Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਦੇਰ ਰਾਤ ਨਕੋਦਰ ਰੋਡ ‘ਤੇ ਵਾਪਰਿਆ ਹਾਦਸਾ ; ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ ‘ਚ 1 ਵਿਅਕਤੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਜਲੰਧਰ : ਸ਼ੁੱਕਰਵਾਰ ਦੇਰ ਰਾਤ ਜਲੰਧਰ ਦੇ ਨਕੋਦਰ ਰੋਡ ਵਿਖੇ ਕਾਰ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਐਕਟਿਵਾ ਸਵਾਰ ਦੋ ਨੌਜਵਾਨਾਂ ‘ਚੋਂ ਇਕ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕਾਰ ਚਾਲਕ ਵਰੁਣ ਅਗਰਵਾਲ ਦਿਓਲ ਨਗਰ ਤੋਂ ਆ ਰਿਹਾ ਸੀ ਜਦ ਉਹ ਆਰਥੋਨੋਵਾ ਹਸਪਤਾਲ ਦੇ ਲਾਗੇ ਪਹੁੰਚਿਆ ਤਾਂ ਅਚਾਨਕ ਹੀ ਐਕਟਿਵਾ ਦੇ ਨਾਲ ਉਸ ਦੀ ਗੱਡੀ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ‘ਚੋਂ ਅੰਕੁਸ਼ ਅਰੋੜਾ ਵਾਸੀ ਬਸਤੀ ਸ਼ੇਖ ਨੂੰ ਡਾਕਟਰਾਂ ਵੱਲੋਂ ਮ੍ਰਿਤ ਐਲਾਨ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਥਾਣਾ 6 ਦੇ ਏ ਐੱਸ ਆਈ ਰਮੇਸ਼ ਕੁਮਾਰ ਮੌਕੇ ‘ਤੇ ਪਹੁੰਚੇ ਅਤੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਜਲੰਧਰ ਦੇ ਰਵਿਦਾਸ ਚੌਕ ਦੇ ਅਰਥਨੌਵਾ ਹਸਪਤਾਲ ਦੇ ਕੋਲ ਇਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਜਿਸ ਦੀ ਪਛਾਣ ਵਰੁਣ ਅਗਰਵਾਲ ਦਿਓਲ ਨਗਰ ਦੇ ਰੁਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਅੰਕੁਸ਼ ਅਰੋੜਾ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ ਅਤੇ ਉਸਦੇ ਸਾਥੀ ਰਮੇਸ਼ ਕੁਮਾਰ ਜੋ ਕਿ ਗੰਭੀਰ ਰੂਪ ਨਾਲ ਜ਼ਖਮੀ ਹੈ ਉਸ ਦਾ ਨਿੱਜੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

Vinkmag ad
Share Our Daily Posts

News Desk

Read Previous

ਰੂਸੀ ਮਿਜ਼ਾਈਲ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚ ਉੱਚੀ ਰਿਹਾਇਸ਼ੀ ਇਮਾਰਤ ਨੂੰ ਢਾਹਿਆ, ਦੇਖੋ ਦਿਲ ਦਹਿਲਾ ਦੇਣ ਵਾਲੀ ਵੀਡੀਓ

Read Next

ਯੂਕਰੇਨ ‘ਚ ਮੈਡੀਕਲ ਐਜੂਕੇਸ਼ਨ ਭਾਰਤ ਨਾਲੋਂ ਸਸਤੀ, ਇਸ ਲਈ ਭਾਰਤੀ ਵਿਦਿਆਰਥੀਆਂ ਦਾਕ ਰੇਜ਼