Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਅੰਮ੍ਰਿਤਸਰ ਦੇ ਹਲਕਾ ਦੱਖਣੀ ਦੇ ਬੂਥ ਨੰਬਰ 90 ਤੇ 79 ‘ਤੇ ਗਲਤ ਵੋਟ ਪੋਲ ਦਾ ਮਾਮਲਾ ਆਇਆ ਸਾਹਮਣੇ

ਅੰਮ੍ਰਿਤਸਰ :ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਬੂਥ ਨੰਬਰ 90 ਅਤੇ ਬੂਥ ਨੰਬਰ 79 ‘ਤੇ ਕਿਸੇ ਮਹਿਲਾ ਦੀ ਵੋਟ ਹੋਰ ਮਹਿਲਾ ਵੱਲੋਂ ਪੋਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ, ਇਸ ਦੇ ਪਿੱਛੇ ਕਲੈਰੀਕਲ ਗਲਤੀ ਵੀ ਹੋ ਸਕਦੀ ਹੈ ਪਰ ਬੂਥ ਅੰਦਰ ਤਾਇਨਾਤ ਚੋਣ ਵਿਭਾਗ ਦੇ ਮੁਲਾਜ਼ਮਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਜੇਕਰ ਕਿਸੇ ਵਿਅਕਤੀ ਦੀ ਵੋਟ ਕਿਸੇ ਹੋਰ ਵੱਲੋਂ ਪੋਲ ਹੋ ਜਾਂਦੀ ਹੈ ਤਾਂ ਇਸ ਕੇਸ ਵਿਚ ਟੈਂਡਰ ਵੋਟ ਦਾ ਇਸਤੇਮਾਲ ਕੀਤਾ ਜਾਂਦਾ ਹੈ, ਸਗੋਂ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੂਥ ਨੰਬਰ 79 ‘ਤੇ ਮੌਜੂਦ ਇੰਚਾਰਜ ਨੂੰ ਟੈਂਡਰ ਵੋਟ ਬਾਰੇ ਜਾਣਕਾਰੀ ਦਿੱਤੀ। ਇਸ ਸੰਬੰਧੀ ਅਦਾਰਾ ਪੰਜਾਬੀ ਜਾਗਰਣ ਵੱਲੋਂ ਚੋਣ ਅਬਜ਼ਰਵਰ ਅਰਵਿੰਦ ਸ਼ਰਮਾ ਤੇ ਹਲਕਾ ਦੱਖਣੀ ਦੇ ਰਿਟਰਨਿੰਗ ਅਫਸਰ ਹਰਦੀਪ ਸਿੰਘ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ। ਬੂਥ ਨੰਬਰ 90 ਤੇ ਵੋਟ ਪਾਉਣ ਲਈ ਪਹੁੰਚੀ ਮਹਿਲਾ ਜਸਬੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਉਹ ਬੂਥ ਨੰਬਰ 90 ‘ਤੇ ਆਪਣੀ ਵੋਟ ਪੋਲ ਕਰਨ ਲਈ ਪਹੁੰਚੇ ਤਾਂ ਉੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਵੋਟ ਕਿਸੇ ਹੋਰ ਵੱਲੋਂ ਭੁਗਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਕਾਗਜ਼ ਉਪਰ ਉਨ੍ਹਾਂ ਦੇ ਦਸਤਖਤ ਹੋਣੇ ਸਨ ਉਸ ਉੱਤੇ ਕਿਸੇ ਹੋਰ ਵੱਲੋਂ ਉਨ੍ਹਾਂ ਦੇ ਨਾਮ ਤੇ ਦਸਤਖ਼ਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਚੋਣ ਅਮਲੇ ਦੀ ਵੱਡੀ ਕੋਤਾਹੀ ਹੈ। ਜਦੋਂ ਬੂਥ ਅੰਦਰ ਮੌਜੂਦ ਚੋਣ ਅਮਲੇ ਵੱਲੋਂ ਉਨ੍ਹਾਂ ਨੂੰ ਟੈਂਡਰ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਗਿਆ ਤਾਂ ਜਸਬੀਰ ਕੌਰ ਨੇ ਮੰਗ ਕੀਤੀ ਕਿ ਉਹ ਵੋਟ ਤਾਂ ਪੋਲ ਕਰਨਗੇ ਪਰ ਪਹਿਲਾਂ ਉਹ ਮਹਿਲਾ ਨੂੰ ਸਾਹਮਣੇ ਲਿਆਂਦਾ ਜਾਵੇ ਜਿਸ ਨੇ ਉਨ੍ਹਾਂ ਦੀ ਜਗ੍ਹਾ ‘ਤੇ ਵੋਟ ਪੋਲ ਕੀਤੀ ਹੈ ਅਤੇ ਕਾਗਜ਼ ਉੱਪਰ ਦਸਤਖਤ ਵੀ ਕੀਤੇ ਹਨ। ਉਨ੍ਹਾਂ ਇਸ ਸਬੰਧੀ ਚੋਣ ਅਬਜ਼ਰਵਰ ਵੱਲੋਂ ਜਾਂਚ ਦੀ ਮੰਗ ਵੀ ਕੀਤੀ।

Vinkmag ad
Share Our Daily Posts

News Desk

Read Previous

Punjab Election 2022 Voting LIVE : ਪੰਜਾਬ ‘ਚ 3 ਵਜੇ ਤਕ ਕਰੀਬ 50% ਪੋਲਿੰਗ, ਕਾਂਗਰਸੀ ਤੇ ਅਕਾਲੀ ਵਰਕਰ ਭਿੜੇ, ਚੱਲੀਆਂ ਗੋਲ਼ੀਆਂ

Read Next

ਹੁਸ਼ਿਆਰਪੁਰ ‘ਚ 3 ਵਜੇ ਤਕ 45 ਫੀਸਦੀ ਵੋਟ ਪੋਲ ਹੋਈ, ਜਲੰਧਰ ‘ਚ 3.30 ਵਜੇ ਤਕ 45.53 ਫੀਸਦੀ ਵੋਟਿੰਗ ਹੋਈ