Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼, BSF ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰ ਕੇ ਖਦੇੜਿਆ

ਗੁਰਦਾਸਪੁਰ) : ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ ਬੀਓਪੀ ਟੀਂਡਾ ਪੋਸਟ ਦੇ ਜਵਾਨਾਂ ਵੱਲੋਂ ਸ਼ਨਿੱਚਰਵਾਰ ਦੀ ਰਾਤ ਦੋ ਵਾਰ ਡਰੋਨ ਭਾਰਤ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਦੇਖੇ ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਕਈ ਫਾਇਰ ਕੀਤੇ।

ਜਾਣਕਾਰੀ ਅਨੁਸਾਰ ਰਾਤ 12 ਵਜੇ ਦੇ ਕਰੀਬ ਬੀਐੱਸਐੱਫ ਦੀ ਟੀਡਾ ਬੀਓਪੀ ‘ਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਹਨੇਰੀ ਰਾਤ ਦੌਰਾਨ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਉੱਡਦੇ ਪਾਕਿਸਤਾਨੀ ਡਰੋਨ ਨੂੰ ਵੇਖਿਆ ਜਿੱਥੇ ਸਰਹੱਦ ‘ਤੇ ਤਾਇਨਾਤ ਚੌਕਸ ਜਵਾਨਾਂ ਵੱਲੋਂ ਪਾਕਿਸਤਾਨੀ ਡ੍ਰੋਨ ‘ਤੇ 28 ਫਾਇਰ ਤੇ ਰੋਸ਼ਨੀ ਛੱਡਣ ਵਾਲੇ ਗੋਲੇ (ਈਲੂ ਬੰਬ) ਦਾਗੇ ਗਏ।

ਇਸ ਸਬੰਧੀ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸ਼ਨਿੱਚਰਵਾਰ ਦੀ ਰਾਤ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਓਪੀ ਟੀਂਡਾ ‘ਤੇ ਚੌਕਸ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਵੇਖਿਆ ਜਿੱਥੇ ਬੀਐਸਐਫ ਜਵਾਨਾਂ ਵੱਲੋਂ ਸਰਹੱਦ ਤੇ ਉੱਡਦੇ ਪਾਕਿਸਤਾਨੀ ਡ੍ਰੋਨ ਤੇ 28 ਫਾਇਰ ਕਰਨ ਤੋਂ ਇਲਾਵਾ ਰੋਸ਼ਨੀ ਛੱਡਣ ਵਾਲੇ ਗੋਲੇ ਈਲੂ ਬੰਬ ਦਾਗੇ ਗਏ। ਡੀਆਈਜੀ ਜੋਸ਼ੀ ਨੇ ਕਿਹਾ ਕਿ ਸਰਹੱਦ ‘ਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਪਿਛਲੇ ਸਮੇਂ ਤੋਂ ਭਾਰਤੀ ਖੇਤਰ ‘ਚ ਪ੍ਰਵੇਸ਼ ਕਰਨ ਵਾਲੇ ਡਰੋਨਾਂ ‘ਤੇ ਫਾਇਰਿੰਗ ਕਰ ਕੇ ਦੇਸ਼ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਬੰਧਤ ਖੇਤਰ ਦੀ ਬੀਐਸਐਫ ਵੱਲੋਂ ਸਰਚ ਅਭਿਆਨ ਚਲਾ ਕੇ ਛਾਣਬੀਣ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਕਿਹਾ- ਆਨਲਾਈਨ ਸੇਵਾਵਾਂ ਲਈ ਅਧਿਕਾਰਤ ਵੈੱਬਸਾਈਟ ਤੇ ਐਪ ਦੀ ਹੀ ਕਰੋ ਵਰਤੋਂ

Read Next

BSF ਦੇ ਹੈੱਡ ਕੁਆਰਟਰ ਖਾਸਾ ਵਿਖੇ BSF ਜਵਾਨ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਦੋ ਜਵਾਨਾਂ ਦੀ ਮੌਤ ਤੇ ਛੇ ਗੰਭੀਰ ਜ਼ਖਮੀ