Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਚੰਡੀਗੜ੍ਹ ‘ਚ ਇਕ ਤੋਂ ਬਾਅਦ ਇਕ ਸੈਕਟਰ ‘ਚ ਬੰਦ ਹੋ ਰਹੀ ਹੈ ਬਿਜਲੀ, ਇੰਡਸਟਰੀਅਲ ਏਰੀਆ ‘ਚ ਪ੍ਰੋਡਕਸ਼ਨ ਠੱਪ, ਸ਼ਹਿਰ ‘ਚ ਹਾਹਾਕਾਰ

ਚੰਡੀਗੜ੍ਹ। Power Crisis in Chandigarh : ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਮੰਗਲਵਾਰ ਸਵੇਰੇ ਦਿਖਣਾ ਸ਼ੁਰੂ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ ਹੈ। ਇਕ ਤੋਂ ਬਾਅਦ ਇਕ ਸੈਕਟਰ ‘ਚ ਬਿਜਲੀ ਸਪਲਾਈ ਬੰਦ ਹੋ ਰਹੀ ਹੈ। ਬਿਜਲੀ ਦੇ ਨਾਲ-ਨਾਲ ਪਾਣੀ ਦੀ ਸਪਲਾਈ ਵੀ ਲੋਕਾਂ ਦੇ ਘਰਾਂ ਤਕ ਨਹੀਂ ਪਹੁੰਚ ਰਹੀ। ਇਸ ਦੇ ਨਾਲ ਹੀ ਸੈਕਟਰ-17 ‘ਚ ਬਿਜਲੀ ਕਾਮੇ ਹੜਤਾਲ ‘ਤੇ ਬੈਠ ਗਏ ਹਨ।

ਮੰਗਲਵਾਰ ਸਵੇਰ ਤੋਂ ਹੀ ਸ਼ਹਿਰ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ ਹੋ ਗਈ। ਸੈਕਟਰ-22, 33, 34, ਮਨੀਮਾਜਰਾ ਅਤੇ ਹੋਰ ਕਈ ਥਾਵਾਂ ’ਤੇ ਰਾਤ 12 ਵਜੇ ਤੋਂ ਬਾਅਦ ਬਿਜਲੀ ਚਲੀ ਗਈ। ਉਸ ਤੋਂ ਬਾਅਦ ਅਜੇ ਤਕ ਬਿਜਲੀ ਨਹੀਂ ਆਈ। ਜਿਨ੍ਹਾਂ ਖੇਤਰਾਂ ‘ਚ ਬਿਜਲੀ ਗਈ ਹੈ, ਉੱਥੇ ਹੁਣ ਬਿਜਲੀ ਆਉਣ ਦੀ ਸੰਭਾਵਨਾ ਬਹੁਤ ਘੱਟ ਹੈ। ਬਿਜਲੀ ਕਾਮੇ 72 ਘੰਟਿਆਂ ਦੀ ਮੁਕੰਮਲ ਹੜਤਾਲ ‘ਤੇ ਹਨ। ਮਜ਼ਦੂਰ ਰਾਤ 12 ਵਜੇ ਤੋਂ ਹੜਤਾਲ ’ਤੇ ਚਲੇ ਗਏ। 12 ਵਜੇ ਦੀ ਸ਼ਿਫਟ ‘ਚ ਮੁਲਾਜ਼ਮ ਡਿਊਟੀ ਲਈ ਨਹੀਂ ਆਏ।

ਇੰਡਸਟਰੀਅਲ ਏਰੀਆ ਫੇਜ਼-1 ਤੇ 2 ਦੇ ਜ਼ਿਆਦਾਤਰ ਇਲਾਕਿਆਂ ‘ਚ ਰਾਤ 12 ਵਜੇ ਤੋਂ ਬਾਅਦ ਬਿਜਲੀ ਨਹੀਂ ਹੈ। ਅਫਸਰਾਂ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਸਾਰਾ ਸਿਸਟਮ ਢਹਿ-ਢੇਰੀ ਹੋ ਗਿਆ ਜਾਪਦਾ ਹੈ। ਸਨਅਤਕਾਰ ਨੇ ਪ੍ਰਸ਼ਾਸਨ ਨੂੰ ਅਗਲੇ ਦੋ ਦਿਨਾਂ ਤਕ ਕੋਈ ਬਦਲਵਾਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਚੈਂਬਰ ਆਫ ਚੰਡੀਗੜ੍ਹ ਇੰਡਸਟਰੀਜ਼ ਦੇ ਪ੍ਰਧਾਨ ਨਵੀਨ ਮੰਗਲਾਨੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਪ੍ਰਸ਼ਾਸਨਿਕ ਅਸਫਲਤਾ ਹੈ। ਪ੍ਰਸ਼ਾਸਨ ਨੂੰ ਉਦਯੋਗ ਦੇ ਉਤਪਾਦਨ ਦੇ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ। ਪ੍ਰਸ਼ਾਸਨ ਨੂੰ ਇਕ ਮਹੀਨੇ ਦੇ ਬਿਜਲੀ ਬਿੱਲਾਂ ਨੂੰ ਮਾਫ਼ ਕਰਨਾ ਚਾਹੀਦਾ ਹੈ। ਪ੍ਰਸ਼ਾਸਨ ਨੇ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਹੈ।

