Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

CM ਚੰਨੀ ਨੇ ਕੀਤੇ ਵੱਡੇ ਐਲਾਨ; ਜਨਰਲ ਵਰਗ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਤੇ ਪਹਿਲੇ ਸਾਲ ਇਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ

ਜੇਐੱਨਐੱਨ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ।

ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਹੈੱਡਕੁਆਰਟਰ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਆਟਾ-ਦਾਲ ਸਕੀਮ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਮੁਫਤ ਆਟਾ-ਦਾਲ ਦੀ ਨਹੀਂ ਸਗੋਂ ਬਿਹਤਰ ਸਿੱਖਿਆ ਦੀ ਲੋੜ ਹੈ। ਜੇਕਰ ਨੌਜਵਾਨ ਪੜ੍ਹੇ-ਲਿਖੇ ਹੋਣਗੇ ਤਾਂ ਉਹ ਆਟਾ-ਦਾਲ ਦਾ ਪ੍ਰਬੰਧ ਆਪ ਕਰਨਗੇ। ਚੰਨੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਾਂਗ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵੀ ਵਜ਼ੀਫੇ ਦੀ ਸਹੂਲਤ ਦਿੱਤੀ ਜਾਵੇਗੀ।

ਚੰਨੀ ਨੇ ਕਿਹਾ ਕਿ ਸਰਕਾਰ ਆਉਂਦੇ ਹੀ ਪਹਿਲੀ ਕੈਬਨਿਟ ਮੀਟਿੰਗ ‘ਚ ਇਕ ਲੱਖ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ। ਪਹਿਲੇ ਸਾਲ ਵਿਚ ਹੀ ਇਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।

ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਪੱਧਰ ਤਕ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ‘ਚ ਸਿੱਖਿਆ ਦਿਨੋ-ਦਿਨ ਮਹਿੰਗੀ ਹੁੰਦੀ ਜਾ ਰਹੀ ਹੈ। ਪ੍ਰਾਈਵੇਟ ਸਕੂਲਾਂ-ਕਾਲਜਾਂ ਦੀਆਂ ਫੀਸਾਂ ‘ਤੇ ਲਗਾਮ ਕੱਸਣ ਲਈ ਕਾਂਗਰਸ ਸਰਕਾਰ ਦੇ ਸੱਤਾ ‘ਚ ਆਉਂਦੇ ਹੀ ਫੀਸ ਰੈਗੂਲੇਸ਼ਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ, ਜੋ ਵਿਦਿਅਕ ਅਦਾਰਿਆਂ ਦੀਆਂ ਫੀਸਾਂ ਦੀ ਸਮੀਖਿਆ ਕਰੇਗਾ। ਪੰਜਾਬ ‘ਚ ਕਿੱਤਾਮੁਖੀ ਸਿੱਖਿਆ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ੇ ਦਿੱਤੇ ਜਾਣਗੇ।

Vinkmag ad
Share Our Daily Posts

News Desk

Read Previous

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਹੋਣਗੇ BJP ‘ਚ ਸ਼ਾਮਲ,PM ਮੋਦੀ ਸਾਹਮਣੇ ਫੜਨਗੇ ਕਮਲ ਦਾ ਫੁੱਲ

Read Next

ਕਾਂਗਰਸ ਨੇ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ : ਰੋਜ਼ੀ ਬਰਕੰਦੀ