Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਮੌੜ ਮੰਡੀ ਬੰਬ ਧਮਾਕਾ : ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ, ਅਜੇ ਤਕ ਨਹੀਂ ਹੋਈ ਕੋਈ ਗ੍ਰਿਫ਼ਤਾਰੀ

ਚੰਡੀਗਡ਼੍ਹ : ਪੰਜਾਬ ’ਚ 2017 ਦੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌਡ਼ ਮੰਡੀ (Maur Mandi) ’ਚ ਹੋਏ ਬੰਬ ਧਮਾਕੇ (Bomb Blast) ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ (Punjab & Haryana High Court) ਨੇ ਪੰਜਾਬ ਸਰਕਾਰ (Punjab Govt) ਕੋਲੋਂ ਹੁਣ ਤਕ ਹੋਈ ਜਾਂਚ ਤੇ ਕਾਰਵਾਈ ਦੀ ਸਟੇਟਸ ਰਿਪੋਰਟ (Status Report) ਮੰਗੀ ਹੈ।

ਚੀਫ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਇਹ ਆਦੇਸ਼ ਗੁਰਜੀਤ ਸਿੰਘ ਪਾਤਡ਼ਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਗਲੀ ਸੁਣਵਾਈ ’ਤੇ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਪਾਤਡ਼ਾਂ ਨੇ 2020 ’ਚ ਹਾਈ ਕੋਰਟ ’ਚ ਅਰਜ਼ੀ ਦਾਇਰ ਕਰ ਦੱਸਿਆ ਸੀ ਕਿ ਇਸ ਮਾਮਲੇ ’ਚ ਡੇਰੇ ਦਾ ਨਾਮ ਵੀ ਸਾਹਮਣੇ ਆਇਆ ਹੈ। ਜਿਸ ਕਾਰ ਤੋਂ ਧਮਾਕਾ ਹੋਇਆ ਸੀ ਉਹ ਡੇਰੇ ’ਚ ਅਸੈਂਬਲ ਹੋਈ ਸੀ ਤੇ ਡੇਰਾ ਹਰਿਆਣਾ ’ਚ ਹੈ। ਇਹ ਅੰਤਰਰਾਜੀ ਮਾਮਲਾ ਤੇ ਇਸਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਸ ਸਮੇਂ ਪੰਜਾਬ ਸਰਕਾਰ ਦੇ ਭਰੋਸੇ ’ਤੇ ਹਾਈ ਕੋਰਟ ਨੇ ਮਾਮਲੇ ਦੀ ਐੱਨਆਈਏ ਤੋਂ ਜਾਂਚ ਦੀ ਮੰਗ ਨੂੰ ਖਾਰਜ ਕਰ ਦਿੱਤਾ ਸੀ ਤੇ ਪੰਜਾਬ ਪੁਲਿਸ ਦੁਆਰਾ ਗਠਿਤ ਐੱਸਆਈਟੀ ਨੂੰ ਅੱਗੇ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਸੀ। ਇਸ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ’ਤੇ ਹਾਈ ਕੋਰਟ ਨੇ ਨਵੇਂ ਸਿਰਿਓਂ ਐੱਸਆਈਟੀ ਗਠਿਤ ਕਰ ਜਾਂਚ ਕਰਨ ਦੇ ਆਦੇਸ਼ ਦਿੱਤੇ। ਨਵੀਂ ਐੱਸਆਈਟੀ ਮਾਮਲੇ ਦੀ ਜਾਂਚ ਪੂਰੀ ਕਰ ਕਰ ਚੁੱਕੀ ਹੈ ਤੇ ਹੇਠਲੀ ਅਦਾਲਤ ’ਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ। ਪਰੰਤੂ ਹੁਣ ਤਕ ਇਸ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਹਾਈ ਕੋਰਟ ਕਹਿ ਚੁੱਕਾ ਹੈ ਕਿ ਜਲਦ ਤੋਂ ਜਲਦ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਫਡ਼ਿਆ ਜਾਵੇ, ਇਸ ਦੇ ਬਾਵਜੂਦ ਹੁਣ ਤਕ ਅੱਗੇ ਕੋਈ ਕਾਰਵਾਈ ਨਹੀਂ ਹੋਈ ਹੈ।

 

Vinkmag ad
Share Our Daily Posts

News Desk

Read Previous

Car-Bike ਵਾਲੇ ਧਿਆਨ ਦੇਣ, ਸਰਕਾਰ ਨੇ ਬਦਲ ਦਿੱਤੇ ਇਹ ਨਿਯਮ, 1 ਅਪ੍ਰੈਲ ਤੋਂ ਹੋਵੇਗਾ ਲਾਗੂ

Read Next

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ‘ਚ ਗਟਰ ‘ਚੋਂ ਮਿਲੀ ਲਾਸ਼, ਕਤਲ ਦਾ ਖਦਸ਼ਾ