Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਦੀ ਹੜਤਾਲ ਦਾ ਦੂਜਾ ਦਿਨ, PGI ‘ਚ 2000 ਸਰਜਰੀਆਂ ਟਾਲ਼ੀਆਂ, ਹਾਈਕੋਰਟ ‘ਚ ਅੱਜ ਸੁਣਵਾਈ

ਚੰਡੀਗੜ੍ਹ : Chandigarh Power Cut : ਚੰਡੀਗੜ੍ਹ ‘ਚ ਦੂਜੇ ਦਿਨ ਵੀ ਬਿਜਲੀ ਸੰਕਟ ਜਾਰੀ ਹੈ। ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਬਿਜਲੀ ਨਾ ਹੋਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਆਮ ਲੋਕਾਂ ਨੂੰ ਬਿਜਲੀ ਅਤੇ ਪਾਣੀ ਵਰਗੀਆਂ ਜ਼ਰੂਰੀ ਸੇਵਾਵਾਂ ਨਹੀਂ ਮਿਲ ਰਹੀਆਂ। ਅਜਿਹੀ ਸਥਿਤੀ ‘ਚ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦਿਆਂ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ (ਮੈਂਟੇਨੈਂਸ) ਐਕਟ, 1968 (ਈਐਸਐਮਏ) ਦੀ ਉਪ ਧਾਰਾ-3 ਤਹਿਤ ਛੇ ਮਹੀਨਿਆਂ ਲਈ ਹੜਤਾਲ ’ਤੇ ਪਾਬੰਦੀ ਲਾ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਐਸਮਾ ਲਾਗੂ ਕਰਨ ਦੇ ਬਾਵਜੂਦ ਮੁਲਾਜ਼ਮ ਹੜਤਾਲ ਖ਼ਤਮ ਕਰਨ ਲਈ ਤਿਆਰ ਨਹੀਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਨੋਟਿਸ ਲਿਆ ਸੀ। ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਹਾਈਕੋਰਟ ਨੇ ਬਿਜਲੀ ਵਿਭਾਗ ਦੇ ਚੀਫ ਇੰਜੀਨੀਅਰ ਨੂੰ ਤਲਬ ਕੀਤਾ ਹੈ।

ਏਨੀਆਂ ਸਰਜਰੀਆਂ ਰੋਕੀਆਂ

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਤੋਂ ਪਹਿਲਾਂ ਹੀ ਸ਼ਹਿਰ ਵਿੱਚ ਹੜਕੰਪ ਮਚ ਗਿਆ ਹੈ। ਹਾਲਾਤ ਇੰਨੇ ਵਿਗੜ ਗਏ ਕਿ ਸ਼ਹਿਰ ਦੇ ਹਸਪਤਾਲਾਂ ਵਿਚ ਚਾਰ ਹਜ਼ਾਰ ਤੋਂ ਵੱਧ ਸਰਜਰੀਆਂ ਅਤੇ ਅਪਰੇਸ਼ਨਾਂ ਨੂੰ ਮੁਲਤਵੀ ਕਰਨਾ ਪਿਆ। ਪੀਜੀਆਈ, ਜੀਐਮਸੀਐਚ-32 ਅਤੇ ਜੀਐਮਐਸਐਚ-16 ਵਿੱਚ ਸਾਰੀਆਂ ਸਰਜਰੀਆਂ ਅਤੇ ਅਪਰੇਸ਼ਨਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਕੱਲੇ ਪੀਜੀਆਈ ਵਿੱਚ 2000 ਸਰਜਰੀਆਂ ਮੁਲਤਵੀ ਕਰ ਦਿੱਤੀਆਂ ਗਈਆਂ। GMCH-32 ਵਿੱਚ 1000 ਅਤੇ GMSH-16 ਵਿੱਚ 700 ਸਰਜਰੀਆਂ ਟਾਲ ਕਰ ਦਿੱਤੀਆਂ ਗਈਆਂ ਸਨ। ਇਹ ਯਕੀਨੀ ਬਣਾਉਣ ਲਈ ਕਿ ਸਪਲਾਈ ਵਿੱਚ ਵਿਘਨ ਨਾ ਪਵੇ, ਹਸਪਤਾਲਾਂ ਵਿੱਚ ਨਿਗਰਾਨੀ ਰੱਖੀ ਜਾ ਰਹੀ ਹੈ, ਡੀਜੀ ਸੈੱਟ ਬੈਕਅਪ ਦੇ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ ਵਿੱਚ ਹੀ ਨਹੀਂ ਬਲਕਿ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਬਿਜਲੀ ਗੁੱਲ ਹੋਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਬਿਜਲੀ ਸੰਕਟ ਨੇ ਹਰ ਖੇਤਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇੱਕ ਹੀ ਦਿਨ ਵਿੱਚ, ਲੋਕਾਂ ਨੇ ਸਮਝ ਲਿਆ ਕਿ ਜੀਵਨ ਵਿੱਚ ਬਿਜਲੀ ਕਿੰਨੀ ਮਹੱਤਵਪੂਰਨ ਹੈ.

ਡੀਜ਼ਲ ‘ਤੇ 5 ਕਰੋੜ ਦਾ ਖਰਚਾ, ਇੰਡਸਟਰੀ ਨੂੰ 70 ਕਰੋੜ ਦਾ ਨੁਕਸਾਨ

ਮੰਗਲਵਾਰ ਸਵੇਰੇ ਹੀ ਅੱਧੇ ਸ਼ਹਿਰ ਵਿੱਚ ਬਿਜਲੀ ਬੰਦ ਹੋ ਗਈ। ਬਿਜਲੀ ਗੁੱਲ ਹੋਣ ਕਾਰਨ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ। ਸਵੇਰ ਤੋਂ ਹੀ ਜ਼ਿਆਦਾਤਰ ਦਫ਼ਤਰ ਡੀ.ਜੀ.ਸੈਟਾਂ ਦੀ ਮਦਦ ਨਾਲ ਖੁੱਲ੍ਹ ਗਏ। ਡੀਜੀ ਸੈੱਟ ਨੂੰ ਚਲਾਉਣ ਵਿੱਚ ਪੰਜ ਕਰੋੜ ਦਾ ਡੀਜ਼ਲ ਖਰਚ ਹੋਣ ਦਾ ਅੰਦਾਜ਼ਾ ਹੈ। ਇਸ ਤੋਂ ਇਲਾਵਾ ਇੰਡਸਟਰੀ ‘ਚ ਉਤਪਾਦਨ ਬੰਦ ਹੋਣ ਕਾਰਨ ਇਕ ਦਿਨ ‘ਚ 70 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Vinkmag ad
Share Our Daily Posts

News Desk

Read Previous

ਡਾਕਟਰਾਂ ਨੂੰ ਮਿਲਣ ਵਾਲੇ ਮੁਫਤ ਤੋਹਫ਼ਿਆਂ ਕਾਰਨ ਮਹਿੰਗੀਆਂ ਹੋ ਰਹੀਆਂ ਦਵਾਈਆਂ…ਸੁਪਰੀਮ ਕੋਰਟ ਨੇ ਕਿਹਾ- ਨਹੀਂ ਦਿਆਂਗੇ ਕੋਈ ਛੋਟ

Read Next

ਸਿੱਖ ਇਤਿਹਾਸ ਤੋੜ-ਮਰੋੜ ਮਾਮਲਾ : ਇਤਿਹਾਸ ਦੀਆਂ ਦੋ ਹੋਰ ਕੁੰਜੀਆਂ ’ਚ ਨਸ਼ਰ ਤੱਥਾਂ ’ਤੇ ਖੜ੍ਹੇ ਹੋਏ ਸਵਾਲ, ਸਿੱਖਿਆ ਵਿਭਾਗ ਵੱਲੋਂ 22 ਤੋਂ ਵੱਧ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