Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸੰਸਦ ਮੈਂਬਰ ਔਜਲਾ ਨੇ ਨਸ਼ੇ ਦੇ ਮੁੱਦੇ ’ਤੇ ਡੀਜੀਪੀ ਨੂੰ ਲਿਖੀ ਚਿੱਠੀ, ਨਸ਼ਾ ਵਿਕਣ ਲਈ ਪੂਰੀ ਤਰ੍ਹਾਂ ਪੁਲਿਸ ਜ਼ਿੰਮੇਦਾਰ

ਅੰਮ੍ਰਿਤਸਰ : ਸੂਬੇ ਵਿਚ ਲਗਾਤਾਰ ਵੱਧ ਰਹੀ ਨਸ਼ੇ ਦੀ ਵਿਕਰੀ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਇਸ ਸਬੰਧੀ ਔਜਲਾ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵੜਾ ਨੂੰ ਇਕ ਚਿੱਠੀ ਲਿਖ ਕੇ ਤਰਥੱਲੀ ਮਚਾ ਦਿੱਤੀ ਹੈ। ਉਨ੍ਹਾਂ ਸਾਫ਼ ਲਿਖਿਆ ਕਿ ਪੁਲਿਸ ਨਸ਼ੇ ਦੀ ਤਸਕਰੀ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ। ਸਮੇਂ-ਸਮੇਂ ’ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤੇ ਜਾਣ ਤੋਂ ਬਾਅਦ ਵੀ ਕੋਈ ਪੁਖ਼ਤਾ ਕਾਰਵਾਈ ਨਹੀਂ ਹੁੰਦੀ। ਔਜਲਾ ਵੱਲੋਂ ਇਸ ਤਰ੍ਹਾਂ ਦੀ ਚਿੱਠੀ ਲਿਖਣਾ, ਕਿਤੇ ਨਾ ਕਿਤੇ ਉਨ੍ਹਾਂ ਦੀ ਖ਼ੁਦ ਦੀ ਕਾਂਗਰਸ ਸਰਕਾਰ ’ਤੇ ਵੀ ਸਵਾਲੀਆ ਨਿਸ਼ਾਨ ਹਨ ਕਿਉਂਕਿ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਦੀ ਸਰਕਾਰ ਰਹੀ ਹੈ ਅਤੇ ਇਸ ਦਾ ਪੂਰਾ ਜ਼ਿੰਮਾ ਸਰਕਾਰ ’ਤੇ ਵੀ ਜਾਂਦਾ ਹੈ।

