Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਚੰਨੀ ਨੇ ‘ਆਪ’ ਦੇ CM ਚਿਹਰੇ ਭਗਵੰਤ ‘ਤੇ ਕੀਤਾ, ਕਿਹਾ- ਮੈਂ ਪੀਐੱਚਡੀ ਕਰ ਰਿਹਾਂ, ਮਾਨ ਨੇ 12ਵੀਂ ‘ਚ ਤਿੰਨ ਸਾਲ ਲਾਏ

ਤਰਨਤਾਰਨ/ਗੁਰਦਾਸਪੁਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖਿਆ ਅਤੇ ਨਿੱਜੀ ਜ਼ਿੰਦਗੀ ‘ਤੇ ਨਿਸ਼ਾਨਾ ਸਾਧਿਆ ਹੈ। ਚੰਨੀ ਦਾ ਕਹਿਣਾ ਹੈ ਕਿ ਮਾਨ ਮੇਰਾ ਮੁਕਾਬਲਾ ਕਿਵੇਂ ਕਰ ਸਕਦਾ ਹੈ। ਮੈਂ ਪੀਐਚਡੀ ਕਰ ਰਿਹਾ ਹਾਂ ਅਤੇ ਮਾਨ ਨੂੰ 12ਵੀਂ ਪਾਸ ਕਰਨ ਵਿੱਚ ਵੀ ਤਿੰਨ ਸਾਲ ਲੱਗ ਗਏ। ਅਜਿਹੇ ਵਿਅਕਤੀ ਨੂੰ ਕੋਈ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਦੇਖ ਸਕਦਾ ਹੈ। ਮਾਨ ਨੂੰ ਸ਼ਰਾਬੀ ਦੱਸਦੇ ਹੋਏ ਕਿਹਾ ਕਿ ਉਹ ਸ਼ਰਾਬ ਪੀ ਕੇ ਕਿਤੇ ਵੀ ਪਹੁੰਚ ਜਾਂਦੇ ਹਨ।ਕੇਜਰੀਵਾਲ ਮੁੰਗੇਰੀ ਲਾਲ ਦਾ ਸੁਪਨਾ ਦੇਖ ਕੇ ਉਨ੍ਹਾਂ ਨੂੰ ਸੀਐਮ ਦੇ ਅਹੁਦੇ ‘ਤੇ ਬਿਠਾਉਣਾ ਚਾਹੁੰਦੇ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਚੰਨੀ ਨੇ ‘ਭੈਉਂ ਕੋ ਘੂਸਨੇ ਨਹੀਂ ਦੇਣਗੇ’ ਬਿਆਨ ਦਿੱਤਾ ਸੀ, ਜਿਸ ‘ਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਵਿਰੋਧੀ ਪਾਰਟੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ।

ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀਹਰਗੋਬਿੰਦਪੁਰ ਅਤੇ ਦੀਨਾਨਗਰ ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਗਰੀਬਾਂ ਦਾ ਮੁੱਖ ਮੰਤਰੀ ਹਾਂ ਅਤੇ ਆਉਣ ਵਾਲੀ ਸਰਕਾਰ ਵਿੱਚ ਗਰੀਬਾਂ ਅਤੇ ਅਨੁਸੂਚਿਤ ਜਾਤੀ ਵਰਗ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਰੱਖਾਂਗਾ। ਚੰਨੀ ਨੇ ਵੋਟਰਾਂ ਨੂੰ ਸੱਦਾ ਦਿੱਤਾ ਕਿ ਉਹ ਵਿਰੋਧੀ ਪਾਰਟੀਆਂ ਦੇ ਝਾਂਸੇ ਵਿੱਚ ਆ ਕੇ ਪੰਜਾਬ ਦਾ ਭਵਿੱਖ ਖਰਾਬ ਨਾ ਕਰਨ। ਅਕਾਲੀ ਦਲ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨੂੰ 10 ਸਾਲ ਤੱਕ ਲੁੱਟਿਆ ਹੈ। ਅਕਾਲੀ ਦਲ ਦੀ ਸਰਕਾਰ ਵੇਲੇ ਬਹੁਤ ਹੀ ਨਿੰਦਣਯੋਗ ਘਟਨਾਵਾਂ ਵਾਪਰੀਆਂ ਅਤੇ ਨਸ਼ਾ ਆਪਣੇ ਚਰਮ ‘ਤੇ ਰਿਹਾ। ਕਾਂਗਰਸ ਦੀ ਸਰਕਾਰ ਆਉਣ ਨਾਲ ਨਸ਼ਿਆਂ ਦੇ ਨਾਲ-ਨਾਲ ਹੋਰ ਬੁਰਾਈਆਂ ਨੂੰ ਵੀ ਠੱਲ੍ਹ ਪਈ। ਬਿਜਲੀ ਦੇ ਬਿੱਲ, ਪਾਣੀ ਦੇ ਬਕਾਏ ਮੁਆਫ਼ ਕੀਤੇ ਗਏ ਅਤੇ ਪਾਣੀ ਦੇ ਬਿੱਲ ਘਟਾਏ ਗਏ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਗਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਤੇ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਸਰਕਾਰ ਆਉਣ ‘ਤੇ ਇੱਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਮੁੜ ਸੀਐਮ ਬਣਨ ਦੀ ਚਾਹਤ ’ਚ ਇਸ ਸਾਬਕਾ ਸੀਐਮ ਨੇ ਕੀਤਾ ‘ਕਾਲਾ ਕੱਟਾ’ ਦਾਨ

Read Next

ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਅਸਪੱਸ਼ਟ ਮੈਨੀਫੈਸਟੋ ਨੂੰ ਹਾਸੋਹੀਣਾ ਦੱਸਿਆ