Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਹੈਲੀਕਾਪਟਰ ਦੀ ਉਡਾਣ ਭਰਨ ਦੀ ਮਨਜ਼ੂਰੀ ਨਾ ਮਿਲਣ ‘ਤੇ ਬੋਲੇ ਚੰਨੀ-ਮੈਂ ਸੀਐੱਮ ਹੂੰ ਅੱਤਵਾਦੀ ਨਹੀਂ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਨੂੰ ਨੋ-ਫਲਾਈ ਜ਼ੋਨ ਐਲਾਨ ਦਿੱਤਾ ਗਿਆ ਸੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹੈਲੀਕਾਪਟਰ ਸਮੇਂ ਸਿਰ ਦੋ ਵਾਰ ਉਡਾਣ ਨਹੀਂ ਭਰ ਸਕਿਆ ਸੀ। ਉਹ ਚਾਰ ਘੰਟੇ ਚੰਡੀਗੜ੍ਹ ਵਿਚ ਰਹੇ ਤੇ ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀਆਂ ਰੈਲੀਆਂ ਵਿਚ ਸ਼ਾਮਲ ਨਹੀਂ ਹੋ ਸਕੇ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਹਨ ਨਾ ਕਿ ਅੱਤਵਾਦੀ।

ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਹਿਲਾਂ ਹੀ ਹੈਲੀਕਾਪਟਰ ਰਾਹੀਂ ਉਡਾਣ ਭਰਨ ਦੀ ਇਜਾਜ਼ਤ ਸੀ ਪਰ ਇਸ ਦੇ ਬਾਵਜੂਦ ਹੈਲੀਕਾਪਟਰ ਟੇਕ ਆਫ ਨਹੀਂ ਕਰ ਸਕਿਆ। ਕਰੀਬ ਚਾਰ ਘੰਟੇ ਬਾਅਦ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਉਡਾਣ ਭਰਨ ਦੀ ਇਜਾਜ਼ਤ ਮਿਲ ਗਈ। ਮੁੱਖ ਮੰਤਰੀ ਚੰਨੀ ਅੱਜ ਸਵੇਰੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਨ ਤੋਂ ਬਾਅਦ ਹੁਸ਼ਿਆਰਪੁਰ ਜਾਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਹੈਲੀਪੈਡ ‘ਤੇ ਪੁੱਜੇ ਅਤੇ ਕਰੀਬ ਇੱਕ ਘੰਟੇ ਤਕ ਉਨ੍ਹਾਂ ਨੂੰ ਉਨ੍ਹਾਂ ਦਾ ਹੈਲੀਕਾਪਟਰ ਉਡਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਚੰਨੀ ਹੈਲੀਕਾਪਟਰ ਵਿੱਚ ਬੈਠੇ ਰਹੇ।

ਜਦੋਂ ਚੰਨੀ ਨੇ ਉਡਾਣ ਭਰਨ ਦੀ ਇਜਾਜ਼ਤ ਨਾ ਮਿਲਣ ਦੇ ਕਾਰਨਾਂ ਬਾਰੇ ਪੁੱਛਿਆ ਤਾਂ ਦੱਸਿਆ ਗਿਆ ਕਿ ਚੰਨੀ ਦਾ ਹੈਲੀਕਾਪਟਰ ਵੀ ਉਸੇ ਰੂਟ ‘ਤੇ ਜਾਵੇਗਾ ਜਿੱਥੋਂ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਜਹਾਜ਼ ਰਵਾਨਾ ਹੋਵੇਗਾ। ਡਾਇਰੈਕਟਰ ਜਨਰਲ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਪੰਜਾਬ ਨੂੰ ਕੁਝ ਘੰਟਿਆਂ ਲਈ ਨੋ-ਫਲਾਈ ਜ਼ੋਨ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਚੰਨੀ ਵਾਪਸ ਆਪਣੀ ਸਰਕਾਰੀ ਰਿਹਾਇਸ਼ ‘ਤੇ ਚਲੇ ਗਏ। ਜਦੋਂ ਤਕ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਮਨਜ਼ੂਰੀ ਮਿਲੀ, ਉਦੋਂ ਤਕ ਹੁਸ਼ਿਆਰਪੁਰ ਰੈਲੀ ਖਤਮ ਹੋ ਚੁੱਕੀ ਸੀ। ਕਾਫੀ ਜੱਦੋਜਹਿਦ ਤੋਂ ਬਾਅਦ ਚੰਨੀ ਦੇ ਹੈਲੀਕਾਪਟਰ ਨੂੰ ਕਰੀਬ ਇੱਕ ਵਜੇ ਚੰਡੀਗੜ੍ਹ ਤੋਂ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੋਵਿਡ ਪਾਬੰਦੀਆਂ ‘ਚ ਹੋਰ ਕਿਹੜੀਆਂ ਰਿਆਇਤਾਂ ਦਿੱਤੀਆਂ

Read Next

ਤਾਜ਼ਾ ਖ਼ਬਰਾਂ – ਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