Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

36 ਘੰਟਿਆਂ ਤੋਂ ਵੱਧ ਸਮੇਂ ਤੋਂ ਹਨੇਰੇ ‘ਚ ਡੁੱਬੀ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ, ਬਿਜਲੀ ਬਹਾਲ ਕਰਨ ਪਹੁੰਚੀ ਆਰਮੀ

ਚੰਡੀਗੜ੍ਹ : Chandigarh Electricity Worker Strike : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 36 ਘੰਟਿਆਂ ਤੋਂ ਹਨੇਰੇ ‘ਚ ਡੁੱਬੀ ਹੋਈ ਹੈ। ਸੋਮਵਾਰ ਰਾਤ 12 ਵਜੇ ਤੋਂ ਸ਼ਹਿਰ ‘ਚ ਬਿਜਲੀ ਦਾ ਸੰਕਟ ਜਾਰੀ ਹੈ। ਹਾਲਾਤ ਇਹ ਹਨ ਕਿ ਲੋਕਾਂ ਦੇ ਘਰਾਂ ‘ਚ ਲੱਗੇ ਇਨਵਰਟਰ ਜਵਾਬ ਦੇ ਗਏ ਹਨ। ਮੋਬਾਈਲਾਂ ਦੀਆਂ ਬੈਟਰੀਆਂ ਖ਼ਤਮ ਹੋਣ ਲੱਗੀਆਂ ਹਨ ਹੈ ਜਿਸ ਕਾਰਨ ਲੋਕ ਪਰੇਸ਼ਾਨ ਹਨ। ਐਸਮਾ ਲਾਗੂ ਹੋਣ ਦੇ ਬਾਵਜੂਦ ਬਿਜਲੀ ਕਾਮੇ ਹੜਤਾਲ ਖ਼ਤਮ ਕਰਨ ਲਈ ਤਿਆਰ ਨਹੀਂ ਹਨ।

ਅਜਿਹੇ ‘ਚ ਚੰਡੀਗੜ੍ਹ ਪ੍ਰਸ਼ਾਸਨ ਨੇ ਫੌਜ ਤੋਂ ਮਦਦ ਮੰਗੀ ਸੀ। ਮਿਲਟਰੀ ਇੰਜਨੀਅਰਿੰਗ ਸਰਵਿਸ ਦੀ ਟੀਮ ਪੱਛਮੀ ਕਮਾਂਡ ਚੰਡੀਮੰਦਰ ਤੋਂ ਚੰਡੀਗੜ੍ਹ ਪਹੁੰਚ ਗਈ ਹੈ। ਇਹ ਤਕਨੀਕੀ ਟੀਮ ਬਿਜਲੀ ਸਪਲਾਈ ਦਾ ਕੰਮ ਕਰ ਰਹੀ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਸਪਲਾਈ ਪੂਰੀ ਤਰ੍ਹਾਂ ਬਹਾਲ ਹੋਣ ‘ਚ ਕਾਫੀ ਸਮਾਂ ਲੱਗੇਗਾ। ਦੂਜੇ ਪਾਸੇ ਇਸ ਦੇ ਵਿਰੋਧ ‘ਚ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਵੱਲੋਂ ਕੁਝ ਸਮੇਂ ਬਾਅਦ ਬੱਸਾਂ ਦਾ ਚੱਕਾ ਜਾਮ ਕਰਨ ਜਾ ਰਹੀ ਹੈ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਜਲੀ ਵਿਭਾਗ ਦੇ ਮੁੱਖ ਇੰਜੀਨੀਅਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਪ੍ਰਸ਼ਾਸਨ ਹਾਈ ਕੋਰਟ ਨੂੰ ਦੋ ਵਜੇ ਦੱਸੇਗਾ ਕਿ ਬਿਜਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀ ਕਦਮ ਚੁੱਕੇ ਗਏ ਹਨ। ਹਾਈਕੋਰਟ ਨੇ ਮਾਮਲੇ ‘ਚ ਲਏ ਗਏ ਨੋਟਿਸ ‘ਤੇ ਲੰਬੀ ਬਹਿਸ ਤੋਂ ਬਾਅਦ ਸੁਣਵਾਈ ਦੁਪਹਿਰ 2 ਵਜੇ ਤਕ ਮੁਲਤਵੀ ਕੀਤੀ ਹੈ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਬਿਜਲੀ ਕਰਮਚਾਰੀ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ ਸੀ ਪਰ ਅਜੇ ਤਕ ਕੋਈ ਫੈਸਲਾ ਨਹੀਂ ਹੋਇਆ।

Vinkmag ad
Share Our Daily Posts

News Desk

Read Previous

ਸਿੱਖ ਇਤਿਹਾਸ ਤੋੜ-ਮਰੋੜ ਮਾਮਲਾ : ਇਤਿਹਾਸ ਦੀਆਂ ਦੋ ਹੋਰ ਕੁੰਜੀਆਂ ’ਚ ਨਸ਼ਰ ਤੱਥਾਂ ’ਤੇ ਖੜ੍ਹੇ ਹੋਏ ਸਵਾਲ, ਸਿੱਖਿਆ ਵਿਭਾਗ ਵੱਲੋਂ 22 ਤੋਂ ਵੱਧ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ

Read Next

ਦਿਹਾੜੀਦਾਰ ਔਰਤ ਨਾਲ ਪੈਲੇਸ ‘ਚ ਕੰਮ ਕਰਨ ਵਾਲੇ ਨੌਜਵਾਨਾਂ ਨੇ ਕੀਤਾ ਗੈਂਗਰੇਪ, ਮੁਲਜ਼ਮਾਂ ਖਿਲਾਫ ਕੇਸ ਦਰਜ