ਚਿੱਠੀ ’ਚ ਇਹ ਵੀ ਲਿਖਿਆ

ਔਜਲਾ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਅੰਮ੍ਰਿਤਸਰ ਸਿੱਖਾਂ ਦਾ ਸਭ ਤੋਂ ਪਵਿੱਤਰ ਸ਼ਹਿਰ ਹੈ। ਇੱਥੇ ਹਰ ਦਿਨ ਲੱਖਾਂ ਤੀਰਥ ਯਾਤਰੀ ਆਉਂਦੇ ਹਨ। ਇਹ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਲੋਕ ਜਿਹੜੇ ਆਪਣੀ ਬੁੱਧੀ ਅਤੇ ਬਹਾਦਰੀ ਲਈ ਜਾਣੇ ਜਾਂਦੇ ਸਨ, ਉਨ੍ਹਾਂ ਨੂੰ ਹੁਣ ਕੌਮਾਂਤਰੀ ਮੰਚਾਂ ’ਤੇ ਨਸ਼ੇੜੀ ਕਿਹਾ ਜਾਂਦਾ ਹੈ। ਪੰਜਾਬ ਵਿਚ ਨਸ਼ੀਲੀਆਂ ਦਵਾਈਆਂ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਦੀ ਜ਼ਿੰਮੇਦਾਰੀ ਪੁਲਿਸ ਪ੍ਰਸ਼ਾਸਨ ’ਤੇ ਆਉਂਦੀ ਹੈ। ਮੈਂ ਲੰਬੇ ਸਮੇਂ ਤੋਂ ਨਸ਼ੀਲੀਆਂ ਦਵਾਈਆਂ ਦੇ ਖ਼ਤਰੇ ਦੇ ਖ਼ਿਲਾਫ਼ ਕੰਮ ਕਰ ਰਿਹਾ ਹਾਂ ਅਤੇ ਕਈ ਮੌਕਿਆਂ ’ਤੇ ਜ਼ਿਲ੍ਹਾ ਪੁਲਿਸ ਨੂੰ ਕਾਰਵਾਈ ਕਰਨ ਲਈ ਚੌਕਸ ਕੀਤਾ ਹੈ ਪਰ ਸਥਾਨਕ ਪੁਲਿਸ ਦੇ ‘ਚੁੱਪ ਰਹਿਣ’ ਦੇ ਵਿਵਹਾਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਵਿਚ ਪੁਲਿਸ ਪ੍ਰਸ਼ਾਸਨ ਨੇ ਭਰੋਸਾ ਪੂਰੀ ਤਰ੍ਹਾਂ ਗਵਾ ਦਿੱਤਾ ਹੈ। ਹਾਲ ਹੀ ਵਿਚ ਕਈ ਇਲਾਕਿਆਂ ਵਿਚ ਪ੍ਰਚਲਿਤ ਖੁੱਲ੍ਹੀਆਂ ਦਵਾਈਆਂ ਆਦਿ ਕਾਰਨ ਮੈਨੂੰ ਪਵਿੱਤਰ ਸ਼ਹਿਰ ਦੇ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀਆਂ ਕੁਝ ਕਾਲੀਆਂ ਭੇਡਾਂ ਜ਼ਿੰਮੇਦਾਰ ਹਨ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਜਾਂਚ ਵਿਚ ਕਈ ਸੀਨੀਅਰ ਅਧਿਕਾਰੀਆਂ ਤੇ ਨੇਤਾਵਾਂ ਦੇ ਨਾਂ ਕਈ ਮੌਕਿਆਂ ’ਤੇ ਸਾਹਮਣੇ ਆਏ ਹਨ, ਪਰ ਉਹ ਕਾਰਵਾਈ ਦੀ ਬਜਾਏ ਸੀਲਬੰਦ ਲਿਫ਼ਾਫ਼ੇ ਵਿਚ ਪਏ ਹਨ। ਸਖ਼ਤ ਕਾਰਵਾਈ ਕਰਨ ਲਈ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਪੁਲਿਸ ਅਧਿਕਾਰੀਆਂ ਨੂੰ ਲਗਾਤਾਰ ਚਿੱਠੀਆਂ ਲਿਖ ਰਹੇ ਹਾਂ। ਪੁਲਿਸ ਅਧਿਕਾਰੀਆਂ ਦਾ ‘ਇਗਨੋਰ ਇੱਟ’ ਰਵੱਈਆ ਇਸ ਧੰਦੇ ਵਿਚ ਉਨ੍ਹਾਂ ਦੇ ਸ਼ਾਮਲ ਹੋਣ ਵੱਲ ਸੰਕੇਤ ਕਰਦਾ ਹੈ। ਥਾਣਾ ਪੱਧਰ ’ਤੇ ਕੀਤੀ ਗਈ ਛੋਟੀ-ਛੋਟੀ ਬਰਾਮਦਗੀ ਕਦੀ ਵੀ ਉਸ ਦੀਆਂ ਮੂਲ ਜੜ੍ਹਾਂ ਤਕ ਨਹੀਂ ਜਾਂਦੀ ਹੈ, ਜਿਸ ਕਾਰਨ ਗਿ੍ਰਫ਼ਤਾਰ ਕੀਤੇ ਗਏ ਲੋਕਾਂ ਛੇਤੀ ਬਰੀ ਹੋ ਜਾਂਦੇ ਹਨ।

Vinkmag ad
Share Our Daily Posts

News Desk

Read Previous

ਦੁਕਾਨਦਾਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਨੌਜਵਾਨ ਗ੍ਰਿਫ਼ਤਾਰ, ਬੇਟੇ ਨੂੰ ਅਗਵਾ ਕਰਨ ਦੀ ਦਿੱਤੀ ਸੀ ਚਿਤਾਵਨੀ

Read Next

ਇਹ ਹੈ ਪੰਜਾਬ ਦੀ ਸਭ ਤੋਂ ਸ਼ਾਤਿਰ ਕੁੜੀ ! ਬਿਊਟੀਸ਼ੀਅਨ ਤੋਂ ਬਣੀ ਲੇਡੀ ਡੋਨ, ਤਿੰਨ ਮਹੀਨਿਆਂ ‘ਚ ਲੁੱਟੇ ਅੱਠ ਬੈਂਕ