Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਆਰਥਿਕ ਤੰਗੀ ਨੇ ਬਣਾਇਆ ਮਕੈਨਿਕ ਨੂੰ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ

ਜਲੰਧਰ: ਸਪੈਸ਼ਲ ਆਪਰੇਸ਼ਨ ਯੂਨਿਟ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ ਸੀ ਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਠਾਨਕੋਟ ਚੌਕ ਲਾਗੇ ਗਸ਼ਤ ਕਰ ਰਹੀ ਸੀ । ਜਦ ਪੁਲਸ ਪਾਰਟੀ ਅਮਨ ਨਗਰ ਦੇ ਤਿਕੋਨੀ ਪਾਰਕ ਲਾਗੇ ਪਹੁੰਚੀ ਤਾਂ ਉਥੇ ਖੜ੍ਹਾ ਇਕ ਨੌਜਵਾਨ ਪੁਲਸ ਪਾਰਟੀ ਦੇਖ ਕੇ ਇਕਦਮ ਖਿਸਕਣ ਲੱਗਾ। ਸ਼ੱਕ ਪੈਣ ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਬਾਰੇ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ।ਜਿਸ ਤੇ ਉਸ ਨੂੰ ਨੌਜਵਾਨ ਜਿਸ ਦੀ ਪਹਿਚਾਣ ਕਰਨ ਉਰਫ਼ ਕਨੂੰ ਵਾਸੀ ਸੰਤੋਖਪੁਰਾ ਦੇ ਰੂਪ ਵਿਚ ਹੋਈ ਹੈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਦੇ ਖਿਲਾਫ ਐੱਨ ਡੀ ਪੀ ਐੱਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਨੇ ਦੱਸਿਆ ਕਿ ਉਹ ਏਸੀ ਮਕੈਨਿਕ ਦਾ ਕੰਮ ਕਰਦਾ ਸੀ ਪਰ ਲਾੱਕਡਾਉਨ ਵਿੱਚ ਕੰਮ ਦਾ ਮੰਦਾ ਪੈਣ ਕਾਰਨ ਉਹ ਆਰਥਿਕ ਤੰਗੀ ਵਿੱਚ ਆ ਗਿਆ ਜਿਸ ਕਾਰਨ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਏਸੀਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚੋਂ ਪੁਲਸ ਰਿਮਾਂਡ ਤੇ ਲੈ ਕੇ ਪੁੱਛਗਿੱਛ ਕਰਕੇ ਇਸ ਦੇ ਨੈੱਟਵਰਕ ਨੂੰ ਬਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

ਯੂਕਰੇਨ ‘ਚ ਫਸੇ ਬਰਨਾਲਾ ਦੇ ਚੰਦਲ ਜਿੰਦਲ ਦੀ ਹੋਈ ਮੌਤ, 2018 ‘ਚ ਐਮਬੀਬੀਐੱਸ ਕਰਨ ਗਿਆ ਸੀ ਯੂਕਰੇਨ

Read Next

ਮਹਿੰਗਾ ਹੋਇਆ ਕੁਕਿੰਗ ਆਇਲ, ਸੋਇਆਬੀਨ ਤੇਲ ਦੀਆਂ 30 ਰੁਪਏ ਵਧੀਆਂ ਕੀਮਤਾਂ, ਸਰ੍ਹੋਂ ਦੇ ਤੇਲ ‘ਚ ਵੀ ਤੇਜ਼ੀ