Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੰਜਾਬ ਚੋਣਾਂ ਤੋਂ ਪਹਿਲਾਂ HDFC ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਕਦੀ

ਸਰਹਾਲੀ ਕਲਾਂ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ ਐੱਚਡੀਐੱਫਸੀ ਬੈਂਕ (HDFC Bank) ‘ਚ ਦੁਪਹਿਰ ਕਰੀਬ 2 ਵਜੇ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਜਦੋਂਕਿ ਲੁਟੇਰੇ ਸਟਾਫ ਦੇ ਮੋਬਾਈਲ ਫੋਨ, ਮਹਿਲਾ ਕਰਮਚਾਰੀ ਦੀ ਸੋਨੀ ਦੀ ਚੈਨ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ। ਲੁੱਟੀ ਗਈ ਰਾਸ਼ੀ ਬਾਰੇ ਬੇਸ਼ੱਕ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਅਜੇ ਨਹੀਂ ਕੀਤੀ ਗਈ ਪਰ ਅੰਦਾਜਾ 30 ਲੱਖ ਦੇ ਕਰੀਬ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਹੋਈ ਲੁੱਟ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2 ਵਜੇ ਦੋ ਸਪਲੈਂਡਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਤਿੰਨ ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ। ਦੋ ਮੋਨੇ ਤੇ ਇਕ ਸਰਦਾਰ ਦੱਸੇ ਜਾਂਦੇ ਉਕਤ ਲੋਕਾਂ ਨੇ ਪਿਸਤੌਲ ਦੀ ਨੋਕ ’ਤੇ ਸਭ ਤੋਂ ਪਹਿਲਾਂ ਉਥੇ ਤਾਇਨਾਤ ਗਾਰਡ ਦੀ ਬੰਦੂਕ ਖੋਹੀ ਅਤੇ ਫਿਰ ਕੈਸ਼ੀਅਰ ਦੇ ਕਾਉਟਰ ’ਤੇ ਜਾ ਕੇ ਨਕਦੀ ਇਕ ਬੈਗ ਵਿਚ ਪਾ ਲਈ। ਉਨ੍ਹਾਂ ਨੇ ਉਥੇ ਤਾਇਨਾਤ ਮਹਿਲਾ ਕਰਮਚਾਰੀ ਦੀ ਸੋਨੀ ਚੈਨ ਝਪਟਣ ਤੋਂ ਇਲਾਵਾ ਕੁਝ ਕਰਮਚਾਰੀਆਂ ਦੇ ਮੋਬਾਈਲ ਫੋਨ ਵੀ ਖੋਹ ਲਏ। ਜਾਂਦੇ-ਜਾਂਦੇ ਉਕਤ ਲੁਟੇਰੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਲਾਹ ਕੇ ਲੈ ਗਏ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ’ਤੇ ਚੌਂਕੀ ਨੌਸ਼ਹਿਰਾ ਪਨੂੰਆਂ ਅਤੇ ਥਾਣਾ ਸਰਹਾਲੀ ਦੀ ਪੁਲਿਸ ਪਹੁੰਚੀ ਜਦੋਂਕਿ ਡੀਐੱਸਪੀ ਪੱਟੀ ਮਨਿੰਦਰ ਸਿੰਘ ਵੀ ਘਟਨਾ ਸਥਾਨ ’ਤੇ ਪੁੱਜ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੈਂਕ ਵੱਲੋਂ ਨਕਦੀ ਬਾਰੇ ਕੋਈ ਅਧਿਕਾਰਤ ਤੌਰ ’ਤੇ ਪੁਸ਼ਟੀ ਅਜੇ ਨਹੀਂ ਕੀਤੀ ਗਈ ਹੈ ਅਤੇ ਅਧਿਕਾਰੀ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਬਰੀਕੀ ਨਾਲ ਜਾਂਚ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਅਸਪੱਸ਼ਟ ਮੈਨੀਫੈਸਟੋ ਨੂੰ ਹਾਸੋਹੀਣਾ ਦੱਸਿਆ

Read Next

ਮੋਦੀ ਦੀ ਸੰਤ ਸਮਾਜ ਤੇ ਸਿੱਖ ਜਥੇਬੰਦੀਆਂ ਦੇ ਨਾਲ ਮੀਟਿੰਗ ਦੇ ਸਵਾਲ ਦੇ ਜਵਾਬ ਤੋਂ ਭਜੇ ਸੁਖਬੀਰ ਬਾਦਲ