Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਯੂਕਰੇਨ ਤੇ ਰੂਸ ਦੇ ਪ੍ਰਤੀਨਿਧਾਂ ਵਿਚਕਾਰ ਗੱਲਬਾਤ ਸ਼ੁਰੂ, ਬੇਲਾਰੂਸ ਸਰਹੱਦ ‘ਤੇ ਮੀਟਿੰਗ, ਜਾਣੋ ਤਾਜ਼ਾ ਅਪਡੇਟਸ

Ukraine-Russia War : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲੰਬੇ ਸਮੇਂ ਤਕ ਚੱਲੇਗੀ ਜਾਂ ਖਤਮ ਹੋਵੇਗੀ, ਇਸ ਦਾ ਫੈਸਲਾ ਕੁਝ ਘੰਟਿਆਂ ਵਿੱਚ ਆਉਣ ਵਾਲਾ ਹੈ। ਯੂਕਰੇਨ ਦਾ ਵਫ਼ਦ ਬੇਲਾਰੂਸ (Belarus) ਦੀ ਸਰਹੱਦ ‘ਤੇ ਪਹੁੰਚ ਗਿਆ ਹੈ, ਜਿੱਥੇ ਉਨ੍ਹਾਂ ਨੇ ਰੂਸੀ ਵਫ਼ਦ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਇਸ ਗੱਲਬਾਤ ਦੀ ਸਫਲਤਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਰੂਸ ਕਿੰਨਾ ਕੁ ਦੇਣ ਲਈ ਤਿਆਰ ਹੈ ਅਤੇ ਨਾਟੋ ਵਿਚ ਸ਼ਾਮਲ ਨਾ ਹੋਣ ਦੀ ਸਥਿਤੀ ਵਿਚ ਉਹ ਯੂਕਰੇਨ ਨੂੰ ਕਿਹੜੀ ਸੁਰੱਖਿਆ ਗਾਰੰਟੀ ਦਿੰਦਾ ਹੈ। ਇਹ ਸਾਰਾ ਵਿਵਾਦ ਇਸ ਲਈ ਖੜ੍ਹਾ ਹੋਇਆ ਕਿਉਂਕਿ ਯੂਕਰੇਨ ਰੂਸ ਦੀ ਇੱਛਾ ਦੇ ਵਿਰੁੱਧ ਨਾਟੋ ਵਿੱਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਿਆ ਸੀ। ਜੇਕਰ ਯੂਕਰੇਨ ਅਜਿਹਾ ਨਾ ਕਰਨ ਦਾ ਵਾਅਦਾ ਕਰਦਾ ਹੈ, ਤਾਂ ਜੰਗ ਤੁਰੰਤ ਖਤਮ ਹੋ ਸਕਦੀ ਹੈ।

ਯੂਕਰੇਨ ਤੋਂ ਤਾਜ਼ਾ Updates :

ਰੂਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਯੂਕਰੇਨ ਵਿੱਚ ਕਰੀਬ 1000 ਫ਼ੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ।

ਰੂਸੀ ਰੱਖਿਆ ਮੰਤਰਾਲੇ ਮੁਤਾਬਕ ਰੂਸੀ ਜਹਾਜ਼ਾਂ ਨੇ ਯੂਕਰੇਨ ਦੇ ਪੂਰੇ ਹਵਾਈ ਖੇਤਰ ‘ਤੇ ਮਜ਼ਬੂਤੀ ਹਾਸਲ ਕਰ ਲਈ ਹੈ।

Iskander ਮਿਜ਼ਾਈਲ ਦੀ ਵਰਤੋਂ ਰੂਸ ਦੁਆਰਾ ਜ਼ਾਇਟੋਮੀਰ ( Zhytomyr) ਹਮਲੇ ‘ਚ ਕੀਤੀ ਗਈ ਸੀ। ਇਹ ਹਵਾਈ ਹਮਲਾ ਬੇਲਾਰੂਸ ਨੇ ਸ਼ੁਰੂ ਕੀਤਾ ਸੀ। ਯਾਨੀ ਬੇਲਾਰੂਸ ਨੇ ਰੂਸ ਨੂੰ ਜੰਗ ਲਈ ਆਪਣੇ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਪ੍ਰਸ਼ਾਸਨ ਨੇ ਵੀਕੈਂਡ ਕਰਫਿਊ (Weekend Curfew) ਹਟਾ ਲਿਆ ਹੈ। ਇੱਥੇ ਸਾਰੇ ਵਿਦਿਆਰਥੀਆਂ ਨੂੰ ਟਰੇਨ ਫੜ ਕੇ ਅੱਗੇ ਦੀ ਯਾਤਰਾ ਲਈ ਜਾਣ ਲਈ ਕਿਹਾ ਗਿਆ ਹੈ। ਸਾਰਿਆਂ ਨੂੰ ਪੱਛਮੀ ਪਾਸੇ ਵੱਲ ਵਧਣ ਲਈ ਕਿਹਾ ਗਿਆ ਹੈ।

ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਬਚਾਉਣ ਲਈ ਰੇਲਵੇ ਇਕ ਵਿਸ਼ੇਸ਼ ਰੇਲਗੱਡੀ ਚਲਾ ਰਿਹਾ ਹੈ, ਜਿਸ ਵਿਚ ਕੋਈ ਟਿਕਟ ਨਹੀਂ ਲਈ ਜਾ ਰਹੀ ਹੈ। ਜਿਹੜੇ ਲੋਕ ਪਹਿਲਾਂ ਪਹੁੰਚ ਰਹੇ ਹਨ, ਉਨ੍ਹਾਂ ਨੂੰ ਟਰੇਨ ਵਿੱਚ ਥਾਂ ਦਿੱਤੀ ਜਾ ਰਹੀ ਹੈ।

ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਲਈ ਭਾਰਤ ਸਰਕਾਰ ‘ਆਪ੍ਰੇਸ਼ਨ ਗੰਗਾ’ (Operation Ganga) ਚਲਾ ਰਹੀ ਹੈ। ਇਸ ਆਪਰੇਸ਼ਨ ਵਿੱਚ ਹੁਣ ਤਕ 2000 ਤੋਂ ਵੱਧ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ।

Vinkmag ad
Share Our Daily Posts

News Desk

Read Previous

ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚਿਆ ਵਿਸ਼ੇਸ਼ ਜਹਾਜ਼, ਆਪਣੇ ਦੇਸ਼ ਪਰਤ ਕੇ ਲਿਆ ਸੁੱਖ ਦਾ ਸਾਹ

Read Next

ਬਾਰ੍ਹਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਬਾਰੇ ਉੱਠੇ ਵਿਵਾਦ ‘ਤੇ ਸਿੱਖਿਆ ਮੰਤਰੀ ਪੰਜਾਬ ਨੇ ਮੰਗੀ ਰਿਪੋਰਟ