੀਦਵਾਰ ਨੂੰ ਹਰਾਉਂਦੇ ਹਨ। ਕਪੂਰਥਲਾ ‘ਚ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਆਪਣੇ ਪੁੱਤਰ ਨੂੰ ਜਿਤਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿੱਥੇ ਹੈ ਅਤੇ ਕੀ ਕਰ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਕ ਸਰਵੇ ਚੰਨੀ ਦੇ ਹਲਕਿਆਂ ਵਿੱਚ ਕਰਵਾਇਆ ਗਿਆ ਹੈ, ਜਿਸ ਤੇ ਇਹ ਤੱਥ ਸਾਹਮਣੇ ਆਏ ਹਨ ਕਿ ਚੰਨੀ ਆਪਣੀਆਂ ਦੋਵੇਂ ਸੀਟਾਂ ਹਾਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਜਿਹੜਾ ਵਿਅਕਤੀ ਐਮਐਲਏ ਹੀ ਨਹੀਂ ਬਣੇਗਾ ਮੁੱਖ ਮੰਤਰੀ ਕਿਸ ਤਰ੍ਹਾਂ ਬਣ ਸਕਦਾ ਹੈ। ਕਾਂਗਰਸ ਆਪਸ ਵਿਚ ਵੰਡ ਚੁੱਕੀ ਹੈ ਅਤੇ ਕਾਂਗਰਸ ਦੇ ਵੱਡੇ ਨੇਤਾ ਵੀ ਆਪਸੀ ਤਾਲਮੇਲ ਦੇ ਨਾਲ ਨਹੀਂ ਚੱਲ ਰਹੇ, ਇਕ ਦੂਸਰੇ ਤੋਂ ਉਲਟ ਹੀ ਚੱਲ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਨਵਜੋਤ ਸਿੰਘ ਸਿੱਧੂ ਦੇ ਹਲਕੇ ਦਾ ਵੀ ਸਰਵੇ ਕਰਕੇ ਮੀਡੀਆ ਰਾਹੀਂ ਜਨਤਾ ਨੂੰ ਦੱਸਿਆ ਜਾਵੇਗਾ। ਮੁੱਖ ਮੰਤਰੀ ਚੰਨੀ ‘ਤੇ ਰੇਤ ਮਾਫੀਆ ਘੁਟਾਲੇ ਦੇ ਦੋਸ਼ਾਂ ‘ਚ ਕੇਜਰੀਵਾਲ ਨੇ ਕਿਹਾ ਕਿ ਇਹ ਜਾਂਚ ਨਿਰਪੱਖ ਹੋਣੀ ਚਾਹੀਦੀ ਹੈ, ਚੰਨੀ ਵੱਲੋਂ ਆਪਣੇ ਹੀ ਅਫ਼ਸਰਾਂ ਪਾਸੋਂ ਜਾਂਚ ਕਰਵਾ ਕੇ ਕਲੀਨ ਚਿੱਟ ਲੈ ਲਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਾਂਚ ਤੋਂ ਸੰਤੁਸ਼ਟ ਨਹੀਂ, ਜੇਕਰ ਪੰਜਾਬ ਦੇ ਸੀਐਮ ਭਗਵੰਤ ਮਾਨ ਬਨਣਗੇ ਤਾਂ ਇਸ ਦੀ ਨਿਰਪੱਖ ਜਾਂਚ ਕਰਵਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਸੀਐਮ ਤੇ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ 18 ਤਰੀਕ ਤਕ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਜਿਸ ਲਈ ਵੱਖ ਵੱਖ ਹਲਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾਵੇਗਾ। ਅੰਮ੍ਰਿਤਸਰ ਵਿਚ ਰੋਡ ਸ਼ੋਅ ਵਿਧਾਨ ਸਭਾ ਲੋਕ ਸਭਾ, ਉੱਤਰੀ ਅਤੇ ਕੇਂਦਰੀ ਨੂੰ ਕਵਰ ਕਰੇਗਾ। ਰੋਡ ਸ਼ੋਅ ਲਈ ਵਾਲੰਟੀਅਰ ਵੀ ਨਾਲ ਭਾਗ ਲੈ ਰਹੇ ਹਨ।

 

Vinkmag ad
Share Our Daily Posts

News Desk

Read Previous

ਪ੍ਰਿਅੰਕਾ ਗਾਂਧੀ ਬੋਲੀ- ਦਿੱਲੀ ਤੋਂ ਚੱਲ ਰਹੇ ਸੀ ਕੈਪਟਨ, ਅਸੀਂ ਬਦਲ ਦਿੱਤਾ, ਪੰਜਾਬ ਤੋਂ ਚੱਲਣ ਵਾਲੇ ਚੰਨੀ ਨੂੰ ਚੁਣੋ

Read Next

ਭਾਜਪਾ ਲਈ ਦਿ ਗਰੇਟ ਖਲੀ ਪਹੁੰਚੇ ਨਕੋਦਰ, ਸ਼ਮੀ ਕਲਿਆਣ ਦੇ ਦਫਤਰ ਦਾ ਕੀਤਾ ਉਦਘਾਟਨ, ਖਲੀ ਨੂੰ ਮਿਲਣ ਲਈ ਉਮੜਿਆ ਲੋਕਾਂ ਦਾ ਹਜੂਮ