Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਮੇਲਾ ਚੋਲਾ ਸਾਹਿਬ : ਸਰਹੱਦ ’ਤੇ ਆਇਆ ਸ਼ਰਧਾਲੂਆਂ ਦਾ ਹੜ੍ਹ, ਦਰਸ਼ਨ ਸਥਲ ’ਤੇ ਦੂਰਬੀਨਾਂ ਨਾ ਲੱਗੀਆਂ ਹੋਣ ਕਾਰਨ ਸ਼ਰਧਾਲੂ ਪਰੇਸ਼ਾਨ

ਡੇਰਾ ਬਾਬਾ ਨਾਨਕ : ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਸਬੰਧ ਵਿੱਚ ਚਾਰ ਮਾਰਚ ਤੋਂ ਸ਼ੁਰੂ ਹੋ ਰਹੇ ਮੇਲਾ ਚੋਲਾ ਸਾਹਿਬ ਦੇ ਸਬੰਧ ਵਿਚ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਅਤੇ ਭਾਰਤ ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਦਰਸ਼ਨ ਸਥਲ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦਾ ਸੈਲਾਬ ਉਮੜ ਆਇਆ ਰਿਹਾ ਹੈ।

ਸ਼ਨਿੱਚਰਵਾਰ ਨੂੰ ਪੰਜਾਬੀ ਜਾਗਰਣ ਵੱਲੋਂ ਇਤਿਹਾਸਕ ਗੁਰਦੁਆਰਾ ਚੋਹਲਾ ਸਾਹਿਬ ਵਿਖੇ ਦੇਖਿਆ ਕਿ ਦੂਰ ਦਰਾਡੇ ਤੋਂ ਨਾਨਕ ਨਾਮਲੇਵਾ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ, ਭੈਣ ਬੇਬੇ ਨਾਨਕੀ ਦੇ ਹੱਥਾਂ ਦਾ ਬੁਣਿਆ ਹੋਇਆ ਰੁਮਾਲ ਅਤੇ ਹਰੀ ਸਿੰਘ ਨਲੂਆ ਵੱਲੋਂ ਭੇਟ ਕੀਤੇ ਗਏ ਦੁਸ਼ਾਲੇ ਤੇ ਚੌਰ ਸਾਹਿਬ ਜੋ ਗੁਰਦੁਆਰਾ ਚੋਲਾ ਸਾਹਿਬ ਵਿਖੇ ਸੁਸ਼ੋਭਿਤ ਹਨ, ਦੇ ਨਾਨਕ ਨਾਮ ਲੇਵਾ ਸੰਗਤਾਂ ਦਰਸ਼ਨ ਕਰਦੀਆਂ ਹਨ।

ਇਸ ਤੋਂ ਇਲਾਵਾ ਭਾਰਤ ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਦਰਸ਼ਨ ਸਥਲ ਜਿਸ ਨੂੰ ਕਰੀਬ ਢਾਈ ਸਾਲ ਪਹਿਲਾਂ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਢਹਿ-ਢੇਰੀ ਕਰ ਦਿੱਤਾ ਗਿਆ ਸੀ ਪ੍ਰੰਤੂ ਅਜੇ ਤਕ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਦਰਸ਼ਨ ਸਥੱਲ ਦਾ ਨਿਰਮਾਣ ਨਹੀਂ ਕੀਤਾ ਗਿਆ।

