Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਅਸਪੱਸ਼ਟ ਮੈਨੀਫੈਸਟੋ ਨੂੰ ਹਾਸੋਹੀਣਾ ਦੱਸਿਆ

ਪਟਿਆਲਾ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵੱਲੋਂ ਕਾਹਲੀ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਸਪੱਸ਼ਟ ਕਰਾਰ ਦਿੰਦਿਆਂ, ਉਨ੍ਹਾਂ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਪਾਰਟੀ ਚੋਣ ਮਨੋਰਥ ਪੱਤਰ ਤਿਆਰ ਕਰਨਾ ਭੁੱਲ ਗਈ ਸੀ, ਕਿਉਂਕਿ ਇਸਦੇ ਆਗੂ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ। ਜਦੋਂ ਮੀਡੀਆ ਵੱਲੋਂ ਇਹ ਮੁੱਦਾ ਉਠਾਇਆ ਗਿਆ, ਤਾਂ ਪਾਰਟੀ ਨੇ ਜਲਦਬਾਜ਼ੀ ਵਿੱਚ ਕੁਝ ਗੱਲਾਂ ਜੋੜ ਕੇ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਗੈਰ-ਹਾਜ਼ਰੀ ਵਿੱਚ ਪ੍ਰੈਸ ਨੂੰ ਜਾਰੀ ਕਰ ਦਿੱਤੀਆਂ।

ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਦੇ ਹਰ ਸਾਲ 1 ਲੱਖ ਨੌਕਰੀਆਂ ਦੇਣ ਦੇ ਵਾਅਦੇ ‘ਤੇ ਸਵਾਲ ਚੁੱਕੇ ਹਨ ਅਤੇ ਪਾਰਟੀ ਤੋਂ ਪੁੱਛਿਆ ਹੈ ਕਿ ਉਹ ਕਿਸ ਤਰ੍ਹਾਂ ਦੀਆਂ ਨੌਕਰੀਆਂ ਦੇਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਪੱਧਰ ’ਤੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਇਸ ਸਮੱਸਿਆ ਦਾ 5 ਸਾਲਾਂ ਵਿੱਚ ਹੱਲ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ 32 ਲੱਖ ਨੌਕਰੀਆਂ ਦਿੱਤੀਆਂ ਸਨ ਅਤੇ ਚਰਨਜੀਤ ਸਿੰਘ ਚੰਨੀ ਜੋ ਉਸ ਸਮੇਂ ਇੰਚਾਰਜ ਮੰਤਰੀ ਸਨ, ਇਸ ਦੇ ਗਵਾਹ ਹਨ।

ਇਸ ਤੋਂ ਇਲਾਵਾ, ਕੈਪਟਨ ਅਮਰਿੰਦਰ ਨੇ ਵੱਖ-ਵੱਖ ਲੋਕ ਲੁਭਾਵਨੀਆਂ ਸਕੀਮਾਂ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਸਮਰੱਥਾ ‘ਤੇ ਸ਼ੱਕ ਜਤਾਇਆ ਹੈ, ਜਿਸ ਵਿੱਚ ਹਰੇਕ ਪਰਿਵਾਰ ਨੂੰ ਹਰ ਸਾਲ 8 ਗੈਸ ਸਿਲੰਡਰ ਮੁਹੱਈਆ ਕਰਵਾਉਣਾ, 1100 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਵਿਦਿਆਰਥਣਾਂ ਨੂੰ ਮਹੀਨਾਵਾਰ ਵਜ਼ੀਫ਼ਾ ਆਦਿ ਸ਼ਾਮਲ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਸੱਚਮੁੱਚ ਜਾਣਦੇ ਹੋ ਕਿ ਇਸਦਾ ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਲਈ ਮੁੱਲ ਹੋਵੇਗਾ? ਇਹ ਵਾਅਦੇ ਝੂਠੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਚੰਨੀ ਨੇ ‘ਆਪ’ ਦੇ CM ਚਿਹਰੇ ਭਗਵੰਤ ‘ਤੇ ਕੀਤਾ, ਕਿਹਾ- ਮੈਂ ਪੀਐੱਚਡੀ ਕਰ ਰਿਹਾਂ, ਮਾਨ ਨੇ 12ਵੀਂ ‘ਚ ਤਿੰਨ ਸਾਲ ਲਾਏ

Read Next

ਪੰਜਾਬ ਚੋਣਾਂ ਤੋਂ ਪਹਿਲਾਂ HDFC ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਕਦੀ