Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਭਗਵੰਤ ਮਾਨ ਨੇ ਕਿਹਾ- ਯੂਕਰੇਨ ’ਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਵੇ ਮੋਦੀ ਸਰਕਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਏਅਰ ਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ’ਚ ਕੀਤੇ ਗਏ ਕਈ ਗੁਣਾਂ ਵਾਧੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।

ਮਾਨ ਨੇ ਇਕ ਬਿਆਨ ਵਿਚ ਕਿਹਾ ਕਿ ਯੂਕਰੇਨ ਅਤੇ ਰੂਸ ਵਿਚਕਾਰ ਬਣੇ ਅਣਸੁਖਾਵੇਂ ਹਾਲਾਤ ਕਾਰਨ ਯੂਕਰੇਨ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਮੇਤ ਪੂਰੇ ਭਾਰਤ ਵਿਚੋਂ ਸੈਂਕੜੇ ਵਿਦਿਆਰਥੀ ਯੂਕਰੇਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਗਏ ਸਨ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਛੱਡ ਕੇ ਵਾਪਸ ਆਉਣ ਦੇ ਆਦੇਸ਼ ਤਾਂ ਜਾਰੀ ਕੀਤੇ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਨਾ ਕਿਸੇ ਏਅਰਲਾਈਨਜ਼ ਨੂੰ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾ ਹੀ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ’ਤੇ ਕੰਟਰੋਲ ਕੀਤਾ ਗਿਆ ਹੈ।

ਮਾਨ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਯੂਕਰੇਨ ਸਥਿਤ ਭਾਰਤੀ ਅੰਬੈਸੀ ’ਤੇ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਦੂਜੇ ਮੁਲਕ ਵਿਚ ਭਾਰਤ ਦੀ ਅੰਬੈਸੀ ਹੀ ਭਾਰਤੀਆਂ ਲਈ ਵੱਡਾ ਸਹਾਰਾ ਹੁੰਦੀ ਹੈ ਪਰ ਭਾਰਤ ਸਰਕਾਰ ਨੇ ਭਾਰਤੀ ਅੰਬੈਸੀ ਦੇ ਸਟਾਫ ਅਤੇ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਪਹਿਲਾਂ ਹੀ ਭਾਰਤ ਬੁਲਾ ਲਿਆ, ਜਦੋਂਕਿ ਸੈਂਕੜੇ ਭਾਰਤੀ ਵਿਦਿਆਰਥੀ ਅਤੇ ਹੋਰ ਭਾਰਤੀ ਯਾਤਰੀ ਯੂਕਰੇਨ ਵਿਚ ਮਦਦ ਲਈ ਭਾਰਤੀ ਅੰਬੈਸੀ ਨੂੰ ਅਪੀਲਾਂ ਕਰ ਰਹੇ ਹਨ।

ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਕੰਪਨੀ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ’ਤੇ ਦੁੱਖ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਅੱਜ ਸੰਕਟ ਦੀ ਘੜੀ ਵਿਚ ਭਾਰਤ ਦੇ ਲੋਕ ਏਅਰ ਇੰਡੀਆ ਕੰਪਨੀ ਨੂੰ ਵੇਚਣ ਦਾ ਖਮਿਆਜ਼ਾ ਭੁਗਤ ਰਹੇ ਹਨ। ਭਾਰਤੀ ਲੋਕਾਂ ਕੋਲ ਆਪਣੀ ਕੋਈ ਸਰਕਾਰੀ ਏਅਰਲਾਈਨਜ਼ ਨਹੀਂ ਹੈ ਜਿਹੜੀ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆ ਸਕੇ।

ਮਾਨ ਨੇ ਕਿਹਾ ਕਿ ਜੰਗ ਦੇ ਸਮੇਂ ’ਚ ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਵਿੱਤੀ ਲਾਭ ਕਮਾਉਣ ’ਚ ਜੁੱਟ ਗਈਆਂ ਹਨ ਅਤੇ ਕੰਪਨੀਆਂ ਨੇ ਏਅਰ ਟਿਕਟਾਂ ਦੀਆਂ ਕੀਮਤਾਂ ਵਿਚ ਤਿੰਨ-ਤਿੰਨ ਗੁਣਾ ਵਾਧਾ ਕਰ ਦਿੱਤਾ ਹੈ। ਪਹਿਲਾਂ ਜਿਹੜੀ ਇਕ ਟਿਕਟ ਕੇਵਲ 25 ਹਜ਼ਾਰ ਰੁਪਏ ਦੀ ਵੇਚੀ ਜਾਂਦੀ ਸੀ, ਹੁਣ ਇਹ ਟਿਕਟ 75 ਹਜ਼ਾਰ ਰੁਪਏ ਵਿਚ ਵੇਚੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜੰਗੀ ਹਾਲਾਤ ‘ਚ ਘਿਰੇ ਯੂਕ੍ਰੇਨ ‘ਚ ਫਸੇ ਭਾਰਤੀ, ਚਾਰ ਗੁਣਾ ਵਸੂਲੀ ਜਾ ਰਹੀ ਹਵਾਈ ਟਿਕਟਾਂ ਦੀ ਕੀਮਤ

Read Next

ਦੁਕਾਨਦਾਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਨੌਜਵਾਨ ਗ੍ਰਿਫ਼ਤਾਰ, ਬੇਟੇ ਨੂੰ ਅਗਵਾ ਕਰਨ ਦੀ ਦਿੱਤੀ ਸੀ ਚਿਤਾਵਨੀ