ਇਸ ਮੌਕੇ ਜੰਮੂ ਕਸ਼ਮੀਰ ਤੋਂ ਆਏ ਸ਼ਰਧਾਲੂ ਸੁਰਜੀਤ ਸਿੰਘ, ਰਵਿੰਦਰ ਕੌਰ, ਉਪਦੇਸ਼ ਕੌਰ, ਪਿਆਰਾ ਸਿੰਘ, ਹਰਭਜਨ ਸਿੰਘ, ਦਿਆਲ ਸਿੰਘ ਆਦਿ ਨਾਨਕ ਨਾਮਲੇਵਾ ਸੰਗਤਾਂ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਤੋਂ ਪਹਿਲਾਂ ਸਰਹੱਦ ’ਤੇ ਉੱਚਾ ਤੇ ਆਲੀਸ਼ਾਨ ਦਰਸ਼ਨ ਸਥੱਲ ਦਾ ਨਿਰਮਾਣ ਕੀਤਾ ਹੋਇਆ ਸੀ ਅਤੇ ਇਸ ਦਾ ਸੰਸਥਾ ’ਤੇ ਲੱਗੀ ਦੂਰਬੀਨ ਰਾਹੀਂ ਨਾਨਕ ਨਾਮ ਲੇਵਾ ਸੰਗਤਾਂ ਆਸਾਨੀ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਦੀਆਂ ਸਨ ਪ੍ਰੰਤੂ ਕਰਤਾਰਪੁਰ ਲਾਂਘਾ ਖੁੱਲ੍ਹਣ ਮੌਕੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਦਰਸ਼ਨ ਸਥਲ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਸੀ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਸਰਹੱਦ ’ਤੇ ਉੱਚਾ ਅਤੇ ਆਧੁਨਿਕ ਦੂਰਬੀਨਾਂ ਅਤੇ ਹੋਰ ਸਹੂਲਤਾਂ ਨਾਲ ਲੈਸ ਸਰਹੱਦ ’ਤੇ ਦਰਸ਼ਨ ਸਥਲ ਦਾ ਨਿਰਮਾਣ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਬਾਵਜੂਦ ਅਜੇ ਤਕ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਸਰਹੱਦ ’ਤੇ ਦਰਸ਼ਨ ਸਥਲ ਦਾ ਨਿਰਮਾਣ ਸ਼ੁਰੂ ਨਹੀਂ ਕੀਤਾ ਗਿਆ। ਸ਼ਰਧਾਲੂਆਂ ਨੇ ਦੱਸਿਆ ਕਿ ਚਾਰ ਮਾਰਚ ਤੋਂ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ ਹੋ ਰਹੇ ਸਾਲਾਨਾ ਜੋੜ ਮੇਲਾ ਚੋਲਾ ਸਾਹਿਬ ਮੌਕੇ ਦੇਸ਼ ਵਿਦੇਸ਼ ਤੋਂ ਨਾਨਕ ਨਾਮ ਲੇਵਾ ਸੰਗਤਾਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨ ਕਰਨ ਆਉਂਦੀਆਂ ਹਨ ਅਤੇ ਇਸ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਦੀਆਂ ਹਨ ਪ੍ਰੰਤੂ ਅਫ਼ਸੋਸ ਕਿ ਜਿੱਥੇ ਅਜੇ ਤਕ ਸਰਹੱਦ ’ਤੇ ਦਸ ਸੰਸਥਾ ਦਾ ਨਿਰਮਾਣ ਸ਼ੁਰੂ ਨਹੀਂ ਹੋਇਆ, ਉੱਥੇ ਦੂਰਬੀਨਾਂ ਦੀ ਵੀ ਵੱਡੀ ਘਾਟ ਹੈ।

ਇਸ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਬੀਐੱਸਐੱਫ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਆਰਜ਼ੀ ਦਰਸ਼ਨ ਸਥਲ ’ਤੇ ਦੂਰਬੀਨਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਨਾਨਕ ਨਾਮਲੇਵਾ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦੂਰਬੀਨ ਰਾਹੀਂ ਦਰਸ਼ਨ ਕਰ ਸਕਣ।

Vinkmag ad
Share Our Daily Posts

News Desk

Read Previous

ਯੂਕਰੇਨ ‘ਚ ਮੈਡੀਕਲ ਐਜੂਕੇਸ਼ਨ ਭਾਰਤ ਨਾਲੋਂ ਸਸਤੀ, ਇਸ ਲਈ ਭਾਰਤੀ ਵਿਦਿਆਰਥੀਆਂ ਦਾਕ ਰੇਜ਼

Read Next

ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚਿਆ ਵਿਸ਼ੇਸ਼ ਜਹਾਜ਼, ਆਪਣੇ ਦੇਸ਼ ਪਰਤ ਕੇ ਲਿਆ ਸੁੱਖ ਦਾ ਸਾਹ