Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਇਸ ਵਾਰ ਚੋਣਾਂ ’ਚ ਨਹੀਂ ਚੱਲਿਆ ਡੇਰਾ ਫੈਕਟਰ, ਪੰਜਾਬ ’ਚ ਡੇਰਿਆਂ ਤੋਂ ਹਮਾਇਤ ਹਾਸਲ ਕਰਨ ਵਾਲੇ ਤਕਰੀਬਨ ਸਾਰੇ ਹੀ ਉਮੀਦਵਾਰ ਹਾਰੇ, ਡੇਰਾ ਮੁਖੀ ਦਾ ਕੁੜਮ ਜੱਸੀ ਵੀ ਚੋਣ ਹਾਰਿਆ

ਬਠਿੰਡਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿਚ ਡੇਰਿਆਂ ਦਾ ਆਧਾਰ ਖ਼ਤਮ ਹੋ ਗਿਆ ਹੈ। ਪੰਜਾਬ ਵਿਚ ਡੇਰਿਆਂ ਤੋਂ ਹਮਾਇਤ ਹਾਸਲ ਕਰਨ ਵਾਲੇ ਤਕਰੀਬਨ ਸਾਰੇ ਹੀ ਉਮੀਦਵਾਰ ਹਾਰ ਗਏ ਹਨ। ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਵਿਚ ਡੇਰਾ ਸਿਰਸਾ ਦਾ ਵਕਾਰ ਦਾਅ ’ਤੇ ਲੱਗਾ ਹੋਇਆ ਸੀ। ਇਸ ਹਲਕੇ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੁੜਮ ਹਰਮਿੰਦਰ ਸਿੰਘ ਜੱਸੀ ਆਜ਼ਾਦ ਚੋਣ ਲੜ ਰਹੇ ਸਨ। ਜੱਸੀ ਦੀ ਚੋਣ ਮੁਹਿੰਮ ਵੀ ਡੇਰਾ ਪੇ੍ਰਮੀ ਚਲਾ ਰਹੇ ਸਨ ਪਰ ਉਹ ਬੁਰੀ ਤਰ੍ਹਾਂ ਹਾਰ ਗਏ ਹਨ। ਪੰਜਾਬ ਵਿਚ ਡੇਰਿਆਂ ਦਾ ਵੱਡਾ ਵੋਟ ਬੈਂਕ ਮੰਨਿਆ ਜਾਂਦਾ ਹੈ ਅਤੇ ਸਿਆਸੀ ਲੋਕ ਉਮੀਦ ਕਰ ਰਹੇ ਸਨ ਕਿ ਡੇਰਾ ਫੈਕਟਰ ਇਸ ਵਾਰ ਰਾਜਨੀਤੀ ਦਾ ਰੁਖ ਬਦਲ ਸਕਦਾ ਹੈ ਪਰ ਇਸ ਵਾਰ ਡੇਰਾ ਫੈਕਟਰ ਦਾ ਜਾਦੂ ਨਹੀਂ ਚੱਲ ਸਕਿਆ। ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨੇ ਭਾਜਪਾ ਅਤੇ ਅਕਾਲੀ ਦਲ ਦਾ ਖੁੱਲ੍ਹ ਕੇ ਸਮਰਥਨ ਕੀਤਾ ਪਰ ਭਾਜਪਾ ਅਤੇ ਅਕਾਲੀ ਦਲ ਬੁਰੀ ਤਰ੍ਹਾਂ ਹਾਰ ਗਿਆ। ਡੇਰਾ ਸੱਚਾ ਸੌਦਾ ਸਿਰਸਾ ਨੇ ਪੰਜਾਬ ਦੀਆਂ ਜ਼ਿਆਦਾਤਰ ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦਾ ਸਮੱਰਥਨ ਕੀਤਾ ਸੀ ਪਰ ਉਹ ਸਾਰੇ ਬੁਰੀ ਤਰ੍ਹਾਂ ਹਾਰ ਗਏ ਹਨ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਡੇਰਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਨੂੰ ਸਿਰਫ਼ 11 ਹਜ਼ਾਰ ਵੋਟਾਂ ਮਿਲੀਆਂ। ਉਹ ਤਲਵੰਡੀ ਸਾਬੋ ਵਿੱਚ ਚੌਥੇ ਸਥਾਨ ’ਤੇ ਰਿਹਾ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਹਲਕਾ ਤਲਵੰਡੀ ਸਾਬੋ ਵਿਚ ਡੇਰਾ ਪੇ੍ਰਮੀਆਂ ਦੀ 20 ਤੋਂ 25 ਹਜ਼ਾਰ ਪੱਕੀ ਵੋਟ ਹੈ। ਇਸ ਤਰ੍ਹਾਂ ਜ਼ਿਲ੍ਹੇ ਦੇ ਛੇ ਹਲਕਿਆਂ ਵਿਚ ਵੀ 10 ਤੋਂ 20 ਹਜ਼ਾਰ ਪੱਕੀ ਵੋਟ ਦਾ ਰੌਲਾ ਪਾਇਆ ਜਾ ਰਿਹਾ ਸੀ ਜਿਸ ਕਾਰਨ ਸਿਆਸੀ ਮਾਹਰਾਂ ਨੂੰ ਕੁਝ ਸਮਝ ਨਹੀਂ ਲੱਗ ਰਹੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਮੰਨਿਆ ਜਾ ਰਿਹਾ ਸੀ ਕਿ ਅੰਦਰੋਂ ਕਿਤੇ ਨਾ ਕਿਤੇ ਉਹ ਭਾਜਪਾ ਉਮੀਦਵਾਰਾਂ ਦੀ ਹਮਾਇਤ ਕਰਨਗੇ ਪਰ ਬੀਜੇਪੀ ਵੀ ਪੰਜਾਬ ਵਿਚ ਜ਼ੋਰ ਨਹੀਂ ਦਿਖਾ ਸਕੀ। ਡੇਰੇ ਦੀ ਹਮਾਇਤ ਦਾ ਪੰਜਾਬ ਦੇ ਨਤੀਜਿਆਂ ’ਤੇ ਕੋਈ ਅਸਰ ਨਹੀਂ ਦਿਖਾਈ ਦਿੱਤਾ। ਇੱਥੋਂ ਤਕ ਕਿ ਡੇਰਾ ਸਿਰਸਾ ਦੇ ਮਖੀ ਦੇ ਕੁੜਮ ਤਲਵੰਡੀ ਸਾਬੋ ਦੇ ਆਜ਼ਾਦ ਉਮੀਦਵਾਰ ਹਰਮੰਦਰ ਸਿੰਘ ਜੱਸੀ ਆਪਣੀ ਜ਼ਮਾਨਤ ਵੀ ਨਹੀਂ ਬਚਾਅ ਸਕੇ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਸਿੱਧੂ ਦਾ ਹੰਕਾਰੀ ਸੁਭਾਅ ਕਾਂਗਰਸ ਨੂੰ ਲੈ ਡੁੱਬਿਆ

Read Next

ਭਗਵੰਤ ਮਾਨ ਨੇ ਦੁਨੀਆ ਦੇ ਨਕਸ਼ੇ ’ਤੇ ਲੈ ਆਂਦਾ ਪਿੰਡ ਦਾ ਨਾਮ, ਪਿੰਡ ਸਤੌਜ ਵਿਖੇ ਬਣਿਆ ਖ਼ੁਸ਼ੀਆਂ ਭਰਿਆ ਮਾਹੌਲ