Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਇਹ ਹੈ ਪੰਜਾਬ ਦੀ ਸਭ ਤੋਂ ਸ਼ਾਤਿਰ ਕੁੜੀ ! ਬਿਊਟੀਸ਼ੀਅਨ ਤੋਂ ਬਣੀ ਲੇਡੀ ਡੋਨ, ਤਿੰਨ ਮਹੀਨਿਆਂ ‘ਚ ਲੁੱਟੇ ਅੱਠ ਬੈਂਕ

ਅੰਮ੍ਰਿਤਸਰ। ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਡੂੰਘੇ ਖੱਡ ਵਿੱਚ ਧੱਕ ਦਿੱਤਾ ਹੈ। ਮੁਟਿਆਰਾਂ ਵੀ ਇਸ ਦੀ ਲਪੇਟ ਵਿੱਚ ਆ ਰਹੀਆਂ ਹਨ ਅਤੇ ਜੁਰਮ ਦੀ ਦੁਨੀਆ ਵਿੱਚ ਕਦਮ ਰੱਖ ਰਹੀਆਂ ਹਨ। ਇੱਕ ਬਿਊਟੀ ਪਾਰਲਰ ਵਿੱਚ ਕੰਮ ਕਰਨ ਵਾਲੀ ਕਾਜਲ ਨੇ ਆਪਣੀ ਚਿੱਟੇ ਦੀ ਲਤ ਨੂੰ ਪੂਰਾ ਕਰਨ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊਣ ਲਈ ਦਸਵੀਂ ਪਾਸ ਕੀਤੀ। ਇਸਤੋਂ ਬਾਅਦ ਲੇਡੀ ਡੋਨ ਬਣ ਕੇ ਕਈ ਬੈਂਕ ਲੁੱਟੇ। ਉਸਨੇ ਆਪਣਾ ਇਕ ਗੈਂਗ ਬਣਾ ਲਿਆ ਸੀ। ਉਸਨੇ ਆਪਣੇ ਗਰੋਹ ਨਾਲ ਮਿਲ ਕੇ ਤਿੰਨ ਮਹੀਨਿਆਂ ਵਿੱਚ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਇੱਕ ਤੋਂ ਬਾਅਦ ਇੱਕ ਅੱਠ ਬੈਂਕਾਂ ਤੋਂ ਕਰੀਬ 80 ਲੱਖ ਰੁਪਏ ਦੀ ਲੁੱਟ ਕੀਤੀ। ਹਾਲਾਂਕਿ ਮੰਗਲਵਾਰ ਨੂੰ ਉਹ ਆਪਣੇ ਦੋ ਸਾਥੀਆਂ ਕੁਲਵਿੰਦਰ ਸਿੰਘ ਉਰਫ ਮਦਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਸਮੇਤ ਪੁਲਿਸ ਦੇ ਹੱਥੇ ਚੜ੍ਹ ਗਈ। ਕਾਜਲ, ਗੁਰਪ੍ਰੀਤ ਅਤੇ ਕੁਲਵਿੰਦਰ ਲੁੱਟ ਦੇ ਪੈਸਿਆਂ ਨਾਲ ਮਹਿੰਗੇ ਹੋਟਲਾਂ ਵਿੱਚ ਠਹਿਰਦੇ ਸਨ ਅਤੇ ਬ੍ਰਾਂਡੇਡ ਕੱਪੜਿਆਂ ਦੇ ਸ਼ੌਕੀਨ ਹਨ।

ਬਟਾਲਾ ਰੋਡ, ਸੁੰਦਰ ਨਗਰ ਦੀ ਰਹਿਣ ਵਾਲੀ ਕਾਜਲ ਆਪਣੇ ਦੋ ਸਾਥੀਆਂ ਸਮੇਤ ਮਾਨਾਵਾਲਾ ਵਿਖੇ ਬੈਂਕ ਲੁੱਟਣ ਲਈ ਕਾਰ ਵਿੱਚ ਨਿਕਲੀ ਸੀ। ਇਸ ਦਾ ਪਤਾ ਲੱਗਦਿਆਂ ਹੀ ਪੁਲੀਸ ਨੇ ਨਾਕਾਬੰਦੀ ਕਰ ਦਿੱਤੀ। ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵਿੱਚੋਂ ਇੱਕ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲੀਸ ਨੇ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਤਿੰਨੋਂ ਜਲੰਧਰ ਵੱਲ ਭੱਜ ਗਏ। ਇਸ ਤੋਂ ਬਾਅਦ ਪੁਲਿਸ ਨੇ ਕਰੀਬ 18 ਕਿਲੋਮੀਟਰ ਤੱਕ ਪਿੱਛਾ ਕੀਤਾ ਅਤੇ ਟਾਂਗਰਾ ਨੇੜੇ ਤਿੰਨਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਉਸ ਦੇ ਗਿਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 28 ਲੱਖ ਦੀ ਨਕਦੀ, ਚਾਰ ਪਿਸਤੌਲ, ਇਕ ਰਾਈਫਲ, ਚਾਰ ਤੇਜ਼ਧਾਰ ਚਾਕੂ, ਦੋ ਬਾਈਕ ਅਤੇ ਇਕ ਕਾਰ ਬਰਾਮਦ ਹੋਈ ਹੈ।

Vinkmag ad
Share Our Daily Posts

News Desk

Read Previous

ਸੰਸਦ ਮੈਂਬਰ ਔਜਲਾ ਨੇ ਨਸ਼ੇ ਦੇ ਮੁੱਦੇ ’ਤੇ ਡੀਜੀਪੀ ਨੂੰ ਲਿਖੀ ਚਿੱਠੀ, ਨਸ਼ਾ ਵਿਕਣ ਲਈ ਪੂਰੀ ਤਰ੍ਹਾਂ ਪੁਲਿਸ ਜ਼ਿੰਮੇਦਾਰ

Read Next

ਅਕਾਲੀ ਆਗੂ ਤੇ ਉਸਦੇ ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ, ਇਹ ਹੈ ਪੂਰਾ ਮਾਮਲਾ