Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕਾਂਗਰਸ ਨੇ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ : ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ : ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਅੱਜ ਭੁੱਲਰ, ਸੰਗੂਧੌਣ, ਕਚਹਿਰੀ, ਕੋਟਲੀ ਸੰਘਰ, ਥਾਂਦੇਵਾਲਾ ਆਦਿ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਪਿੰਡ ਭੁੱਲਰ ਵਿਖੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ ਦਾ ਫੁੱਲਾਂ ਨਾਲ ਸਜੇ ਟਰੈਕਟਰ, ਜੀਪ, ਊਠ, ਘੋੜਿਆਂ ਰਾਹੀਂ ਨੌਜਵਾਨਾਂ ਵੱਲੋਂ ਸਵਾਗਤ ਕੀਤਾ। ਵੱਖ-ਵੱਖ ਪਿੰਡਾਂ ਚ ਰੋਜ਼ੀ ਬਰਕੰਦੀ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਜਗਜੀਤ ਸਿੰਘ ਹਨੀ ਬਰਾੜ ਫੱਤਣਾਵਾਲਾ, ਗੁਰਲਾਲ ਸਿੰਘ ਭੁੱਲਰ, ਜਗਤਾਰ ਸਿੰਘ ਪੱਪੀ ਥਾਂਦੇਵਾਲਾ, ਗੁਰਵੀਰ ਸਿੰਘ ਕਾਕੂ ਸੀਰਵਾਲੀ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਨਾਲ ਸੀ। ਇਸ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦਾ ਨਾਂ ਤਕ ਲੈਣ ਤੋਂ ਗੁਰੇਜ਼ ਕਰ ਰਹੇ ਹਨ।

ਇਸ ਪਾਰਟੀ ਨੇ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ। ਉਨਾਂ੍ਹ ਕਿਹਾ ਕਿ ਕਾਂਗਰਸ ਝੁੂਠੇ ਵਾਅਦੇ ਕਰਕੇ ਸੱਤਾ ‘ਚ ਆਈ ਪਰੰਤੂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਰੋਜ਼ੀ ਬਰਕੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਕੋਈ ਅਧਾਰ ਨਹੀਂ, ਪੰਜਾਬ ਅੰਦਰ ਚਿੱਟੀਆਂ ਟੋਪੀਆਂ ਵਾਲੇ ਰਾਜ ਕਰਨ ਦੇ ਸੁਪਨੇ ਦੇਖ ਰਹੇ ਹਨ, ਪਰੰਤੂ ਉਨਾਂ੍ਹ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। ਇਸ ਦੌਰਾਨ ਵੱਖ-ਵੱਖ ਪਿੰਡਾਂ ‘ਚ ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ ਵੱਲੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ‘ਚ ਵੋਟ ਪਾਉਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਗੁਰਲਾਲ ਸਿੰਘ ਭੁੱਲਰ, ਜਗਵੀਰ ਸਿੰਘ, ਗੁਰਭੇਜ ਸਿੰਘ, ਗੁਰਤੇਜ ਸਿੰਘ, ਸੁਖਮੰਦਰ ਸਿੰਘ, ਇਕਬਾਲ ਸਿੰਘ, ਬਿੰਦਰ ਸਿੰਘ, ਅਮਨਜੀਤ ਸਿੰਘ, ਭੁਪਿੰਦਰ ਸਿੰਘ, ਰਾਜਾ ਸਿੰਘ, ਬੰਤਾ ਸਿੰਘ, ਨਿਰਮਲ ਸਿੰਘ, ਗੁਰਦਿਆਲ ਸਿੰਘ, ਬਾਦਲ ਸਿੰਘ, ਭੌਲਾ ਸਿੰਘ, ਕੁਲਵੰਤ ਸਿੰਘ ਸਰਪੰਚ, ਜਸਵੰਤ ਸਿੰਘ, ਸੇਵਕ ਸਿੰਘ, ਅੰਗਰੇਜ਼ ਅੌਲਖ਼, ਗੁਰਪਾਲ ਅੌਲਖ਼, ਸੁਖਪਾਲ ਅੌਲਖ, ਸੁਖਪਾਲ ਸੰਤੂ, ਮੰਦਰ ਸਿੰਘ ਅੌਲਖ਼, ਗੁਰਦੀਪ ਸਿੰਘ ਗਿੱਲ ਭੁੱਲਰ, ਮਿੱਠਾ ਸਿੰਘ ਸਰਪੰਚ, ਮਹਿੰਦਰ ਸਿੰਘ ਫੌਜੀ ਸਾਬਕਾ ਸਰਪੰਚ, ਕੰਵਰਜੀਤ ਸਿੰਘ ਭੋਲਾ ਸੰਗੂਧੌਣ, ਬੇਅੰਤ ਸਿੰਘ ਲਾਲੀ ਨੰਬਰਦਾਰ, ਜਗਜੀਤ ਸਿੰਘ ਮੈਂਬਰ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

CM ਚੰਨੀ ਨੇ ਕੀਤੇ ਵੱਡੇ ਐਲਾਨ; ਜਨਰਲ ਵਰਗ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਤੇ ਪਹਿਲੇ ਸਾਲ ਇਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ

Read Next

ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਅਗਵਾ