Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

BSF ਦੇ ਹੈੱਡ ਕੁਆਰਟਰ ਖਾਸਾ ਵਿਖੇ BSF ਜਵਾਨ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਦੋ ਜਵਾਨਾਂ ਦੀ ਮੌਤ ਤੇ ਛੇ ਗੰਭੀਰ ਜ਼ਖਮੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਬੀਐੱਸਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ‘ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਏ ਜਾਣ ‘ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਡਿਊਟੀ ‘ਤੇ ਤਾਇਨਾਤ ਜਵਾਨਾਂ ਨੂੰ ਮੌਕੇ ‘ਤੇ ਮਾਰ ਦਿੱਤਾ ਤੇ ਛੇ ਬੀਐਸਐਫ਼ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ।

ਜਾਣਕਾਰੀ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ‘ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ ‘ਤੇ ਤਾਇਨਾਤ ਸੀ, ਨੇ ਆਪਣੀ ਡਿਊਟੀ ਦੌਰਾਨ ਰਾਈਫਲ ‘ਚੋਂ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਤਾਇਨਾਤ ਜੀਡੀ ਜਵਾਨਾਂ ਨੂੰ ਲੱਗੀਆਂ। ਸਿੱਟੇ ਵਜੋਂ ਦੋ ਜਵਾਨ ਮੌਕੇ ‘ਤੇ ਮਾਰੇ ਗਏ ਤੇ ਛੇ ਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਵੱਧ ਡਿਊਟੀ ਲਏ ਜਾਣ ਤੋਂ ਸਤਾਏ ਜ਼ੁਬਾਨ ਸਤੁਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਗੋਲ਼ੀਆਂ ਚਲਾਉਣ ਵਾਲਾ ਜਵਾਨ ਲਗਾਤਾਰ ਆਪਣੇ ਖਾਸਾ ਕੈਂਪ ‘ਚ ਫਾਇਰਿੰਗ ਕਰਦਾ ਹੋਇਆ ਲੰਮਾ ਸਮਾਂ ਭੱਜਦਾ ਰਿਹਾ ਜਿੱਥੇ ਉਸ ਨੂੰ ਇਕ ਬੀਐਸਐਫ ਦੇ ਅਫ਼ਸਰ ਦੀ ਗੱਡੀ ਮਿਲੀ ਤੇ ਉਸਨੇ ਅਫ਼ਸਰ ਦੀ ਗੱਡੀ ‘ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਨਾਲ ਅਫ਼ਸਰ ਦੀ ਜਾਨ ਵਾਲ-ਵਾਲ ਬਚ ਗਈ। ਉਪਰੰਤ ਦੋਸ਼ੀ ਜਵਾਨ ਨੇ ਬੀਐਸਐਫ ਦੇ ਹੈੱਡਕੁਆਰਟਰ ਵਿਖੇ ਸਥਿਤ ਹਸਪਤਾਲ ਦੇ ਨਜ਼ਦੀਕ ਜਾ ਕੇ ਆਪਣੇ-ਆਪ ਨੂੰ ਵੀ ਗੋਲ਼ੀਆਂ ਮਾਰ ਲਈਆਂ। ਸਿੱਟੇ ਵਜੋਂ ਉਹ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਹੋਏ ਸਾਰੇ ਬੀਐਸਐਫ ਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼, BSF ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰ ਕੇ ਖਦੇੜਿਆ

Read Next

ਜਲੰਧਰ ਦੇ ‘ਸਿਗਮਾ ਹਸਪਤਾਲ’ ਦੀ ਸਟਾਫ ਨਰਸ ਨੇ ਕੀਤੀ ਖ਼ੁਦਕੁਸ਼ੀ, ਜਾਣੋ ਵਜ੍ਹਾ