Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਨਾਕਾਬੰਦੀਆਂ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ- 8 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ : ਲੁਧਿਆਣਾ ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਨਾਕਾਬੰਦੀਆਂ ਦੌਰਾਨ 8 ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ।ਜਾਣਕਾਰੀ ਦਿੰਦਿਆਂ ਥਾਣਾ ਦਰੇਸੀ ਦੇ ਏਐੱਸਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਸ਼ਿਵਪੁਰੀ ਗੰਦੇ ਨਾਲੇ ਦੇ ਨਾਲ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਸੰਤ ਵਿਹਾਰ ਵੱਡੀ ਹੈਬੋਵਾਲ ਦੇ ਵਾਸੀ ਵਿਜੈ ਕੁਮਾਰ ਨੂੰ ਰੋਕ ਕੇ ਜਦ ਉਸਦੇ ਝੋਲੇ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ ਗਈਆਂ ।ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਸ਼ਮਸ਼ਾਨਘਾਟ ਪੁਲੀ ਦੇ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਸੁੰਦਰ ਨਗਰ ਦੇ ਵਾਸੀ ਦਵਿੰਦਰ ਕੁਮਾਰ ਤੇ ਨਰੇਸ਼ ਕੁਮਾਰ ਨੂੰ ਹਿਰਾਸਤ ‘ਚ ਲੈ ਕੇ ਉਨ੍ਹਾਂ ਦੇ ਕਬਜ਼ੇ ਚੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ।ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਜੱਸੜ ਚੋਂ ਪੱਦੀ ਦੇ ਰਹਿਣ ਵਾਲੇ ਜੱਗੂ ਸ਼ਾਹ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਚੋਂ ਸ਼ਰਾਬ ਦੀਆਂ 6 ਬੋਤਲਾਂ ਬਰਾਮਦ ਕੀਤੀਆਂ ।ਇਕ ਹੋਰ ਮਾਮਲੇ ‘ਚ ਥਾਣਾ ਪੀਏਯੂ ਦੀ ਪੁਲਿਸ ਨੇ ਕਪਿਲ ਪਾਰਕ ਇਲਾਕੇ ‘ਚ ਕੀਤੀ ਗਈ ਨਾਕਾਬੰਦੀ ਦੌਰਾਨ ਐਪਲ ਵਿਲਾ ਬਚਨ ਸਿੰਘ ਮਾਰਗ ਦੇ ਵਾਸੀ ਪ੍ਰਸ਼ੋਤਮ ਅਹਿਰਵਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਚੋਂ ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਕੀਤੀਆਂ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਸੰਦੀਪ ਗੁਪਤਾ ਵਾਸੀ ਪ੍ਰੇਮ ਨਗਰ ਤੇ ਲਕਸ਼ਮੀ ਨਗਰ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੂੰ 24 ਪਊਏ ਸ਼ਰਾਬ ਸਮੇਤ ਹਿਰਾਸਤ ‘ਚ ਲਿਆ । ਇਕ ਹੋਰ ਮਾਮਲੇ ‘ਚ ਥਾਣਾ ਮੇਹਰਬਾਨ ਦੀ ਪੁਲਿਸ ਨੇ ਕੈਪਟਨ ਕਲੋਨੀ ਦੇ ਵਾਸੀ ਅਰੁਣ ਸ਼ਾਹ ਉਰਫ ਪੱਪੂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ । ਪੁਲਿਸ ਨੇ ਇਨ੍ਹਾਂ ਸਾਰੇ ਮਾਮਲਿਆਂ ‘ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਖਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਲਏ ਹਨ।

Vinkmag ad
Share Our Daily Posts

News Desk

Read Previous

ਮੋਦੀ ਦੀ ਸੰਤ ਸਮਾਜ ਤੇ ਸਿੱਖ ਜਥੇਬੰਦੀਆਂ ਦੇ ਨਾਲ ਮੀਟਿੰਗ ਦੇ ਸਵਾਲ ਦੇ ਜਵਾਬ ਤੋਂ ਭਜੇ ਸੁਖਬੀਰ ਬਾਦਲ

Read Next

Punjab Election 2022 Voting LIVE : ਪੰਜਾਬ ‘ਚ 3 ਵਜੇ ਤਕ ਕਰੀਬ 50% ਪੋਲਿੰਗ, ਕਾਂਗਰਸੀ ਤੇ ਅਕਾਲੀ ਵਰਕਰ ਭਿੜੇ, ਚੱਲੀਆਂ ਗੋਲ਼ੀਆਂ