ਚੰਡੀਗੜ੍ਹ ‘ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਧੇ ਸ਼ਹਿਰ ‘ਚ ਬਿਜਲੀ ਸਪਲਾਈ ਠੱਪ ਹੋ ਕੇ ਰਹਿ ਗਈ ਹੈ। ਇੱਥੋਂ ਤੱਕ ਕਿ ਪਾਣੀ ਦੀ ਸਪਲਾਈ ਵੀ ਬੰਦ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਬਦਲਵੇਂ ਪ੍ਰਬੰਧਾਂ ਦੇ ਦਾਅਵੇ ਵੀ ਨਾਕਾਮ ਸਾਬਤ ਹੋ ਰਹੇ ਹਨ। ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਸਰਬਜੀਤ ਕੌਰ ਨੇ ਟਵੀਟ ਕੀਤਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਤੋਂ ਆਊਟਸੋਰਸ ਮੁਲਾਜ਼ਮਾਂ ਨੂੰ ਬੁਲਾਇਆ ਹੈ। ਜਲਦੀ ਹੀ ਸ਼ਹਿਰ ਵਿੱਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

ਸ਼ਿਕਾਇਤ ਕੇਂਦਰ ‘ਤੇ ਨਹੀਂ ਚੁੱਕ ਰਹੇ ਫੋਨ

ਵੱਖ-ਵੱਖ ਥਾਵਾਂ ‘ਤੇ ਬਿਜਲੀ ਕੱਟ ਲੱਗਦੇ ਹੀ ਸ਼ਹਿਰ ‘ਚ ਹਲਚਲ ਮਚ ਗਈ। ਹਲਚਲ ਵਧਣ ਕਾਰਨ ਸ਼ਿਕਾਇਤ ਕੇਂਦਰਾਂ ‘ਤੇ ਵੀ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ। ਸ਼ਿਕਾਇਤਾਂ ਦਰਜ ਹੋਣ ਲੱਗੀਆਂ। ਹਾਲਾਂਕਿ ਕਈ ਲੋਕ ਸ਼ਿਕਾਇਤ ਕਰ ਰਹੇ ਹਨ ਕਿ ਸ਼ਿਕਾਇਤ ਕੇਂਦਰ ‘ਤੇ ਕਈ ਵਾਰ ਫੋਨ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫੋਨ ਕੋਈ ਨਹੀਂ ਚੁੱਕ ਰਿਹਾ। ਸੈਕਟਰ-33 ਆਰਡਬਲਯੂਏ ਦੇ ਪ੍ਰਧਾਨ ਸਰਪਾਲ ਨੇ ਦੱਸਿਆ ਕਿ ਸੈਕਟਰ-33 ਵਿੱਚ ਦੇਰ ਰਾਤ ਤੋਂ ਬਿਜਲੀ ਨਹੀਂ ਹੈ। ਉਹ 0172-4639999 ‘ਤੇ ਕਾਲ ਕਰ ਰਿਹਾ ਹੈ ਕੋਈ ਵੀ ਜਵਾਬ ਨਹੀਂ ਦੇ ਰਿਹਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਇਸ ਵਾਰ ਕਿਸੇ ਨੂੰ ਵੀ ਸਪੱਸ਼ਟ ਬਹੁਮਤ ਮਿਲਣ ਦੇ ਆਸਾਰ ਘੱਟ, ‘ਸਮਝੌਤੇ’ ਨਾਲ ਬਣੇਗੀ ਸਰਕਾਰ

Read Next

ਸ੍ਰੀ ਹਰਮੰਦਿਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ SGPC ਪ੍ਰਧਾਨ ਨੇ ਦਿੱਤੇ ਇਹ ਹੁਕਮ