Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪ੍ਰਧਾਨ ਮੰਤਰੀ ਦੀ ਰੈਲੀ ਮਗਰੋਂ ਜਲੰਧਰ ਪਹੁੰਚੇ ਮੁੱਖ ਮੰਤਰੀ ਚੰਨੀ, ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਹੋਏ ਨਤਮਸਤਕ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਰੈਲੀ ਕਾਰਨ ਭਾਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ ਹੁਸ਼ਿਆਪੁਰ ਤੇ ਦੁਪਹਿਰ ਨੂੰ ਜਲੰਧਰ ਰੈਲੀ ’ਚ ਨਹੀ ਪਹੁੰਚ ਸਕੇ ਪਰ ਪ੍ਰਧਾਨ ਮੰਤਰੀ ਦੀ ਰੈਲੀ ਖ਼ਤਮ ਹੋਣ ਤੋਂ ਬਾਅਦ ਉਹ ਜਲੰਧਰ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਗੁਰੂ ਮਹਾਰਾਜ ਦਾ ਅਸ਼ੀਰਵਾਦ ਲਿਆ ਤੇ ਮੇਲੇ ’ਚ ਗੋਲਗੱਪੇ ਵੀ ਖਾਧੇ। ਇਸ ਦੌਰਾਨ ਉਨ੍ਹਾਂ ਨਾਲ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਮੌਜੂਦ ਰਹੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵੇਰੇ ਹੁਸ਼ਿਆਰਪੁਰ ਵਿਖੇ ਰਾਹੁਲ ਗਾਂਧੀ ਦੀ ਰੈਲੀ ’ਚ ਪਹੁੰਚਣਾ ਸੀ ਤਾਂ ਉਨ੍ਹਾਂ ਦੇ ਚੌਪਰ ਨੂੰ ਹੁਸ਼ਿਆਰਪੁਰ ਲਈ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਉਸ ਤੋਂ ਬਾਅਦ ਉਨ੍ਹਾਂ ਨੂੰ ਸੁਜਾਨਪੁਰ ਜਾਣ ਲਈ ਚੌਪਰ ਨੂੰ ਉਡਾਣ ਭਰਨ ਦੀ ਇਜਾਜਤ ਦੇ ਦਿੱਤੀ ਗਈ। ਜਦੋਂ ਬਾਅਦ ਦੁਪਹਿਰ ਉਹ ਸੁਜਾਨਪੁਰ ਤੋਂ ਜਲੰਧਰ ਕੈਂਟ ’ਚ ਹੋਣ ਵਾਲੀ ਰੈਲੀ ’ਚ ਪਹੁੰਚਣ ਲਈ ਉਡਾਣ ਭਰਨ ਵਾਲੇ ਸਨ ਤਾਂ ਏਅਰ ਟਰੈਫਿਕ ਕੰਟਰੋਲਰ ਵੱਲੋਂ ਉਨ੍ਹਾਂ ਦੇ ਚੌਪਰ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ ਤੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਜਾਜ਼ਤ ਰੱਦ ਕਰ ਦਿੱਤੀ ਗਈ ਹੈ। ਉਸ ਤੋਂ ਬਾਅਦ ਉਨ੍ਹਾਂ ਸ਼ਾਮ ਨੂੰ ਸੜਕੀ ਮਾਰਗ ਰਾਹੀਂ ਜਲੰਧਰ ਪਹੁੰਚਣ ਲਈ ਚਾਲੇ ਪਾਏ।

ਪਰਗਟ ਸਿੰਘ ਵੱਲੋਂ ਵ੍ਹਾਈਟ ਡਾਇਮੰਡ ’ਚ ਰੱਖੀ ਗਈ ਰੈਲੀ ਦਾ ਸਮਾਂ 4 ਵਜੇ ਰੱਖਿਆ ਗਿਆ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਹ ਸ਼ਾਮ 7 ਵਜੇ ਤੋਂ ਪਹਿਲਾਂ ਜਲੰਧਰ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਬਹੁਤ ਜ਼ਿਆਦਾ ਦੇਰ ਹੋਣ ਕਾਰਨ ਉਹ ਮੁੱਖ ਮੰਤਰੀ ਦਾ ਸਵਾਗਤ ਬੂਟਾ ਮੰਡੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਕਰਨਗੇ। ਬੂਟਾ ਮੰਡੀ ਵਿਖੇ ਪਰਗਟ ਸਿੰਘ ਨੇ ਮੁੱਖ ਮੰਤਰੀ ਚੰਨੀ ਦਾ ਸਵਾਗਤ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਕੀਤਾ।

Vinkmag ad
Share Our Daily Posts

News Desk

Read Previous

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਸ਼ਾਮਲ

Read Next

ਪ੍ਰਧਾਨ ਮੰਤਰੀ ਦੀ ਆਮਦ ‘ਤੇ ਸ਼ਹਿਰ ‘ਚ ਸੁਰੱਖਿਆ