Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 27, 2026

Ukrain Crisis : ਜਲੰਧਰ ਦਾ ਕੋਈ ਯੂਕ੍ਰੇਨ ‘ਚ ਫਸਿਆ ਹੈ ਤਾਂ ਹੈਲਪਲਾਈਨ ਨੰਬਰ 0181-2224417 ‘ਤੇ ਕਰੋ ਕਾਲ, ਡੀਸੀ ਦਫ਼ਤਰ ‘ਚ ਦਿਓ ਜਾਣਕਾਰੀ

ਜਲੰਧਰ : ਯੂਕ੍ਰੇਨ ਤੇ ਰੂਸ ਵਿਚਾਲੇ ਛਿੜੀ ਜੰਗ ਕਾਰਨ ਯੂਕ੍ਰੇਨ ‘ਚ ਫਸੇ ਜ਼ਿਲ੍ਹੇ ਦੇ ਬੱਚਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਯੂਕ੍ਰੇਨ ਵਿਚ ਪੜ੍ਹਨ ਗਏ ਜ਼ਿਲ੍ਹੇ ਨਾਲ ਸਬੰਧਤ ਬੱਚਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਫੋਨ ਨੰਬਰ 0181-2224417 ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਮਾਪੇ ਆ ਕੇ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹਨ ਤਾਂ

ਡੀਸੀ ਕੰਪਲੈਕਸ ਦੇ ਕਮਰਾ ਨੰਬਰ 22 ਵਿਚ ਹੈਲਪ ਡੈਸਕ ਕਾਇਮ ਕੀਤਾ ਗਿਆ, ਜਿੱਥੇ ਆ ਕੇ ਉਹ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਪੰਜਾਬ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰ ਸਕਦੇ ਹਨ। ਡੀਸੀ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਯੂਕ੍ਰੇਨ ਵਿਚ ਫਸੇ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਕ੍ਰੇਨ ਵਿਚ ਫਸੇ ਲੋਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਇਸ ਸੰਕਟ ਦੇ ਸਮੇਂ ਵਿਚ ਉਨ੍ਹਾਂ ਦੇ ਨਾਲ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀਆਂ ਮੁਸ਼ਕਲਾਂ ਵਧੀਆਂ, ਨਿਆਇਕ ਹਿਰਾਸਤ ਵਧਾਈ

Read Next

ਦਿਲ ਕੰਬਾਊ ਘਟਨਾ : ਪਤੀ ਵੱਲੋਂ ਪਤਨੀ ਉੱਪਰ ਤੇਜ਼ਾਬੀ ਹਮਲਾ, ਮਹਿਜ਼ ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