Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ‘ਤੇ ਪਿੰਡ ਥਰੀਕੇ ‘ਚ ਸੋਗ ਦੀ ਲਹਿਰ, ਸ਼ਾਮ ਨੂੰ ਕਰੀਬ ਪੰਜ ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ ਸਸਕਾਰ

ਲੁਧਿਆਣਾ : ਅਦਾਕਾਰ ਦੀਪ ਸਿੱਧੂ ਦਾ ਸਸਕਾਰ ਅੱਜ ਸ਼ਾਮ ਪੰਜ ਵਜੇ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਇਹ ਜਾਣਕਾਰੀ ਪੰਚਾਇਤ ਮੈਂਬਰ ਅਤੇ ਗੁਰਦੁਆਰਾ ਅਤਰ ਸਾਹਿਬ ਦੇ ਪ੍ਰਧਾਨ ਜੱਥੇਦਾਰ ਰਘਬੀਰ ਸਿੰਘ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦੇ ਹੋਏ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬੇਸ਼ੱਕ ਦੀਪ ਸਿੱਧੂ ਦਾ ਜੱਦੀ ਪਿੰਡ ਮੁਕਤਸਰ ਵੱਲ ਪੈਂਦਾ ਹੈ ਪਰ ਉਹ ਲੰਬੇ ਸਮੇਂ ਤੋਂ ਥਰੀਕੇ ਵਿਖੇ ਹੀ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੇ ਦੇਹਾਂਤ ਨਾਲ ਪਿੰਡ ਥਰੀਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਸਿੱਧੂ ਨਾਲ ਬਿਤਾਏ ਯਾਦਗਾਰੀ ਪਲਾਂ ਨੂੰ ਇਕ ਦੂਸਰੇ ਨਾਲ ਸਾਂਝਾ ਕਰ ਰਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਇੱਕ ਅਦਾਕਾਰ ਦੇ ਨਾਲ ਨਾਲ ਇੱਕ ਇਮਾਨਦਾਰ ਸ਼ਖ਼ਸੀਅਤ ਤੋਂ ਵੀ ਵਾਂਝੇ ਹੋ ਗਏ ਹਨ ਜਿਸ ਨੇ ਦੁਨੀਆਂ ਭਰ ਵਿੱਚ ਆਪਣੀ ਅਦਾਕਾਰੀ ਸਦਕਾ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਪਿੰਡ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਹ ਹਾਦਸਾ ਕੁੰਡਲੀ ਮਾਨੇਸਰ ਪਲਵਲ ਯਾਨੀ ਕੇਐਮਪੀ ਐਕਸਪ੍ਰੈਸਵੇਅ ਤੇ ਪਿਪਲੀ ਟੋਲ ਦੇ ਕੋਲ ਵਾਪਰਿਆ ਜਿੱਥੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 9.30 ਵਜੇ ਹੋਇਆ। ਦੀਪ ਦੀ ਐਨਆਰਆਈ ਮਿੱਤਰ ਅਨੁਸਾਰ ਜਦੋਂ ਹਾਦਸਾ ਹੋਇਆ, ਉਦੋੰ ਉਸ ਦੀ ਅੱਖ ਲੱਗ ਗਈ ਸੀ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਗੱਡੀ ਕਰੀਬ 20 ਤੋਂ 30 ਮੀਟਰ ਤੱਕ ਘੜੀਸਦੀ ਚਲੀ ਗਈ। ਇਸ ਨਾਲ ਸਕਾਰਪੀਓ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।

Vinkmag ad
Share Our Daily Posts

News Desk

Read Previous

ਇਸ ਵਾਰ ਨਹੀਂ ਹੋਵੇਗੀ ਚੌਪਰ ਰਾਈਡ, 25 ਤੋਂ 27 ਫਰਵਰੀ ਤਕ ਹੋਵੇਗਾ ਰੋਜ਼ ਫੈਸਟੀਵਲ

Read Next

ਦੀਪ ਸਿੱਧੂ ਤੇਰੀ ਸੋਚ ਤੇ, ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰਿਆਂ ਨਾਲ ਗੂੰਜਿਆ ਸੰਭੂ ਬੈਰੀਅਰ, ਪ੍ਰਸ਼ੰਸਕ ਭੁੱਬਾਂ ਮਾਰ ਮਾਰ ਕੇ ਰੋਏ