Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਮੋਦੀ ਦੀ ਸੰਤ ਸਮਾਜ ਤੇ ਸਿੱਖ ਜਥੇਬੰਦੀਆਂ ਦੇ ਨਾਲ ਮੀਟਿੰਗ ਦੇ ਸਵਾਲ ਦੇ ਜਵਾਬ ਤੋਂ ਭਜੇ ਸੁਖਬੀਰ ਬਾਦਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਗੱਲਬਾਤ ਦੌਰਾਨ ਜਿੱਥੇ ਉਨ੍ਹਾਂ ਨੇ ਵੱਖ-ਵੱਖ ਸੁਆਲਾਂ ਦੇ ਜੁਆਬ ਦਿੱਤੇ ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸੰਤ ਸਮਾਜ, ਸਿੱਖ ਜਥੇਬੰਦੀਆਂ, ਬੁੱਧੀਜੀਵੀਆਂ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਨਾਲ ਹੋਈ ਗੱਲਬਾਤ ਦੇ ਸਵਾਲ ਦੇ ਜਵਾਬ ਤੋਂ ਭੱਜਦੇ ਨਜ਼ਰ ਆਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਵਰਕਰ, ਸਿਪਾਹੀ ਨੇ ਡਟ ਕੇ ਇਸ ਚੋਣ ਪ੍ਰਚਾਰ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੋਣਾਂ ਦੇ ਨਤੀਜੇ ਪਰਮਾਤਮਾ ਦੇ ਹੱਥ ਅਤੇ ਪ੍ਰਮਾਤਮਾ ਦੇ ਦਰ ਤੇ ਅਰਦਾਸ ਕੀਤੀ ਹੈ ਕਿ ਉਨ੍ਹਾਂ ਨੂੰ ਸਫ਼ਲਤਾ ਪ੍ਰਾਪਤ ਹੋਵੇ। ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦਰ ਕੇਜਰੀਵਾਲ ‘ਤੇ ਕੀਤੇ ਖੁਲਾਸਿਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਇਕ ਬਹੁਤ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੀ ਕਮਾਨ ਸੰਭਾਲਣਾ ਚਾਹੁੰਦੇ ਹਨ ਅਤੇ ਕੇਜਰੀਵਾਲ ਆਪ ਡਰਾਈਵਰ ਹੈ ਤੇ ਭਗਵੰਤ ਮਾਨ ਨੂੰ ਆਪਣੀ ਬੱਸ ਦਾ ਕੰਡਕਟਰ ਬਣਾਇਆ ਹੈ। ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਮਿਲੇ ਸਮਰਥਨ ਦਾ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਜਥੇਦਾਰਾਂ, ਸਿੱਖ ਨੁਮਾਇੰਦਾ ਜਥੇਬੰਦੀਆਂ, ਸੰਤ ਸਮਾਜ, ਸਿੱਖ ਸੰਸਥਾਵਾਂ ਤੇ ਬੁੱਧੀਜੀਵੀਆਂ ਦੇ ਨਾਲ ਕੀਤੀ ਮੁਲਾਕਾਤ ਦੇ ਸਵਾਲ ਤੋਂ ਸੁਖਬੀਰ ਬਾਦਲ ਨੇ ਪਾਸਾ ਵੱਟਿਆ ਅਤੇ ਪ੍ਰੈਸ ਕਾਨਫਰੰਸ ਖ਼ਤਮ ਕਰ ਕੇ ਚਲੇ ਗਏ।

 

 

Vinkmag ad
Share Our Daily Posts

News Desk

Read Previous

ਪੰਜਾਬ ਚੋਣਾਂ ਤੋਂ ਪਹਿਲਾਂ HDFC ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਕਦੀ

Read Next

ਨਾਕਾਬੰਦੀਆਂ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ- 8 ਮੁਲਜ਼ਮ ਗ੍ਰਿਫ਼ਤਾਰ