Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਵਿਦਿਆਰਥੀ ਧਿਆਨ ਦੇਣ ! PSEB ਵੱਲੋਂ ਅੱਠਵੀਂ ਦੀਆਂ ਪ੍ਰੀਖਿਆਵਾਂ ਵਾਸਤੇ ਡੇਟਸ਼ੀਟ ਜਾਰੀ, ਪਹਿਲਾ ਪੇਪਰ ਪੰਜਾਬੀ ਦਾ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ ਅੱਠਵੀਂ ਜਮਾਤ ਦੀ ਡੇਟਸ਼ੀਟ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਤੇ ਪਹਿਲਾ ਪੇਪਰ 7 ਅਪ੍ਰੈਲ ਨੂੰ ਸਵੇਰੇ ਪਹਿਲੀ ਭਾਸ਼ਾ ਪੰਜਾਬੀ ਦਾ ਹੋਵੇਗਾ ਜਦ ਕਿ ਸੋਮਵਾਰ 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਨੂੰ ਸਾਇੰਸ, 16 ਨੂੰ ਗਣਿਤ ਦਾ ਪਰਚਾ ਨਿਰਧਾਰਿਤ ਕੀਤਾ ਗਿਆ ਹੈ। ਪ੍ਰੀਖਿਆਵਾਂ 27 ਅਪ੍ਰੈਲ ਨੂੰ ਸਮਾਪਤ ਹੋਣਗੀਆ ਤੇ ਇਸ ਦਿਨ ਚੋਣਵੇਂ ਵਿਸ਼ੇ ਖੇਤੀਬਾੜੀ ਦਾ ਪੇਪਰ ਹੋਵੇਗਾ। ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ’ਚ ਕੋਵਿਡ-19 ਪ੍ਰਤੀ ਸਾਰੇ ਮਾਪਦੰਡਾਂ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਪ੍ਰਤੀ ਸੁਪਰੰਡਟ ਤੇ ਹੋਰ ਅਮਲਾ ਪੂਰੀ ਤਰ੍ਹਾਂ ਮੁਸਤੈਦ ਰਹੇਗਾ। ਉਨ੍ਹਾਂ ਕਿਹਾ ਕਿ 10 ਵਜੇ ਸਵੇਰ ਦੇ ਸੈਸ਼ਨ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ 15 ਮਿੰਟਾਂ ਦਾ ਸਮਾਂ ਪ੍ਰਸ਼ਨ-ਪੱਤਰ ਪੜ੍ਹਨ ਲਈ ਦਿੱਤਾ ਜਾਵੇਗਾ। ਵੇਰਵੇ ਦਿੰਦਿਆਂ ਕੰਟਰੋਲਰ ਨੇ ਦੱਸਿਆ ਕਿ ਨਿਰਧਾਰਤ ਵਿਸ਼ਾਵਾਰ ਪਾਠਕ੍ਰਮ ਵਿਚੋਂ ਇਹ ਪ੍ਰੀਖਿਆਵਾਂ 50 ਫ਼ੀਸਦੀ ਸਿਲੇਬਸ ਦੇ ਆਧਾਰ ’ਤੇ ਆਬਜੈਕਟਿਵ ਟਾਈਪ ਦੇ ਪ੍ਰਸ਼ਨ ਪੱਤਰਾਂ ’ਚ ਲਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਕੂਲ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਅਨੁਸਾਰ ਪੰਜਵੀਂ ਜਮਾਤ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤਕ, ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤਕ, 10ਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤਕ ਅਤੇ 12ਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤਕ ਲਈਆਂ ਜਾਣਗੀਆਂ।


Vinkmag ad
Share Our Daily Posts

News Desk

Read Previous

ਪੰਜਾਬ ‘ਚ ਕਿਸਾਨ ਨੇ Facebook ‘ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ, ਆੜ੍ਹਤੀ ਕੋਲ ਫਸੀ ਸੀ 40 ਲੱਖ ਦੀ ਪੇਮੈਂਟ

Read Next

ਮੋਗਾ ‘ਚ ਪਾਣੀ ਪੀਣ ਬਹਾਨੇ ਜਿਊਲਰ ਦੇ ਘਰ ‘ਚ ਦਾਖਲ ਹੋਏ ਹਥਿਆਰਬੰਦ ਲੁਟੇਰੇ; ਔਰਤ ਨੂੰ ਬੰਧਕ ਬਣਾ ਕੇ ਲੈ ਗਏ 40 ਲੱਖ ਦੇ ਗਹਿਣੇ