Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਪਿਤਾ ਨਾਲ ਸਕੂਲ ਜਾ ਰਹੇ ਵਿਦਿਆਰਥੀ ਨੇ ਸਕੂਟੀ ਰੋਕੀ ਤੇ ਨਹਿਰ ‘ਚ ਮਾਰ ਦਿੱਤੀ ਛਾਲ

ਰੂਪਨਗਰ : ਸ਼ਹਿਰ ‘ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ 9ਵੀਂ ਜਮਾਤ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ (15) ਨੇ ਸਰਹਿੰਦ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਪਿਤਾ ਨਾਲ ਸਵੇਰੇ ਸਕੂਲ ਲਈ ਰਵਾਨਾ ਹੋਇਆ ਸੀ। ਸੁਖਪ੍ਰੀਤ ਖੁਦ ਸਕੂਟੀ ਚਲਾ ਰਿਹਾ ਸੀ ਤੇ ਸਕੂਲ ਬੈਗ ਅੱਗੇ ਰੱਖਿਆ ਹੋਇਆ ਸੀ। ਉਸ ਨੇ ਸਰਹਿੰਦ ਨਹਿਰ ਨੇੜੇ ਸਕੂਟੀ ਰੋਕੀ ਤੇ ਬਿਨਾਂ ਕੁਝ ਕਹੇ ਨਵੇਂ ਪੁਲ ’ਤੇ ਛਾਲ ਮਾਰ ਦਿੱਤੀ। ਇਹ ਸਭ ਪਿਤਾ ਦੀਆਂ ਅੱਖਾਂ ਦੇ ਸਾਹਮਣੇ ਹੋਇਆ। ਨੌਜਵਾਨ ਪੁੱਤਰ ਨੇ ਨਹਿਰ ‘ਚ ਛਾਲ ਮਾਰ ਦਿੱਤੀ ਤਾਂ ਉਸ ਨੂੰ ਗਹਿਰਾ ਸਦਮਾ ਲੱਗਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਸ ਦੀ ਲਾਸ਼ ਨਹਿਰ ‘ਚੋਂ ਨਹੀਂ ਮਿਲੀ ਹੈ।

ਸੁਖਪ੍ਰੀਤ ਨੇ ਆਤਮਹੱਤਿਆ ਕਿਉਂ ਕੀਤੀ, ਇਸ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਹਾਲਾਂਕਿ ਉਹ ਪਿਛਲੇ ਡੇਢ ਮਹੀਨੇ ਤੋਂ ਸਕੂਲ ਨਹੀਂ ਜਾ ਰਿਹਾ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਸਕੂਲ ਪ੍ਰਬੰਧਕਾਂ ਅਨੁਸਾਰ ਸੁਖਪ੍ਰੀਤ ਡੇਢ ਮਹੀਨੇ ਤੋਂ ਸਕੂਲ ਨਹੀਂ ਆ ਰਿਹਾ ਸੀ ਅਤੇ ਇਸ ਦਾ ਕਾਰਨ ਪਰਿਵਾਰ ਵੱਲੋਂ ਸਕੂਲ ‘ਚ ਸੁਖਪ੍ਰੀਤ ਦਾ ਬਿਮਾਰ ਹੋਣਾ ਦੱਸਿਆ ਗਿਆ ਹੈ। ਹਰਮਨਜੀਤ ਸਿੰਘ (45) ਗੁਰੂਨਗਰ ਦਾ ਰਹਿਣ ਵਾਲਾ ਹੈ ਅਤੇ ਸਵੇਰੇ 8.15 ਵਜੇ ਬੇਟੇ ਨਾਲ ਡਾਕਟਰ ਅੰਬੇਡਕਰ ਚੌਕ ਤੋਂ ਸਕੂਲ ਲਈ ਰਵਾਨਾ ਹੋਇਆ। ਹਰਮਨਜੀਤ ਸਰਕਾਰੀ ਅਧਿਆਪਕ ਹੈ ਤੇ ਉਸ ਦੇ ਦੋ ਪੁੱਤਰ ਹਨ। ਸੁਖਪ੍ਰੀਤ ਛੋਟਾ ਮੁੰਡਾ ਹੈ।

Vinkmag ad
Share Our Daily Posts

News Desk

Read Previous

ਦਿਹਾੜੀਦਾਰ ਔਰਤ ਨਾਲ ਪੈਲੇਸ ‘ਚ ਕੰਮ ਕਰਨ ਵਾਲੇ ਨੌਜਵਾਨਾਂ ਨੇ ਕੀਤਾ ਗੈਂਗਰੇਪ, ਮੁਲਜ਼ਮਾਂ ਖਿਲਾਫ ਕੇਸ ਦਰਜ

Read Next

ਜੰਗੀ ਹਾਲਾਤ ‘ਚ ਘਿਰੇ ਯੂਕ੍ਰੇਨ ‘ਚ ਫਸੇ ਭਾਰਤੀ, ਚਾਰ ਗੁਣਾ ਵਸੂਲੀ ਜਾ ਰਹੀ ਹਵਾਈ ਟਿਕਟਾਂ ਦੀ ਕੀਮਤ