Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਲੋੜ ਪੈਣ ‘ਤੇ ਚਰਨਜੀਤ ਸਿੰਘ ਚੰਨੀ ਪੀਐੱਮ ਮੋਦੀ ਨੂੰ ਦੇਣਗੇ ਖੂਨ, ਡਾਕਟਰਾਂ ਦੀ ਟੀਮ ਤੇ ਹਾਈਟੈਕ ਐਂਬੂਲੈਂਸ ਵੀ ਤਿਆਰ

ਜਲੰਧਰ : ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਚੋਣ ਰੈਲੀ ਵਿੱਚ ਹਿੱਸਾ ਲੈਣ ਲਈ ਜਲੰਧਰ ਪਹੁੰਚ ਰਹੇ ਹਨ। ਭਾਜਪਾ ਦੀ ਇਹ ਰੈਲੀ ਪੀਏਪੀ ਗਰਾਊਂਡ ਵਿੱਚ ਹੋਵੇਗੀ। ਇਸ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਕੁਤਾਹੀ ਤੋਂ ਸਬਕ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਲਈ ਉੱਚ ਪੱਧਰੀ ਪ੍ਰਬੰਧ ਕੀਤੇ ਗਏ ਹਨ। ਆਦਮਪੁਰ ਤੋਂ ਲੈ ਕੇ ਜਲੰਧਰ ਤੱਕ ਹਰ ਥਾਂ ਪੁਲਿਸ ਤੇ ਕਮਾਂਡੋ ਤਾਇਨਾਤ ਰਹਿਣਗੇ। ਇਸ ਦੌਰਾਨ ਪੀਐਮ ਮੋਦੀ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਸਿਹਤ ਵਿਭਾਗ ਨੇ ਮਾਹਿਰ ਡਾਕਟਰਾਂ ਦੀ ਟੀਮ ਤੋਂ ਇਲਾਵਾ ਐਮਰਜੈਂਸੀ ਲਈ ਹਾਈਟੈਕ ਐਂਬੂਲੈਂਸ ਵੀ ਤਿਆਰ ਰੱਖੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਲੱਡ ਗਰੁੱਪ ਏ ਪਾਜ਼ੀਟਿਵ ਹੈ। ਅਜਿਹੇ ‘ਚ ਸਿਹਤ ਵਿਭਾਗ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ।

ਜਾਣੋ ਕੌਣ ਹੈ ਇਹ ਚਰਨਜੀਤ ਸਿੰਘ ਚੰਨੀ

ਚਰਨਜੀਤ ਸਿੰਘ ਚੰਨੀ ਨਗਰ ਦੇ ਭਗਵਾਨ ਵਾਲਮੀਕੀ ਚੌਕ ਨੇੜੇ ਰੈਡੀਮੇਡ ਕੱਪੜਿਆਂ ਦਾ ਕਾਰੋਬਾਰ ਕਰਦਾ ਹੈ। ਚੰਨੀ ਦਾ ਕਹਿਣਾ ਹੈ ਕਿ ਉਹ 24 ਘੰਟੇ ਖੂਨਦਾਨ ਕਰਨ ਲਈ ਤਿਆਰ ਹਨ। ਉਨ੍ਹਾਂ ਦੇ ਨਾਲ ਕੁਝ ਸਾਥੀ ਅਜਿਹੇ ਵੀ ਜੁੜੇ ਹੋਏ ਹਨ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਖੂਨਦਾਨ ਕਰਦੇ ਹਨ। ਉਨ੍ਹਾਂ ਨੂੰ ਸਿਹਤ ਵਿਭਾਗ ਤੋਂ ਟੈਲੀਫ਼ੋਨ ਆਇਆ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਖਵੇਂ ਡੋਨਰ ਲਈ ਚੁਣਿਆ ਗਿਆ ਹੈ। ਉਸ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੀ ਕਾਗਜ਼ੀ ਕਾਰਵਾਈ ਅਤੇ ਟੈਸਟ ਕਰਵਾ ਲਏ ਹਨ। ਵਾਹਿਗੁਰੂ ਅਜਿਹਾ ਕੁਝ ਨਾ ਹੋਣ ਦੇਣ।

ਵਿਭਾਗ ਨੇ ਏ ਪਾਜ਼ੇਟਿਵ ਬਲੱਡ ਗਰੁੱਪ ਦੇ 6 ਯੂਨਿਟ ਸੁਰੱਖਿਅਤ ਰੱਖੇ ਹਨ। ਇਸ ਤੋਂ ਇਲਾਵਾ 3ਏ ਪਾਜ਼ੇਟਿਵ ਬਲੱਡ ਗਰੁੱਪ ਵਾਲੇ ਦਾਨੀਆਂ ਨੂੰ ਵੀ ਐਮਰਜੈਂਸੀ ਲਈ ਤਿਆਰ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਹੈ ਬਲੱਡ ਡੋਨਰ ਐਸੋਸੀਏਸ਼ਨ ਦੇ ਸੰਸਥਾਪਕ ਚਰਨਜੀਤ ਸਿੰਘ ਚੰਨੀ। ਉਨ੍ਹਾਂ ਤੋਂ ਇਲਾਵਾ ਡਾ: ਭੀਮ ਰਾਓ ਅੰਬੇਡਕਰ ਬਲੱਡ ਡੋਨਰਜ਼ ਐਸੋਸੀਏਸ਼ਨ ਦੇ ਸੰਸਥਾਪਕ ਜਤਿਨ ਮੱਟੂ, ਮੈਂਬਰ ਇੰਦਰਜੀਤ ਸਿੰਘ ਰਾਣਾ ਵੀ ਲੋੜ ਪੈਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਖ਼ੂਨਦਾਨ ਕਰਨ ਲਈ ਤਿਆਰ ਰਹਿਣਗੇ | ਸਿਹਤ ਵਿਭਾਗ ਨੇ ਇਨ੍ਹਾਂ ਤਿੰਨਾਂ ਵਿਅਕਤੀਆਂ ਦੇ ਆਰਟੀਪੀਸੀਆਰ ਸੈਂਪਲ ਟੈਸਟ ਕੀਤੇ ਹਨ।

Vinkmag ad
Share Our Daily Posts

News Desk

Read Previous

ਭਾਜਪਾ ਲਈ ਦਿ ਗਰੇਟ ਖਲੀ ਪਹੁੰਚੇ ਨਕੋਦਰ, ਸ਼ਮੀ ਕਲਿਆਣ ਦੇ ਦਫਤਰ ਦਾ ਕੀਤਾ ਉਦਘਾਟਨ, ਖਲੀ ਨੂੰ ਮਿਲਣ ਲਈ ਉਮੜਿਆ ਲੋਕਾਂ ਦਾ ਹਜੂਮ

Read Next

ਸਿਆਸਤਦਾਨਾਂ ਨੂੰ ਲੋਕਾਂ ਦੇ ਤਿੱਖੇ ਵਿਰੋਧ ਦਾ ਕਰਨਾ ਪੈ ਰਿਹਾ ਹੈ ਸਾਹਮਣਾ