Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਿਆਸਤਦਾਨਾਂ ਨੂੰ ਲੋਕਾਂ ਦੇ ਤਿੱਖੇ ਵਿਰੋਧ ਦਾ ਕਰਨਾ ਪੈ ਰਿਹਾ ਹੈ ਸਾਹਮਣਾ

ਬਠਿੰਡਾ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਉਹ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਆਪਣੀਆਂ ਪਾਰਟੀਆਂ ਦੀਆਂ ਉਪਲਬਧੀਆਂ ਗਿਣਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਲੋਕਾਂ ਵਿਚ ਪਾਇਆ ਜਾ ਰਿਹਾ ਇਹ ਰੋਸ ਕਈ ਜਗ੍ਹਾ ’ਤੇ ਵਿਰੋਧ ਪ੍ਰਦਰਸ਼ਨ ਵਿਚ ਵੀ ਬਦਲ ਰਿਹਾ ਹੈ। ਤਾਜ਼ਾ ਮਾਮਲਿਆਂ ’ਚ ਐਤਵਾਰ ਨੂੰ ਜ਼ਿਲ੍ਹੇ ’ਚ ਕਾਂਗਰਸ ਤੇ ਅਕਾਲੀ ਦਲ ਦੇ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਬਠਿੰਡਾ ਪਹੁੰਚ ਰਹੇ ਭਾਜਪਾ ਆਗੂਆਂ ਦਾ ਵਿਰੋਧ ਕਰਨਗੇ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਪ੍ਰਚਾਰ ਲਈ ਸਥਾਨਕ ਹਰਦੇਵ ਨਗਰ ਪੁੱਜੇ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਜਬਰੀ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਤੇ ਮੁਲਾਜ਼ਮਾਂ ਦਰਮਿਆਨ ਧੱਕਾ ਮੁੱਕੀ ਵੀ ਹੋਈ। ਠੇਕਾ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨੇ ਉਨ੍ਹਾਂ ਨਾਲ ਕੀਤੇ ਵਾਅਦੇ ’ਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਥਰਮਲ ਪਲਾਂਟ ਨੂੰ ਮੁੜ ਚਲਾਉਣ ਦੀ ਗੱਲ ਕੀਤੀ ਸੀ ਪਰ ਥਰਮਲ ਨੂੰ ਬੰਦ ਕਰ ਕੇ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਇਸ ਤੋਂ ਇਲਾਵਾ ਕਿਸੇ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਹੈ। ਇਸ ਕਾਰਨ ਉਹ ਵਿੱਤ ਮੰਤਰੀ ਨੂੰ ਸਵਾਲ ਪੁੱਛਣ ਆਏ ਸਨ। ਯੂਨੀਅਨ ਆਗੂ ਗੁਰਵਿੰਦਰ ਪੰਨੂ ਨੇ ਕਿਹਾ ਕਿ ਉਹ ਵਿੱਤ ਮੰਤਰੀ ਦਾ ਵਿਰੋਧ ਕਰਦੇ ਰਹਿਣਗੇ।

ਦੂਜੇ ਪਾਸੇ ਜ਼ਿਲ੍ਹੇ ਦੇ ਪਿੰਡ ਦਿਓਣ ਵਿਖੇ ਚੋਣ ਪ੍ਰਚਾਰ ਲਈ ਪੁੱਜੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵੀ ਕਿਸਾਨਾਂ ਨੇ ਵਿਰੋਧ ਕੀਤਾ। ਕਿਸਾਨ ਹਰਸਿਮਰਤ ਕੌਰ ਕੋਲੋਂ ਖੇਤੀ ਕਾਨੂੰਨਾਂ ਬਾਰੇ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਸਥਿਤੀ ਉਸ ਸਮੇਂ ਹੰਗਾਮੇਦਾਰ ਹੋ ਗਈ ਜਦ ਕਿਸਾਨਾਂ ਨੂੰ ਰੋਕਣ ਲਈ ਆਏ ਅਕਾਲੀ ਆਗੂਆਂ ਨੇ ਉਨ੍ਹਾਂ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਤੇ ਰੋਹ ਵਿਚ ਆਏ ਕਿਸਾਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡ ਦੇ ਅਕਾਲੀ ਆਗੂ ਇਹ ਕਹਿ ਕੇ ਲੈ ਕੇ ਆਏ ਹਨ ਕਿ ਉਨ੍ਹਾਂ ਦੀ ਹਰਸਿਮਰਤ ਬਾਦਲ ਨਾਲ ਗੱਲਬਾਤ ਕਰਵਾਈ ਜਾਵੇਗੀ। ਪਰ ਇੱਥੇ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹ ਬਠਿੰਡਾ ਆਉਣ ਵਾਲੇ ਭਾਜਪਾ ਆਗੂਆਂ ਦਾ ਵੀ ਵਿਰੋਧ ਕਰਨਗੇ।

 

Vinkmag ad
Share Our Daily Posts

News Desk

Read Previous

ਲੋੜ ਪੈਣ ‘ਤੇ ਚਰਨਜੀਤ ਸਿੰਘ ਚੰਨੀ ਪੀਐੱਮ ਮੋਦੀ ਨੂੰ ਦੇਣਗੇ ਖੂਨ, ਡਾਕਟਰਾਂ ਦੀ ਟੀਮ ਤੇ ਹਾਈਟੈਕ ਐਂਬੂਲੈਂਸ ਵੀ ਤਿਆਰ

Read Next

ਗੰਨਿਆਂ ਦੀ ਟਰਾਲੀ ਪਲਟੀ, ਲੱਗਾ ਜਾਮ