Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਖ਼ਤ ਮੁਕਾਬਲੇ ‘ਚ ਫਸੇ ਹਨ ਪੰਜਾਬ ਦੇ ਦਿੱਗਜ, ਪੜ੍ਹੋ ਚੰਨੀ, ਭਗਵੰਤ ਮਾਨ, ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਦੀ ਸੀਟ ਦੀ ਗਰਾਊਂਡ ਰਿਪੋਰਟ

ਜਲੰਧਰ/ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਉਮੀਦਵਾਰਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਉਮੀਦਵਾਰਾਂ ਦੇ ਨਾਲ-ਨਾਲ ਸਟਾਰ ਉਮੀਦਵਾਰ ਵੀ ਮੈਦਾਨ ‘ਚ ਨਿੱਤਰ ਆਏ ਹਨ। ਸੂਬੇ ‘ਚ ਕੁਝ ਸੀਟਾਂ ਅਜਿਹੀਆਂ ਹਨ, ਜਿਨ੍ਹਾਂ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਆਓ ਦੇਖੀਏ ਪੰਜਾਬ ਦੀਆਂ ਸਭ ਤੋਂ ਅਹਿਮ ਵਿਧਾਨ ਸਭਾ ਸੀਟਾਂ ‘ਤੇ…

ਸਭ ਤੋਂ ਸਖ਼ਤ ਮੁਕਾਬਲਾ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ‘ਚ ਦੇਖਣ ਨੂੰ ਮਿਲ ਰਿਹਾ ਹੈ। ਇੱਥੋਂ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਚੋਣ ਮੈਦਾਨ ‘ਚ ਹਨ। ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਆਪਣੀ ਪੂਰੀ ਹਾਜ਼ਰੀ ਦਰਜ ਕਰਵਾ ਰਹੇ ਹਨ। ਪ੍ਰਚਾਰਕ ਵਜੋਂ ਨਵਜੋਤ ਸਿੰਘ ਸਿੱਧੂ ਦੀ ਮੰਗ ਕਾਂਗਰਸ ਦੀਆਂ ਹੋਰ ਸੀਟਾਂ ‘ਤੇ ਵੀ ਹੈ, ਪਰ ਉਹ ਮੁਕਾਬਲੇ ‘ਚ ਐਸੇ ਫਸੇ ਹਨ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਤੋਂ ਬਾਹਰ ਨਹੀਂ ਨਿਕਲ ਪਾ ਰਹੇ।

ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਮੈਦਾਨ ‘ਚ ਹਨ। ਚੰਨੀ ਚਮਕੌਰ ਵਿਧਾਨ ਸਭਾ ਸੀਟ ‘ਤੇ ਤਿਕੋਣੇ ਮੁਕਾਬਲੇ ‘ਚ ਫਸੇ ਹੋਏ ਹਨ। ਚੰਨੀ ਇੱਥੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਲੋਕ ਚੰਨੀ ਦੇ ਮੁੱਖ ਮੰਤਰੀ ਵਜੋਂ 111 ਦਿਨਾਂ ਦੇ ਕੰਮ ਦੀ ਬਜਾਏ ਉਨ੍ਹਾਂ ਤੋਂ 15 ਸਾਲ ਦਾ ਕੰਮ ਮੰਗ ਰਹੇ ਹਨ। ਇਸ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਡਾ. ਚਰਨਜੀਤ ਸਿੰਘ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਜੋਤ ਵੀ ਚੰਨੀ ਨੂੰ ਕੜੀ ਟੱਕਰ ਦੇ ਰਹੇ ਹਨ।

ਪੰਜਾਬ ਦੀਆਂ ਸਭ ਤੋਂ ਹਾਟ ਸੀਟਾਂ ‘ਚੋਂ ਇਕ ਜਲਾਲਾਬਾਦ ਸੀਟ ‘ਤੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇੱਥੋਂ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ‘ਚ ਹਨ। ਸੁਖਬੀਰ ਅਕਾਲੀ ਦਲ ਦਾ ਮੁੱਖ ਮੰਤਰੀ ਚਿਹਰਾ ਹਨ। ਸਾਲ 2017 ‘ਚ ਸੁਖਬੀਰ ਬਾਦਲ ਇੱਥੋਂ ਵਿਧਾਇਕ ਬਣੇ ਸਨ ਪਰ ਬਾਅਦ ‘ਚ ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤ ਕੇ ਇਹ ਸੀਟ ਛੱਡ ਦਿੱਤੀ ਸੀ।

ਧੂਰੀ ਵਿਧਾਨ ਸਭਾ ਸੀਟ ਇਸ ਵਾਰ ਵੀ ਹਾਟ ਸੀਟ ਬਣੀ ਹੋਈ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ ਚੋਣ ਮੈਦਾਨ ‘ਚ ਹਨ। ਮਾਨ, ਜੋ ਇੱਥੇ ਵਿਦਿਆਰਥੀ ਆਗੂ ਸਨ, ਮੌਜੂਦਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਟੱਕਰ ਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਆਪਣੇ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਤੋਂ ਉਮੀਦਵਾਰ ਬਣਾਇਆ ਹੈ। ਸੰਯੁਕਤ ਸਮਾਜ ਮੋਰਚਾ ਦੇ ਸਰਬਜੀਤ ਅਲਾਲ ਅਤੇ ਭਾਜਪਾ ਦੇ ਰਣਦੀਪ ਦਿਓਲ ਚੋਣ ਮੈਦਾਨ ਵਿੱਚ ਹਨ।

 

 

Vinkmag ad
Share Our Daily Posts

News Desk

Read Previous

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਭਾਜਪਾ ਗਠਜੋੜ ਉਮੀਦਵਾਰ ਐੱਸ.ਆਰ. ਲੱਧੜ ਜ਼ਖ਼ਮੀ

Read Next

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਹੋਣਗੇ BJP ‘ਚ ਸ਼ਾਮਲ,PM ਮੋਦੀ ਸਾਹਮਣੇ ਫੜਨਗੇ ਕਮਲ ਦਾ ਫੁੱਲ