Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਜੇਤੂ ਜਲੂਸ ਕੱਢਣ ‘ਤੇ ਲਗਾਈ ਪਾਬੰਦੀ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣਾਂ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਗਿਣਤੀ ਦੌਰਾਨ ਜਾਂ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਕੱਢਣ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ ਜਾਰੀ ਕਰਨ ਦੌਰਾਨ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ‘ਚ ਗਟਰ ‘ਚੋਂ ਮਿਲੀ ਲਾਸ਼, ਕਤਲ ਦਾ ਖਦਸ਼ਾ

Read Next

ਵਿਧਾਨ ਸਭਾ ਚੋਣ ਨਤੀਜੇ 2022: ਕਿਵੇਂ ਹੁੰਦੀ ਹੈ ਵੋਟਾਂ ਦੀ ਗਿਣਤੀ, EVM ‘ਚ ਗੜਬੜੀ ਦੀ ਸ਼ਿਕਾਇਤ ਮਿਲਣ ‘ਤੇ ਕੀ ਕਦਮ ਚੁੱਕਦਾ ਹੈ ਚੋਣ ਕਮਿਸ਼ਨ ?