Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਡਾਕਟਰਾਂ ਨੂੰ ਮਿਲਣ ਵਾਲੇ ਮੁਫਤ ਤੋਹਫ਼ਿਆਂ ਕਾਰਨ ਮਹਿੰਗੀਆਂ ਹੋ ਰਹੀਆਂ ਦਵਾਈਆਂ…ਸੁਪਰੀਮ ਕੋਰਟ ਨੇ ਕਿਹਾ- ਨਹੀਂ ਦਿਆਂਗੇ ਕੋਈ ਛੋਟ

ਨਵੀਂ ਦਿੱਲੀ, ਪੀਟੀਆਈ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਦਵਾਈਆਂ ਦੀ ਵਿਕਰੀ ਵਧਾਉਣ ਲਈ ਫਾਰਮਾਸਿਊਟੀਕਲ ਕੰਪਨੀਆਂ ਵੱਲੋਂ ਡਾਕਟਰਾਂ ਨੂੰ ਮੁਫਤ ਵਸਤੂਆਂ ਦੇਣਾ ਕਾਨੂੰਨ ‘ਚ ਸਪੱਸ਼ਟ ਤੌਰ ‘ਤੇ ਪਾਬੰਦੀਸ਼ੁਦਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਐਪੈਕਸ ਲੈਬਾਰਟਰੀਜ਼ ਪ੍ਰਾਈਵੇਟ ਲਿਮਟਿਡ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸ ‘ਚ ਕੰਪਨੀ ਨੇ ਡਾਕਟਰਾਂ ਨੂੰ ਮੁਫਤ ਚੀਜ਼ਾਂ ਦੇਣ ‘ਤੇ ਹੋਣ ਵਾਲੇ ਖਰਚ ‘ਤੇ ਇਨਕਮ ਟੈਕਸ ਐਕਟ ਤਹਿਤ ਟੈਕਸ ਕਟੌਤੀ ਕਰਨ ਦੀ ਮੰਗ ਕੀਤੀ ਸੀ।

ਜਸਟਿਸ ਯੂ ਯੂ ਲਲਿਤ ਤੇ ਜਸਟਿਸ ਐਸ. ਰਵਿੰਦਰ ਭੱਟ ਨੇ ਕਿਹਾ, “ਇਹ ਜਨਤਕ ਮਹੱਤਤਾ ਤੇ ਵੱਡੀ ਚਿੰਤਾ ਦਾ ਵਿਸ਼ਾ ਹੈ ਜਦੋਂ ਇਹ ਧਿਆਨ ਵਿਚ ਆਉਂਦਾ ਹੈ ਕਿ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਵੱਲੋਂ ਮੁਫ਼ਤ ਦਿੱਤੇ ਜਾਣ ਵਾਲੇ ਸੋਨੇ ਦੇ ਸਿੱਕੇ, ਫਰਿੱਜ, ਐਲ.ਸੀ.ਡੀ. ਟੀ.ਵੀ. ਵਰਗੇ ਤੋਹਫ਼ਿਆਂ ਦੇ ਬਦਲੇ ਇਕ ਡਾਕਟਰ ਦੀ ਸਲਾਹ (ਪ੍ਰਿਸਕ੍ਰਿਪਸ਼ਨ) ‘ਚ ਹੇਰਾਫੇਰੀ ਕਰਵਾਈ ਜਾ ਸਕਦੀ ਹੈ।

ਬੈਂਚ ਵੱਲੋਂ ਫੈਸਲਾ ਲਿਖਣ ਵਾਲੇ ਜਸਟਿਸ ਭੱਟ ਨੇ ਕਿਹਾ ਕਿ ਮੁਫਤ ਚੀਜ਼ਾਂ ਤਕਨੀਕੀ ਤੌਰ ‘ਤੇ ਮੁਫਤ ਨਹੀਂ ਹਨ। ਆਮ ਤੌਰ ‘ਤੇ ਇਨ੍ਹਾਂ ਮੁਫਤ ਚੀਜ਼ਾਂ ਦੀ ਕੀਮਤ ਦਵਾਈਆਂ ਦੀ ਕੀਮਤ ‘ਚ ਸ਼ਾਮਲ ਕੀਤੀ ਜਾਂਦੀ ਹੈ, ਜਿਸ ਨਾਲ ਉਨ੍ਹਾਂ ਦੀ ਕੀਮਤ ਵਧ ਜਾਂਦੀ ਹੈ ਅਤੇ ਲੋਕਾਂ ਲਈ ਇਕ ਸਥਾਈ ਤੌਰ ‘ਤੇ ਖਤਰਨਾਕ ਚੱਕਰ ਬਣ ਜਾਂਦਾ ਹੈ। ਬੈਂਚ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਸਥਾਈ ਕਮੇਟੀ ਨੇ ਵੀ ਪ੍ਰਭਾਵੀ ਜੈਨਰਿਕ ਦਵਾਈ ਬਦਲੇ ਅਜਿਹੀਆਂ ਦਵਾਈਆਂ ਦੀ ਸਲਾਹ ਦਾ ਨੋਟਿਸ ਲਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਡਾਕਟਰ ਦਾ ਆਪਣੇ ਮਰੀਜ਼ ਨਾਲ ਭਰੋਸੇ ਦਾ ਰਿਸ਼ਤਾ ਹੁੰਦਾ ਹੈ।

