Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸ਼੍ਰੀ ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਪਾਕਿਸਤਾਨ ਲਈ ਹੋਇਆ ਰਵਾਨਾ

ਡੇਰਾ ਬਾਬਾ ਨਾਨਕ : ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਜਾਣ ਲਈ 28 ਫਰਵਰੀ ਤੋਂ ਆਰੰਭ ਹੋਇਆ ਮਹਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਡੇਰਾ ਬਾਬਾ ਨਾਨਕ ਗੁਰੂਦਵਾਰਾ ਸ਼੍ਰੀ ਦਰਬਾਰ ਸਾਹਿਬ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਵਿਸ਼ਾਲ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਰਵਾਨਾ ਹੋਇਆ । ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਧਰਤੀ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਮੁਕਤਸਰ ਤੋਂ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਦੇ ਪ੍ਰਬੰਧਾਂ ਹੇਠ ਰਵਾਨਾ ਹੋਏ । ਇਸ ਨਗਰ ਕੀਰਤਨ ਦਾ ਰਸਤਿਆਂ ‘ਚ ਸੰਗਤਾਂ ਵੱਲੋ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ । ਫੁੱਲਾਂ ਨਾਲ ਸ਼ਿੰਗਾਰੀ ਗਈ ਵੱਡੀ ਬੱਸ ਵਾਲੀ ਪਾਲਕੀ ਧੰਨ-ਧੰਨ ਸ੍ਰੀ ਗੁਰੂ ਗੰ੍ਥ ਸਾਹਿਬ ਸੁਸ਼ੋਭਿਤ ਕਰਕੇ ਬੜੀ ਹੀ ਸ਼ਰਧਾ ਨਾਲ ਸ਼ਬਦ ਕੀਰਤਨ ਕਰਦੇ ਹੋਏ ਸੰਗਤਾਂ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ‘ਚ ਸਥਿਤ ਗੁਰੂਦਵਾਰਾ ਸ਼੍ਰੀ ਦਰਬਾਰ ਸਾਹਿਬ ਵੱਲ ਰਵਾਨਾ ਹੋਇਆ । ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ ਅਤੇ ਇਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਬਣੇ ਰੂਟ ਮੁਤਾਬਕ ਡੇਰਾ ਬਾਬਾ ਨਾਨਕ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮਹਾਨ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ। ਜਗਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਭਾਰਤ ਸਰਕਾਰ ਤੋਂ 5 ਹਜ਼ਾਰ ਸੰਗਤਾਂ ਦੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਦੀ ਆਗਿਆ ਮੰਗੀ ਸੀ, ਪਰ 430 ਲੋਕਾਂ ਨੂੰ ਹੀ ਮਨਜ਼ੂਰੀ ਮਿਲੀ ਹੈ । ਇਸ ਮੌਕੇ ਨਿਹੰਗ ਸਿੰਘਾਂ ਵਲੋਂ ਗਤਕਾ ਦੇ ਜੌਤਕ ਵਿਖਾਏ ਗਏ ਉਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸੁੰਦਰ ਮਾਡਲ ਤੇ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਦੇ ਸੁੰਦਰ ਮਾਡਲ ਇਸ ਨਗਰ ਕੀਰਤਨ ‘ਚ ਆਕਰਸ਼ਣ ਦਾ ਕੇਂਦਰ ਸਨ।

Vinkmag ad
Share Our Daily Posts

News Desk

Read Previous

ਸ਼ੱਕੀ ਹਾਲਾਤ ‘ਚ ਨੌਜਵਾਨ ਝੁਲਸਿਆ

Read Next

ਕੋਰਟ ਦਾ ਅਹਿਮ ਫੈਸਲਾ, ਰੋਜ਼ਾਨਾ ਝਗੜਣ ਵਾਲੀ ਨੂੰਹ ਖ਼ਿਲਾਫ਼ ਸੱਸ-ਸਹੁਰਾ ਚੁੱਕ ਸਕਦੇ ਹਨ ਇਹ ਕਦਮ