Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਦੁਕਾਨਦਾਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਨੌਜਵਾਨ ਗ੍ਰਿਫ਼ਤਾਰ, ਬੇਟੇ ਨੂੰ ਅਗਵਾ ਕਰਨ ਦੀ ਦਿੱਤੀ ਸੀ ਚਿਤਾਵਨੀ

ਮੰਡੀ ਲੱਖੇਵਾਲੀ : ਦੋ ਨੌਜਵਾਨਾਂ ਨੇ ਮੰਡੀ ਲੱਖੇਵਾਲੀ ਦੇ ਦੁਕਾਨਦਾਰ ਤੋਂ ਫੋਨ ਕਰ ਕੇ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਤੇ ਫਿਰੌਤੀ ਨਾ ਦੇਣ ਤੇ ਉਸਦੇ ਬੇਟੇ ਨੂੰ ਅਗਵਾ ਕਰਨ ਦੀ ਚਿਤਾਵਨੀ ਦਿੱਤੀ। ਮੁਕਤਸਰ ਸਾਹਿਬ ਦੇ ਪੁਲਿਸ ਕਪਤਾਨ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਪਿੰਡ ਥਾਣਾ ਲੱਖੇਵਾਲੀ ਦੀ ਪੁਲਿਸ ਨੇ ਵਪਾਰੀ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਕਥਿਤ ਦੋਸ਼ਾਂ ਅਧੀਨ 2 ਵਿਅਕਤੀਆਂ ਨੂੰ ਕਾਬੂ ਕਰਨ ਤੋਂ ਬਾਅਦ ਅਦਾਲਤ ਤੋਂ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਮੰਡੀ ਲੱਖੇਵਾਲੀ ਵਾਸੀ ਕੱਪੜਾ ਦੁਕਾਨਦਾਰ ਈਸ਼ੂ ਕੁਮਾਰ ਨੇ ਬੀਤੇ ਸੋਮਵਾਰ ਐਸਐਸਪੀ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਨੂੰ ਕਿਸੇ ਦਾ ਫੋਨ ਆਇਆ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਉਸ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਫਿਰੌਤੀ ਨਾ ਦੇਣ ਦੀ ਸੂਰਤ ’ਚ ਵੁਸਦੇ ਬੇਟੇ ਨੂੰ ਅਗ੍ਹਵਾ ਕਰਨਦੀ ਚੇਤਾਵਨੀ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਮਿਲਦਿਆਂ ਹੀ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਜਿਸ ਵਿਅਕਤੀ ਦੇ ਫੋਨ ਤੋਂ ਕਾਲ ਆਈ ਸੀ ਉਸਦਾ ਪਤਾ ਲਗਾ ਕੇ ਉਸਤੋਂ ਪੁੱਛਗਿੱਛ ਕੀਤੀ ਤਾਂ ਉਸਨੇ ਦੱਸਿਆ ਕਿ ਉਹ ਪੈਟਰੋਲ ਪੰਪ ’ਤੇ ਤੇਲ ਪਾਉਣ ਦਾ ਕੰਮ ਕਰਦਾ ਹੈ। ਉਸ ਕੋਲ ਹਰਦੀਪ ਸਿੰਘ ਤੇ ਵਿਸ਼ਨੂੰ ਪ੍ਰਸ਼ਾਦ ਆਏ ਸਨ ਜਿਸ ’ਚੋਂ ਵਿਸ਼ਨੂੰ ਪ੍ਰਸ਼ਾਦ ਨੇ ਉਸਦੇ ਫੋਨ ਤੋਂ ਕਿਸੇ ਨੂੰ ਕਾਲ ਕੀਤੀ ਸੀ। ਉਸਦਾ ਕਹਿਣਾ ਸੀ ਕਿ ਉਹ ਆਪਣਾ ਫੋਨ ਘਰ ਭੁੱਲ ਆਏ ਹਨ ਤੇ ਕਿਸੇ ਨੂੰ ਜਰੂਰੀ ਫੋਨ ਕਰਨਾ ਹੈ। ਇਹ ਦੋਨੋਂ ਵਿਅਕਤੀ ਉਸ ਕੋਲੋਂ ਤੇਲ ਪਵਾਉਣ ਲਈ ਆਉਂਦੇ ਰਹਿੰਦੇ ਹਨ। ਉਸਦੇ ਬਾਅਦ ਪੁਲਿਸ ਨੇ ਉਕਤ ਦੋਨਾਂ ਵਿਅਕਤੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮ ਹਰਦੀਪ ਸਿੰਘ ਮੂਲ ਰੂਪ ’ਚ ਮੰਡੀ ਲੱਖੇਵਾਲੀ ਦਾ ਹੀ ਵਾਸੀ ਹੈ ਪਰ ਹੁਣ ਉਹ ਗੋਨਿਆਣਾ ਮੰਡੀ ਦੀ ਗੁਰੂ ਨਾਨਕ ਨਗਰੀ ’ਚ ਰਹਿੰਦਾ ਹੈ। ਜਦਕਿ ਦੂਜਾ ਮੁਲਜ਼ਮ ਵਿਸ਼ਣੂ ਪ੍ਰਸ਼ਾਦ ਮੰਡੀ ਲੱਖਵਾਲੀ ’ਚ ਹੀ ਰਹਿੰਦਾ ਹੈ। ਪੁਲਿਸ ਨੇ ਬੁੱਧਵਾਰ ਨੂੰ ਦੋਨਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਲੋਟ ਦੀ ਐਸਡੀਜੇਐਮ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਿਸਦੇ ਬਾਅਦ ਅਦਾਲਤ ਨੇ ਇਕ ਦਿਨ ਦੇ ਰਿਮਾਂਡ ’ਤੇ ਦੋਨਾਂ ਮੁਲਜ਼ਮਾਂ ਨੂੰ ਪੁਲਿਸ ਨੂੰ ਸੌਂਪ ਦਿੱਤਾ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਨੇ ਕਿਹਾ- ਯੂਕਰੇਨ ’ਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਵੇ ਮੋਦੀ ਸਰਕਾਰ

Read Next

ਸੰਸਦ ਮੈਂਬਰ ਔਜਲਾ ਨੇ ਨਸ਼ੇ ਦੇ ਮੁੱਦੇ ’ਤੇ ਡੀਜੀਪੀ ਨੂੰ ਲਿਖੀ ਚਿੱਠੀ, ਨਸ਼ਾ ਵਿਕਣ ਲਈ ਪੂਰੀ ਤਰ੍ਹਾਂ ਪੁਲਿਸ ਜ਼ਿੰਮੇਦਾਰ