ਮਰੀਜ਼ ਦੇ ਇਲਾਜ ‘ਚ ਡਾਕਟਰ ਦੀ ਸਲਾਹ ਨੂੰ ਅੰਤਿਮ ਮੰਨਿਆ ਜਾਂਦਾ ਹੈ, ਭਾਵੇਂ ਕਿ ਇਸ ਦਾ ਖ਼ਰਚ ਮਰੀਜ਼ ਦੀ ਸਮਰੱਥਾ ਤੋਂ ਬਾਹਰ ਹੈ ਜਾਂ ਉਸ ਲਈ ਮੁਸ਼ਕਿਲ ਨਾਲ ਪਹੁੰਚਯੋਗ ਹੋਵੇ, ਮਰੀਜ਼ ਦਾ ਡਾਕਟਰ ‘ਚ ਵਿਸ਼ਵਾਸ ਦਾ ਪੱਧਰ ਹੁੰਦਾ ਹੈ। ਕਿਸੇ ਨੂੰ ਵੀ ਗਲਤ ਕੰਮ ਤੋਂ ਲਾਭ ਨਹੀਂ ਲੈਣ ਦੇਣਾ ਚਾਹੀਦਾ। ਬੈਂਚ ਨੇ ਕਿਹਾ ਕਿ ਡਾਕਟਰ ਨੂੰ ਅਜਿਹੇ ਤੋਹਫ਼ੇ ਜਾਂ ਚੀਜ਼ਾਂ ਮੁਫ਼ਤ’ਚ ਲੈਣ ਦੀ ਮਨਾਹੀ ਹੈ ਅਤੇ ਦੇਣ ਵਾਲੇ ਜਾਂ ਦਾਨ ਕਰਨ ਵਾਲੇ ‘ਤੇ ਵੀ ਪਾਬੰਦੀ ਘੱਟ ਨਹੀਂ ਹੈ।

ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਐਪੈਕਸ ਲੈਬਾਰਟਰੀਆਂ ਦੀ ਅਪੀਲ ਨੂੰ ਖਾਰਜ ਕਰਦਿਆਂ ਇਹ ਟਿੱਪਣੀਆਂ ਕੀਤੀਆਂ। ਹਾਈਕੋਰਟ ਨੇ ਇਨਕਮ ਟੈਕਸ ਅਧਿਕਾਰੀਆਂ ਦੇ ਫੈਸਲੇ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਆਮਦਨ ਕਰ ਅਧਿਕਾਰੀਆਂ ਨੇ ਕੰਪਨੀ ਵੱਲੋਂ ਮੁਫਤ ਵੰਡੀਆਂ ਜਾਣ ਵਾਲੀਆਂ ਵਸਤੂਆਂ ‘ਤੇ ਕੀਤੇ ਖਰਚੇ ‘ਤੇ ਟੈਕਸ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Vinkmag ad
Share Our Daily Posts

News Desk

Read Previous

Mahashivratri 2022 : ਮਹਾਸ਼ਿਵਰਾਤਰੀ ਕਦੋਂ ਹੈ? ਜਾਣੋ ਤਰੀਕ ਤੇ ਭਗਵਾਨ ਸ਼ਿਵ ਦੀ ਪੂਜਾ ਦੇ ਸ਼ੁਭ ਮਹੂਰਤ ਬਾਰੇ

Read Next

ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਦੀ ਹੜਤਾਲ ਦਾ ਦੂਜਾ ਦਿਨ, PGI ‘ਚ 2000 ਸਰਜਰੀਆਂ ਟਾਲ਼ੀਆਂ, ਹਾਈਕੋਰਟ ‘ਚ ਅੱਜ ਸੁਣਵਾਈ