Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਵੋਟਿੰਗ ਤੋਂ ਠੀਕ ਪਹਿਲਾਂ ਕਸੂਤੇ ਫਸੇ ਕੇਜਰੀਵਾਲ, ਕੀ ਸੀਐੱਮ ਚੰਨੀ ਦੀ ਅਪੀਲ ਤੋਂ ਬਾਅਦ ਪੀਐਮ ਮੋਦੀ ਦੇਣਗੇ ਜਾਂਚ ਦਾ ਹੁਕਮ?

ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਪਰ ਇਸ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮੁਸ਼ਕਲ ‘ਚ ਹਨ। ਕੇਜਰੀਵਾਲ ਦਾ ਇਹ ਬਿਆਨ ਉਨ੍ਹਾਂ ਦੇ ਸਾਬਕਾ ਸਹਿਯੋਗੀ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਤਾ ਹੈ, ਜਿਸ ‘ਚ ਉਨ੍ਹਾਂ ਦੋਸ਼ ਲਾਇਆ ਹੈ ਕਿ ਕੇਜਰੀਵਾਲ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਖਵਾਦੀਆਂ ਦੀ ਮਦਦ ਲੈਣ ਦੀ ਗੱਲ ਕਹੀ ਸੀ, ਨਾਲ ਹੀ ਕਿਹਾ ਸੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਅਤੇ ਇਕ ਕਿਸੇ ਵੱਖਰੇ ਦੇਸ਼ (ਖਾਲਿਸਤਾਨ) ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ। ਇਸ ਪੂਰੇ ਘਟਨਾਕ੍ਰਮ ‘ਚ ਤਾਜ਼ਾ ਖਬਰ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਜਰੀਵਾਲ ‘ਤੇ ਲੱਗੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਦੀ ਅਪੀਲ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੁਮਾਰ ਵਿਸ਼ਵਾਸ ਵੱਲੋਂ ਕੀਤੇ ਗਏ ਦਾਅਵਿਆਂ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖਵਾਦ ਦੀ ਭਾਰੀ ਕੀਮਤ ਅਦਾ ਕੀਤੀ ਹੈ। ਚੰਨੀ ਨੇ ਟਵੀਟ ਕੀਤਾ, “ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਮਾਨਯੋਗ ਪ੍ਰਧਾਨ ਮੰਤਰੀ ਨੂੰ ਕੁਮਾਰ ਵਿਸ਼ਵਾਸ ਦੇ ਵੀਡੀਓ ਦੇ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦੇਣ ਦੀ ਬੇਨਤੀ ਕਰਦਾ ਹਾਂ। ਸਿਆਸਤ ਨੂੰ ਪਾਸੇ ਰੱਖ ਕੇ, ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਨ ਦੀ ਭਾਰੀ ਕੀਮਤ ਚੁਕਾਈ ਹੈ। ਮਾਣਯੋਗ ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀ ਚਿੰਤਾ ਨੂੰ ਦੂਰ ਕਰਨ ਦੀ ਲੋੜ ਹੈ।

ਚੋਣ ਕਮਿਸ਼ਨ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਦੇ 24,689 ਪੋਲਿੰਗ ਸਟੇਸ਼ਨਾਂ ‘ਤੇ ਐਤਵਾਰ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਬੂਥਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਚੋਣ ਅਧਿਕਾਰੀ (ਸੀਈਓ) ਐਸ ਕਰੁਣਾ ਰਾਜੂ ਨੇ ਕਿਹਾ ਕਿ ਪੋਲਿੰਗ ਬੂਥਾਂ ਦੀ ਭੀੜ ਨੂੰ ਘੱਟ ਕਰਨ ਲਈ, ਇੱਕ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ ਮੌਜੂਦਾ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ਥਰਮਲ ਪਲਾਂਟ ਬੰਦ ਕਰਨ ’ਤੇ ਭਖੀ ਸਿਆਸਤ, ਵਿਰੋਧੀ ਥਰਮਲ ਬੰਦ ਕਰਨ ਦੇ ਮਾਮਲੇ ‘ਚ ਘੇਰ ਰਹੇ ਨੇ ਮਨਪ੍ਰੀਤ ਬਾਦਲ ਨੂੰ

Read Next

ਦੀਪ ਸਿੱਧੂ ਦੇ ਹਾਦਸੇ ਦਾ ਚਸ਼ਮਦੀਦ ਆਇਆ ਸਾਹਮਣੇ, ਟਰਾਲਾ ਡਰਾਈਵਰ ਕਾਸਿਮ ਗ੍ਰਿਫ਼ਤਾਰ