Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਦਿਹਾੜੀਦਾਰ ਔਰਤ ਨਾਲ ਪੈਲੇਸ ‘ਚ ਕੰਮ ਕਰਨ ਵਾਲੇ ਨੌਜਵਾਨਾਂ ਨੇ ਕੀਤਾ ਗੈਂਗਰੇਪ, ਮੁਲਜ਼ਮਾਂ ਖਿਲਾਫ ਕੇਸ ਦਰਜ

ਲੁਧਿਆਣਾ : ਹਵਸ ਵਿੱਚ ਅੰਨ੍ਹੇ ਹੋਏ ਨੌਜਵਾਨਾਂ ਨੇ ਪੈਲੇਸ ਵਿੱਚ ਦਿਹਾੜੀ ਕਰਨ ਵਾਲੀ ਔਰਤ ਨਾਲ ਸਮੂਹਿਕ ਜਬਰ ਜਨਾਹ ਕਰ ਦਿੱਤਾ। ਦੋਵੇਂ ਮੁਲਜ਼ਮ ਇਸੇ ਪੈਲੇਸ ਦੇ ਮੁਲਾਜ਼ਮ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ ਤੇ ਸਿਮਰਨ ਪੈਲੇਸ ਲੁਹਾਰਾ ਦੇ ਮੁਲਾਜ਼ਮ ਰਵੀ ਤੇ ਕੁਲਦੀਪ ਤੇ ਖ਼ਿਲਾਫ਼ ਸਮੂਹਿਕ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਹ ਲੁਹਾਰਾ ਵਿੱਚ ਪੈਂਦੇ ਸਿਮਰਨ ਪੈਲੇਸ ਵਿੱਚ ਦਿਹਾੜੀ ਕਰਦੀ ਹੈ। ਪੈਲੇਸ ਵਿੱਚ ਹੀ ਕੰਮ ਕਰਨ ਵਾਲੇ ਮੁਲਜ਼ਮ ਰਵੀ ਤੇ ਕੁਲਦੀਪ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਬਹਾਨੇ ਨਾਲ ਉਸ ਨੂੰ ਪੈਲੇਸ ਦੇ ਪਿੱਛੇ ਲੈ ਗਏ। ਮੁਲਜ਼ਮਾਂ ਨੇ ਔਰਤ ਨੂੰ ਇਸ ਕਦਰ ਧਮਕੀਆਂ ਦਿੱਤੀਆਂ ਕਿ ਉਹ ਬੇਹੱਦ ਡਰ ਗਈ। ਔਰਤ ਨੇ ਮੁਲਜ਼ਮਾਂ ਦਾ ਵਿਰੋਧ ਕੀਤਾ ਪਰ ਉਨ੍ਹਾਂ ਨੇ ਉਸ ਦੀ ਇੱਕ ਨਾ ਚੱਲਣ ਦਿੱਤੀ। ਸ਼ਰਮਨਾਕ ਕਾਰੇ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੈਲੇਸ ਵਿੱਚ ਆਈ ਔਰਤ ਨੇ ਇਸ ਦੀ ਜਾਣਕਾਰੀ ਮਾਲਿਕ ਨੂੰ ਦਿੱਤੀ। ਇਸ ਮਾਮਲੇ ਵਿਚ ਥਾਣਾ ਡਾਬਾ ਦੇ ਏਐੱਸਆਈ ਨਵੀਨ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਪੀੜਤ ਔਰਤ ਦੇ ਬਿਆਨ ਉੱਪਰ ਰਵੀ ਤੇ ਕੁਲਦੀਪ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

36 ਘੰਟਿਆਂ ਤੋਂ ਵੱਧ ਸਮੇਂ ਤੋਂ ਹਨੇਰੇ ‘ਚ ਡੁੱਬੀ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ, ਬਿਜਲੀ ਬਹਾਲ ਕਰਨ ਪਹੁੰਚੀ ਆਰਮੀ

Read Next

ਪੰਜਾਬ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਪਿਤਾ ਨਾਲ ਸਕੂਲ ਜਾ ਰਹੇ ਵਿਦਿਆਰਥੀ ਨੇ ਸਕੂਟੀ ਰੋਕੀ ਤੇ ਨਹਿਰ ‘ਚ ਮਾਰ ਦਿੱਤੀ ਛਾਲ