Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਯੂਕਰੇਨ ‘ਚ ਫਸੇ ਬਰਨਾਲਾ ਦੇ ਚੰਦਲ ਜਿੰਦਲ ਦੀ ਹੋਈ ਮੌਤ, 2018 ‘ਚ ਐਮਬੀਬੀਐੱਸ ਕਰਨ ਗਿਆ ਸੀ ਯੂਕਰੇਨ

ਬਰਨਾਲਾ। ਰੂਸ ਤੇ ਯੂਕਰੇਨ ਦਰਮਿਆਨ ਚੱਲ ਰਹੇ ਯੁੱਧ ਦਾ ਖਮਿਆਜ਼ਾ ਭਾਰਤੀਆਂ ਨੂੰ ਭੁਗਤਣਾ ਪੈ ਰਿਹਾ ਹੈ ਇਸ ਜੰਗ ਕਾਰਨ ਬਣੇ ਤਣਾਅ ਪੂਰਵਕ ਮਾਹੌਲ ਚ ਫਸੇ ਵਿਦਿਆਰਥੀਆਂ ਦੀ ਹਾਲਤ ਦਿਨ ਬੇ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਬਰਨਾਲਾ ਦੇ ਜਿੰਦਲ ਪਰਿਵਾਰ ‘ਤੇ ਯੂਕਰੇਨ ‘ਚ ਚੱਲ ਰਹੇ ਯੁੱਧ ਨੇ ਸੱਥਰ ਵਿਛਾ ਦਿੱਤਾ ਹੈ। ਫਾਰਮਾਸਿਸਟ ਸ਼ੀਸ਼ਨ ਜਿੰਦਲ ਦਾ ਪੁੱਤਰ ਚੰਦਲ ਜਿੰਦਲ 2018 ‘ਚ ਯੂਕਰੇਨ ਦੇ ਵਨੀਸ਼ੀਆ ਸ਼ਹਿਰ ‘ਚ ਨੈਸ਼ਨਲ ਪਿਰੋਗਵ ਮੈਮੋਰੀਅਲ ਮੈਡੀਕਲ ਯੂਨੀਵਰਸਿਟੀ ‘ਚ ਐੱਮਬੀਬੀਐੱਸ ਦੀ ਪੜ੍ਹਾਈ ਕਰਨ ਗਿਆ ਸੀ, ਤੇ ਚੌਥੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ, ਕਿ ਅਚਾਨਕ 2 ਫਰਵਰੀ ਦੀ ਰਾਤ ਨੂੰ ਉਸ ਦੇ ਦਿਮਾਗ ਤੇ ਦਿਲ ਦਾ ਦੌਰਾ ਪੈ ਗਿਆ। ਉਸ ਦੀ ਹਾਲਤ ਜ਼ਿਆਦਾ ਗੰਭੀਰ ਦੇਖਦਿਆਂ ਜਿੱਥੇ ਉਹ ਕੋਮਾ ‘ਚ ਚਲਾ ਗਿਆ ਸੀ, ਤਾਂ ਡਾਕਟਰਾਂ ਨੇ 4 ਫਰਵਰੀ ਨੂੰ ਉਸ ਦਾ ਐਮਰਜੈਂਸੀ ਅਪਰੇਸ਼ਨ ਕਰ ਦਿੱਤਾ ਸੀ। ਆਪਣੇ ਬੇਟੇ ਦੀ ਦੇਖਭਾਲ ਕਰਨ ਦੇ ਲਈ ਉਸ ਦਾ ਪਿਤਾ ਸ਼ੀਸ਼ਨ ਕੁਮਾਰ ਤੇ ਤਾਇਆ ਕ੍ਰਿਸ਼ਨ ਕੁਮਾਰ ਵੀ ਯੂਕਰੇਨ ਚਲੇ ਗਏ ਸਨ ਕਿ ਅਚਾਨਕ ਹੀ ਉੱਥੇ ਯੁੱਧ ਸ਼ੁਰੂ ਹੋ ਗਿਆ ਤੇ ਉਸ ਦਾ ਪਰਿਵਾਰ ਤਿੰਨ ਹਫ਼ਤਿਆਂ ਤੋਂ ਯੁੱਧ ਵਿੱਚ ਹੀ ਫਸਿਆ ਹੋਇਆ ਸੀ।

2 ਮਾਰਚ ਨੂੰ ਚੰਦਨ ਜਿੰਦਲ ਦੀ ਯੂਕਰੇਨ ਵਿੱਚ ਮੌਤ ਹੋ ਗਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਮਾਤਮ ਦਾ ਮਾਹੌਲ ਹੈ। ਇਕ ਦਿਨ ਪਹਿਲਾਂ ਹੀ ਉਸ ਦੇ ਤਾਇਆ ਜੀ ਵਾਪਸ ਆਏ ਸਨ ਤੇ ਬੁੱਧਵਾਰ ਨੂੰ ਹੀ ਉਸ ਦੇ ਮੌਤ ਦੀ ਖ਼ਬਰ ਆਈ ਹੈ। ਮ੍ਰਿਤਕ ਚੰਦਨ ਦੇ ਤਾਏ ਦੇ ਲੜਕੇ ਭਾਜਪਾ ਨੇਤਾ ਨੀਰਜ ਜਿੰਦਲ ਨੇ ਦੱਸਿਆ ਕਿ ਉਹ ਆਪਣੇ ਮਾਂ ਬਾਪ ਦਾ ਇਕਲੌਤਾ ਬੇਟਾ ਸੀ। ਸ਼ਹਿਰ ਦੀਆਂ ਸਾਰੀਆਂ ਰਾਜਨੀਤਕ ਸਮਾਜ ਸੇਵੀ ਲੋਕਾਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਅਤੇ ਸਰਕਾਰ ਤੋਂ ਜਲਦ ਤੋਂ ਜਲਦ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਦੀ ਅਪੀਲ ਕੀਤੀ ਹੈ।

Vinkmag ad
Share Our Daily Posts

News Desk

Read Previous

ਰੂਸ ਦਾ ਯੂਕਰੇਨ ‘ਤੇ ਜ਼ੋਰਦਾਰ ਹਮਲਾ, ਸ਼ਕਤੀਸ਼ਾਲੀ ਧਮਾਕਿਆਂ ਨਾਲ ਦਹਲਿਆ ਯੂਕਰੇਨ ਦਾ ਖਾਰਕੀਵ ਸ਼ਹਿਰ

Read Next

ਆਰਥਿਕ ਤੰਗੀ ਨੇ ਬਣਾਇਆ ਮਕੈਨਿਕ ਨੂੰ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