Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਚੰਨੀ CM ਤੋਂ ਬਣੇ ਸਾਬਕਾ CM, ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, 15ਵੀਂ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਸਿਫ਼ਾਰਸ਼

ਚੰਡੀਗਡ਼੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।

ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ ‘ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਰਾਜਪਾਲ ਨੂੰ ਮਿਲਣ ਲਈ ਭਗਵੰਤ ਮਾਨ ਆਉਣਗੇ।

ਰਾਜਪਾਲ ਨੂੰ ਅਸਤੀਫ਼ਾ ਸੌਂਪਣ ਤੋਂ ਬਾਅਦ ਚੰਨੀ ਨੇ ਮੀਡੀਆ ਨਾਲ ਮੁਖਾਤਬ ਹੁੰਦੇ ਹੋਏ ਕਿ ਅਸੀਂ 111 ਦਿਨ ਜੋ ਕਾਰਜ ਕੀਤੇ, ਉਸ ਨੂੰ ਅਗਲੀ ਸਰਕਾਰ ਜਾਰੀ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਡੇ ਕੀਤੇ ਕੰਮਾਂ ਨੂੰ ਨਹੀਂ ਨਕਾਰਿਆ ਬਲਕਿ ਲੋਕ ਬਦਲਾਅ ਚਾਹੁੰਦੇ ਸੀ। ਇਸ ਲਈ ਉਨ੍ਹਾਂ ਬਦਲਾਅ ਨੂੰ ਵੋਟ ਪਾਈ ਹੈ ਤੇ ਸਾਨੂੰ ਲੋਕ ਫਤਵਾ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾਂ ਲੋਕਾਂ ਲਈ ਕੰਮ ਕਰਦਾ ਰਹਾਂਗਾ। ਇਸ ਲਈ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਲੋਡ਼ ਨਹੀਂ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਰਟੀ ਦੇ ਸਾਰੇ ਦਿੱਗਜ ਆਗੂ ਚੋਣ ਹਾਰ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਰ ਗਏ ਹਨ। ਉਹ ਦੋ ਸੀਟਾਂ ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਸਨ। ਇੱਥੇ ‘ਆਪ’ ਦੇ ਉਮੀਦਵਾਰ ਜੇਤੂ ਰਹੇ।

ਇਸ ਤੋਂ ਇਲਾਵਾ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੋਣ ਹਾਰ ਗਏ ਸਨ। ਸਿੱਧੂ ਨੂੰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾਇਆ ਸੀ। ਚੰਨੀ ਸਰਕਾਰ ਦੇ ਬਹੁਤੇ ਮੰਤਰੀ ਚੋਣਾਂ ਵਿੱਚ ਹਾਰ ਗਏ। ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।

ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ ਮਿਲਿਆ ਹੈ। ਪਾਰਟੀ ਨੇ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ, ਜਦਕਿ ਕਾਂਗਰਸ ਸਿਰਫ਼ 18 ਸੀਟਾਂ ‘ਤੇ ਹੀ ਸਿਮਟ ਗਈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ। ਦੂਜੇ ਪਾਸੇ ਅਕਾਲੀ ਦਲ ਨੂੰ ਚਾਰ ਸੀਟਾਂ ਮਿਲੀਆਂ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਚੋਣ ਹਾਰ ਗਏ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਉਹ 5 ਆਮ ਚਿਹਰੇ ਜਿਨ੍ਹਾਂ ਨੇ ਕੈਪਟਨ, ਸਿੱਧੂ, ਚੰਨੀ, ਸੁਖਬੀਰ ਸਮੇਤ 5 ਵੱਡੇ ਲੀਡਰਾਂ ਨੂੰ ਹਰਾਇਆ

Read Next

ਕਾਂਗਰਸ ਦਾ ਯੂਪੀ ਤੇ ਬਿਹਾਰ ਦੇ ਲੋਕਾਂ ਬਾਰੇ ਦਿੱਤੇ ਚੰਨੀ ਦੇ ਬਿਆਨ ਨੇ ਕੀਤਾ ਵੱਡਾ ਨੁਕਸਾਨ