Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਵੋਟਾਂ ਤੋਂ 4 ਦਿਨ ਪਹਿਲਾਂ ਅੰਮ੍ਰਿਤਸਰ ਦੇ ਮੇਅਰ ਕਾਂਗਰਸ ਛੱਡ ‘ਆਪ’ ‘ਚ ਸ਼ਾਮਲ

ਜੇਐੱਨਐੱਨ, ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੇ ਹੀ ਜ਼ਿਲ੍ਹੇ ਨੂੰ ਸੰਭਾਲਣ ਤੋਂ ਅਸਮਰੱਥ ਹਨ। ਬੁੱਧਵਾਰ ਨੂੰ ਇਕ ਵੱਡੇ ਸਿਆਸੀ ਘਟਨਾਕ੍ਰਮ ‘ਚ ਕਾਂਗਰਸ ਤੋਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਹ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ‘ਚ ‘ਆਪ’ ‘ਚ ਸ਼ਾਮਲ ਹੋਏ।

ਪਿਛਲੇ ਕੁਝ ਦਿਨਾਂ ਦੇ ਘਟਨਾਕ੍ਰਮ ਤੋਂ ਸਾਫ਼ ਹੈ ਕਿ ਸਿੱਧੂ ਆਪਣੇ ਹੀ ਗੜ੍ਹ ਵਿੱਚ ਘਿਰੇ ਨਜ਼ਰ ਆ ਰਹੇ ਹਨ। ਉਹ ਖੁਦ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਮੈਦਾਨ ‘ਚ ਹਨ। ਇੱਥੋਂ ਅਕਾਲੀ ਦਲ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਭਾਜਪਾ ਦੇ ਸੇਵਾਮੁਕਤ ਆਈਏਐਸ ਡਾਕਟਰ ਜਗਮੋਹਨ ਸਿੰਘ ਰਾਜੂ ਨੂੰ ਮੈਦਾਨ ‘ਚ ਉਤਾਰ ਕੇ ਮੁਕਾਬਲਾ ਦਿਲਚਸਪ ਬਣਾ ਦਿੱਤਾ ਹੈ। ਮਜੀਠੀਆ ਦੀ ਐਂਟਰੀ ਕਾਰਨ ਸਿੱਧੂ ਨੂੰ ਆਪਣੀ ਧੀ ਰਾਬੀਆ ਸਿੱਧੂ ਨੂੰ ਵੀ ਚੋਣ ਪ੍ਰਚਾਰ ਲਈ ਮੈਦਾਨ ‘ਚ ਉਤਾਰਨਾ ਪਿਆ। ਕਾਂਗਰਸ ਦੀ ਸਟਾਰ ਪ੍ਰਚਾਰਕ ਪ੍ਰਿਅੰਕਾ ਗਾਂਧੀ ਨੇ ਇਕ ਦਿਨ ਪਹਿਲਾਂ ਹੀ ਦੂਜੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਸਿੱਧੂ ਲਈ ਅੰਮ੍ਰਿਤਸਰ ‘ਚ ਰੋਡ ਸ਼ੋਅ ਕੀਤਾ।

ਦੱਸ ਦੇਈਏ ਕਿ ਸਿੱਧੂ ਨੇ ਪੰਜਾਬ ‘ਚ ਮੁੱਖ ਮੰਤਰੀ ਚਿਹਰਾ ਹੋਣ ਦਾ ਦਾਅਵਾ ਕੀਤਾ ਸੀ। ਇਸ ਸਬੰਧੀ ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਲੰਮੀ ਤਕਰਾਰ ਚੱਲ ਰਹੀ ਸੀ। ਰਾਹੁਲ ਗਾਂਧੀ ਦੇ ਦਖ਼ਲ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ ਸੀਐਮ ਚਿਹਰਾ ਐਲਾਨਿਆ।

‘ਆਪ’ ਦਾ ਦਾਅਵਾ- ਚੰਨੀ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਤੋਂ ਹਾਰ ਰਹੇ

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ‘ਆਪ’ ਦੇ ਸੀਐਮ ਚਿਹਰੇ ਭਗਵੰਤ ਮਾਨ ਦਾਅਵਾ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਤੇ ਭਦੌੜ ‘ਚ ਸਰਵੇਖਣ ਕਰਵਾਇਆ ਹੈ ਜਿਸ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਦੇ ਇਸ ਦਾਅਵੇ ਤੋਂ ਬਾਅਦ ਕਾਂਗਰਸ ‘ਚ ਹਲਚਲ ਮਚ ਗਈ ਹੈ।

 

Vinkmag ad
Share Our Daily Posts

News Desk

Read Previous

ਦੀਪ ਸਿੱਧੂ ਤੇਰੀ ਸੋਚ ਤੇ, ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰਿਆਂ ਨਾਲ ਗੂੰਜਿਆ ਸੰਭੂ ਬੈਰੀਅਰ, ਪ੍ਰਸ਼ੰਸਕ ਭੁੱਬਾਂ ਮਾਰ ਮਾਰ ਕੇ ਰੋਏ

Read Next

ਬਠਿੰਡਾ ਥਰਮਲ ਪਲਾਂਟ ਬੰਦ ਕਰਨ ’ਤੇ ਭਖੀ ਸਿਆਸਤ, ਵਿਰੋਧੀ ਥਰਮਲ ਬੰਦ ਕਰਨ ਦੇ ਮਾਮਲੇ ‘ਚ ਘੇਰ ਰਹੇ ਨੇ ਮਨਪ੍ਰੀਤ ਬਾਦਲ ਨੂੰ