Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

LPG ਸਿਲੰਡਰ ਫਿਰ ਹੋਇਆ ਮਹਿੰਗਾ, ਤੇਲ ਕੰਪਨੀਆਂ ਨੇ ਕੀਤਾ 105 ਰੁਪਏ ਦਾ ਵਾਧਾ

LPG Price : ਰੂਸ-ਯੂਕਰੇਨ ਯੁੱਧ ਦੌਰਾਨ 1 ਮਾਰਚ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ ਕੀਤਾ ਗਿਆ ਹੈ ਅਤੇ ਇਹ ਕਾਫੀ ਹੱਦ ਤਕ ਸੰਭਵ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਜਾਵੇਗਾ। ਕਿਉਂਕਿ ਇਸ ਸਮੇਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਦੀ ਵੋਟਿੰਗ 3 ਮਾਰਚ ਨੂੰ ਤੇ ਸੱਤਵੇਂ ਪੜਾਅ ਦੀ ਵੋਟਿੰਗ 7 ਮਾਰਚ ਨੂੰ ਹੈ। 6 ਅਕਤੂਬਰ 2021 ਤੋਂ ਘਰੇਲੂ ਐਲਪੀਜੀ ਸਿਲੰਡਰ ਨਾ ਤਾਂ ਸਸਤਾ ਹੋਇਆ ਹੈ ਅਤੇ ਨਾ ਹੀ ਮਹਿੰਗਾ ਹੋਇਆ ਹੈ। ਹਾਲਾਂਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 102 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਬਦਲਾਅ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਫਰਵਰੀ 2022 ਦੇ ਵਿਚਕਾਰ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 170 ਰੁਪਏ ਦਾ ਵਾਧਾ ਹੋਇਆ ਹੈ। 1 ਅਕਤੂਬਰ ਨੂੰ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1736 ਰੁਪਏ ਸੀ। ਨਵੰਬਰ ‘ਚ 2000 ਅਤੇ ਦਸੰਬਰ ਵਿੱਚ 2101 ਰੁਪਏ ਹੋ ਗਿਆ।

ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਾਈ ਗਈ ਹੈ। 19 ਕਿਲੋ ਦਾ LPG ਸਿਲੰਡਰ 1 ਮਾਰਚ ਯਾਨੀ ਅੱਜ ਤੋਂ ਦਿੱਲੀ ‘ਚ 1907 ਰੁਪਏ ਦੀ ਬਜਾਏ 2012 ਰੁਪਏ ‘ਚ ਮਿਲੇਗਾ। ਕੋਲਕਾਤਾ ‘ਚ ਹੁਣ ਇਹ 1987 ਰੁਪਏ ਦੀ ਬਜਾਏ 2095 ਰੁਪਏ ‘ਚ ਮਿਲੇਗਾ ਜਦਕਿ ਮੁੰਬਈ ‘ਚ ਇਸ ਦੀ ਕੀਮਤ ਹੁਣ 1857 ਰੁਪਏ ਤੋਂ ਵਧ ਕੇ 1963 ਰੁਪਏ ਹੋ ਗਈ ਹੈ।

ਘਰੇਲੂ ਗੈਸ ਸਿਲੰਡਰ ਵੀ ਜਲਦ ਹੋਵੇਗਾ ਮਹਿੰਗਾ !

ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਬਿਨਾਂ ਸਬਸਿਡੀ ਵਾਲੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਈ ਮਹੀਨਿਆਂ ਤੋਂ ਰਾਹਤ ਮਿਲੀ ਹੋਈ ਹੈ। ਕੱਚੇ ਤੇਲ ਦੀਆਂ ਕੀਮਤਾਂ 102 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰਨ ਦੇ ਬਾਵਜੂਦ 6 ਅਕਤੂਬਰ 2021 ਤੋਂ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅਜਿਹੇ ‘ਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਚੋਣਾਂ ਤੋਂ ਬਾਅਦ ਯਾਨੀ 7 ਮਾਰਚ ਤੋਂ ਬਾਅਦ ਗੈਸ ਦੀ ਕੀਮਤ 100 ਤੋਂ 200 ਰੁਪਏ ਪ੍ਰਤੀ ਸਿਲੰਡਰ ਤਕ ਵਧ ਸਕਦੀ ਹੈ।

Vinkmag ad
Share Our Daily Posts

News Desk

Read Previous

ਬਾਰ੍ਹਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਬਾਰੇ ਉੱਠੇ ਵਿਵਾਦ ‘ਤੇ ਸਿੱਖਿਆ ਮੰਤਰੀ ਪੰਜਾਬ ਨੇ ਮੰਗੀ ਰਿਪੋਰਟ

Read Next

ਪੰਜਾਬ ‘ਚ ਵੇਰਕਾ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ, ਇਕ ਮਾਰਚ ਤੋਂ 2 ਰੁਪਏ ਪ੍ਰਤੀ ਲੀਟਰ ਮਹਿੰਗਾ ਮਿਲੇਗਾ ਦੁੱਧ