Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਦਿਲ ਕੰਬਾਊ ਘਟਨਾ : ਪਤੀ ਵੱਲੋਂ ਪਤਨੀ ਉੱਪਰ ਤੇਜ਼ਾਬੀ ਹਮਲਾ, ਮਹਿਜ਼ ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣਾ : ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੇਸ਼ੱਕ ਕਈ ਸਖ਼ਤ ਕਾਨੂੰਨ ਹੋਂਦ ‘ਚ ਲਿਆਂਦੇ ਗਏ ਹਨ ਪਰ ਅੱਜ ਦੇ ਦੌਰ ‘ਚ ਵੀ ਔਰਤਾਂ ਨੂੰ ਮਰਦ ਪ੍ਰਧਾਨ ਸਮਾਜ ‘ਚ ਵੱਖ ਵੱਖ ਤਰ੍ਹਾਂ ਦੀਆਂ ਤਸ਼ੱਦਦਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜਿਹੀ ਹੀ ਇਕ ਸ਼ਰਮਨਾਕ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਹੈਬੋਵਾਲ ਰਹਿਣ ਵਾਲੇ ਵਿਅਕਤੀ ਨੇ ਆਪਣੀ ਪਤਨੀ ਉੱਪਰ ਤੇਜ਼ਾਬ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ। ਤੇਜ਼ਾਬੀ ਹਮਲੇ ਦੀ ਸ਼ਿਕਾਰ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਕਤ ਮਾਮਲੇ ਵਿਚ ਥਾਣਾ ਹੈਬੋਵਾਲ ਪੁਲਿਸ ਨੇ ਪਿੰਡ ਚੱਕ ਕਲਾਂ ਦੀ ਰਹਿਣ ਵਾਲੀ ਅਮਨਦੀਪ ਕੌਰ (28)ਦੇ ਬਿਆਨ ਉਪਰ ਉਸ ਦੇ ਪਤੀ ਹਰਦਿਆਲ ਚੰਦ ਵਾਸੀ ਦੁਸਾਂਝ ਨਗਰ ਜੱਸੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਸ਼ੱਦਦ ਦਾ ਸ਼ਿਕਾਰ ਹੋਈ ਅਮਨਦੀਪ ਕੌਰ ਮੁਤਾਬਕ ਉਸ ਦਾ ਵਿਆਹ ਮਹਿਜ਼ ਇੱਕ ਮਹੀਨਾ ਪਹਿਲਾਂ ਜੱਸੀਆਂ ਦੇ ਰਹਿਣ ਵਾਲੇ ਹਰਦਿਆਲ ਚੰਦ ਨਾਲ ਹੋਇਆ ਸੀ। ਅਜੇ ਵਿਆਹੁਤਾ ਦੀ ਹੱਥ ਦੀ ਮਹਿੰਦੀ ਵੀ ਨਹੀਂ ਉੱਤਰੀ ਸੀ ਕਿ ਉਸ ਦਾ ਪਤੀ ਉਸ ਉੱਪਰ ਹੋਰ ਦਾਜ ਲਿਆਉਣ ਲਈ ਦਬਾਅ ਬਣਾਉਣ ਲੱਗ ਗਿਆ। ਵਿਆਹ ਤੋਂ ਠੀਕ ਇਕ ਮਹੀਨਾ ਬਾਅਦ ਸ਼ਰਾਬੀ ਹਾਲਤ ‘ਚ ਉਸ ਦਾ ਪਤੀ ਰਾਤ ਕਰੀਬ ਸਾਢੇ ਸੱਤ ਵਜੇ ਘਰ ਪੁੱਜਾ ਅਤੇ ਬਾਥਰੂਮ ਸਾਫ਼ ਕਰਨ ਵਾਲੇ ਤੇਜ਼ਾਬ ਦੀ ਬੋਤਲ ਪੀਡ਼ਤ ਉਪਰ ਡੋਲ੍ਹ ਦਿੱਤੀ। ਇਸ ਤੇਜ਼ਾਬੀ ਹਮਲੇ ਦਾ ਸ਼ਿਕਾਰ ਹੋਈ ਅਮਨਦੀਪ ਕੌਰ ਨੂੰ ਫੱਟੜ ਹਾਲਤ ਵਿਚ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਕਤ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਹੈਬੋਵਾਲ ਪੁਲਿਸ ਨੇ ਮੁਲਜ਼ਮ ਹਰਦਿਆਲ ਚੰਦ ਖ਼ਿਲਾਫ਼ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

Vinkmag ad
Share Our Daily Posts

News Desk

Read Previous

Ukrain Crisis : ਜਲੰਧਰ ਦਾ ਕੋਈ ਯੂਕ੍ਰੇਨ ‘ਚ ਫਸਿਆ ਹੈ ਤਾਂ ਹੈਲਪਲਾਈਨ ਨੰਬਰ 0181-2224417 ‘ਤੇ ਕਰੋ ਕਾਲ, ਡੀਸੀ ਦਫ਼ਤਰ ‘ਚ ਦਿਓ ਜਾਣਕਾਰੀ

Read Next

ਭਾਰਤੀ ਹਾਕੀ ਟੀਮ ‘ਚ ਸ਼ਾਮਲ ਹੋਏ ਜਲੰਧਰ ਦੇ ਨਵੇਂ ਸਪੋਰਟਸ ਸਟਾਰ ਸੁਖਜੀਤ, ਪੂਰਾ ਹੋਇਆ ਪਿਤਾ ਦਾ ਸੁਪਨਾ